Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਮੁੱਖ ਮੰਤਰੀ ਚੰਨੀ ਤੇ NIA ਦੀ ਲੁਧਿਆਣਾ ਲਈ ਰਵਾਨਾ, ਕੈਪਟਨ ਨੇ ਪ੍ਰਗਟਾਇਆ ਦੁੱਖ ਤੇ ਸੁਖਬੀਰ ਨੇ ਕਿਹਾ ਇਹ

ਲੁਧਿਆਣਾ : ਲੁਧਿਆਣਾ ਕਚਹਿਰੀਆਂ ਵਿਚ ਹੋਏ ਬੰਬ ਬਲਾਸਟ ਦੀ ਜਾਣਕਾਰੀ ਮਿਲਦੇ ਹੀ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਕਿਸਾਨਾਂ ਲਈ ਮੀਟਿੰਗ ਨੂੰ ਅੱਧ ਵਿਚਕਾਰ ਹੀ ਛੱਡ ਕੇ ਚੰਡੀਗੜ੍ਹ ਤੋਂ ਲੁਧਿਆਣਾ ਰਵਾਨਾ ਹੋ ਗਏ।ਇਸ ਦੇ ਨਾਲ ਹੀ ਦੋ ਮੈਂਬਰੀ ਐਨਆਈਏ ਦੀ ਟੀਮ ਵੀ ਲੁਧਿਆਣਾ ਬੰਬ ਬਲਾਸਟ ਦੀ ਜਾਂਚ ਲਈ ਚੰਡੀਗਡ਼੍ਹ ਤੋਂ ਲੁਧਿਆਣਾ ਲਈ ਰਵਾਨਾ ਹੋ ਗਈ ਹੈ।

ਬਲਾਸਟ ਦੀ ਘਟਨਾ ‘ਤੇ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ’ਚ ਸਰਕਾਰ ਨਾ ਦੀ ਕੋਈ ਚੀਜ਼ ਨਹੀਂ। ਡੀਜੀਪੀ ਤੇ ਸਰਕਾਰ ਸਿਰਫ਼ ਬਾਦਲਾਂ ਦੇ ਮਗਰ ਪਈ ਹੋਈ ਹੈ। ਸਿਰਫ਼ ਸਿਆਸੀ ਬਦਲਾਖੋਰੀ ਵੱਲ ਧਿਆਨ ਹੈ। ਡੀਜੀਪੀ ਦਾ ਕੰਮ ਸੂਬੇ ਵਿਚ ਅਮਨ ਕਾਨੂੰਨ ਬਹਾਲ ਰੱਖਣਾ ਹੁੰਦਾ ਹੈ ਨਾ ਕਿ ਸਰਕਾਰ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਨੱਚਣਾ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਦ ਤਕ ਕਾਂਗਰਸ ਸੱਤਾ ਵਿਚ ਰਹੇਗੀ ਪੰਜਾਬ ਦਾ ਨੁਕਸਾਨ ਹੁੰਦਾ ਰਹੇਗਾ।

ਉਨ੍ਹਾਂ ਜ਼ਖਮੀਆਂ ਲਈ ਹਮਦਰਦੀ ਪ੍ਰਗਟਾਈ।

ਲੁਧਿਆਣਾ ਵਿਚ ਹੋਏ ਬੰਬ ਧਮਾਕੇ ’ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਪ੍ਰਗਟਾਇਆ । ਉਨ੍ਹਾਂ ਟਵੀਟ ਕਰਕੇ ਕਿਹਾ ਕਿ ਪੁਲਿਸ ਇਸ ਦੀ ਡੰੂਘਾਈ ਨਾਲ ਨਿਰਪੱਖ ਜਾਂਚ ਕਰੇ। ਜ਼ਖ਼ਮੀ ਤੇ ਮਰੇ ਲੋਕਾਂ ਦੇ ਪਰਿਵਾਰਾਂ ਨਾਲ ਮੇਰੀ ਹਮਦਰਦੀ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਅਦਾਲਤ ਵਿੱਚ ਵਾਪਰੀ ਘਟਨਾ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੂੰ ਬੰਬ ਬਲਾਸਟ ਹੋਣ ਦੀ ਖ਼ਬਰ ਸੁਣ ਕੇ ਧੱਕਾ ਲੱਗਿਆ ਹੈ ਅਤੇ ਉਹਨਾਂ ਜ਼ਖ਼ਮੀਆਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ ਹੈ।

Vinkmag ad
Share Our Daily Posts

News Desk

Read Previous

ਲੁਧਿਆਣਾ ਦੀ ਪੁਰਾਣੀ ਅਦਾਲਤ ਕੰਪਲੈਕਸ ’ਤੇ ਵੱਡਾ ਧਮਾਕਾ, 2 ਲੋਕਾਂ ਦੀ ਮੌਤ, ਕਈ ਜ਼ਖ਼ਮੀ

Read Next

ਚੰਨੀ ਨੇ ਚੁੱਕਿਆ ਸਵਾਲ, ਮਜੀਠੀਆ ‘ਤੇ ਪਰਚਾ ਦਰਜ ਹੋਣ ਤੋਂ ਬਾਅਦ ਹੀ ਕਿਉਂ ਹੋਇਆ ਬੰਬ ਬਲਾਸਟ