Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਨਾਈਟ ਡਿਊਟੀ ਕਰਕੇ ਆ ਰਹੇ ਵਿਅਕਤੀ ਦੀ ਸੜਕ ਹਾਦਸੇ ਦੌਰਾਨ ਮੌਤ

ਲੁਧਿਆਣਾ : ਜਸਪਾਲ ਬਾਂਗੜ ਇਲਾਕੇ ਵਿਚ ਵਾਪਰੇ ਇਕ ਸੜਕ ਹਾਦਸੇ ਦੌਰਾਨ ਅਧੇੜ ਉਮਰ ਦੇ ਵਿਅਕਤੀ ਦੀ ਮੌਤ ਹੋ ਗਈ। ਇਸ ਮਾਮਲੇ ਵਿਚ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਦਾ ਹੈ। ਜਾਣਕਾਰੀ ਦਿੰਦਿਆਂ ਮਹਾਂਦੇਵ ਨਗਰ ਦੇ ਰਹਿਣ ਵਾਲੇ ਮਹੇਸ਼ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਰਾਜੇਸ਼ ਗੁਪਤਾ(42) ਫੈਕਟਰੀ ਵਿਚ ਨੌਕਰੀ ਕਰਦਾ ਸੀ। ਬੀਤੀ ਰਾਤ ਉਹ ਨਾਈਟ ਡਿਊਟੀ ਕਰ ਕੇ ਪੈਦਲ ਹੀ ਘਰ ਵਾਪਸ ਆ ਰਿਹਾ ਸੀ। ਜਿਸ ਤਰ੍ਹਾਂ ਹੀ ਰਾਜੇਸ਼ ਖ਼ਾਲਸਾ ਰਬੜ ਇੰਡਸਟਰੀ ਦੇ ਲਾਗੇ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ।ਰਾਜੇਸ਼ ਐਨੀ ਬੁਰੀ ਤਰ੍ਹਾਂ ਫੱਟੜ ਹੋਇਆ ਕਿ ਉਸ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਜਾਣਕਾਰੀ ਤੋਂ ਬਾਅਦ ਮੌਕੇ ‘ਤੇ ਪਹੁੰਚੀ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ। ਜਾਂਚ ਅਧਿਕਾਰੀ ਏਐਸਆਈ ਕੁਲਵਿੰਦਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਕਾਲਾ ਸੰਿਘਆਂ ਇਲਾਕੇ ‘ਚ ਲੁਟੇਰਿਆਂ ਦੀ ਦਹਿਸ਼ਤ

Read Next

ਜ਼ਿਲ੍ਹਾ ਤੇ ਸੈਸ਼ਨਜ ਜੱਜ ਨੇ ਜ਼ਿਲ੍ਹਾ ਕਚਹਿਰੀਆਂ ’ਚ ਜੁਡੀਸ਼ੀਅਲ ਤੇ ਪੁਲਿਸ ਅਧਿਕਾਰੀਆਂ ਨਾਲ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ