Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਜ਼ਿਲ੍ਹਾ ਤੇ ਸੈਸ਼ਨਜ ਜੱਜ ਨੇ ਜ਼ਿਲ੍ਹਾ ਕਚਹਿਰੀਆਂ ’ਚ ਜੁਡੀਸ਼ੀਅਲ ਤੇ ਪੁਲਿਸ ਅਧਿਕਾਰੀਆਂ ਨਾਲ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ : ਜ਼ਿਲ੍ਹਾ ਕਚਿਹਰੀਆਂ ਲੁਧਿਆਣਾ ਵਿਖੇ ਹੋਏ ਬੰਬ ਧਮਾਕੇ ਦੇ ਮੱਦੇਨਜ਼ਰ ਜ਼ਿਲ੍ਹਾ ਜਲੰਧਰ ਕਚਿਹਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਹੰਗਾਮੀ ਮੀਟਿੰਗ ਜ਼ਿਲ੍ਹਾ ਤੇ ਸੈਸ਼ਨ ਜੱਜ ਜਲੰਧਰ ਰੁਪਿੰਦਰਜੀਤ ਚਹਿਲ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੌਕੇ ’ਤੇ ਸ੍ਰੀ ਅਮਿਤ ਕੁਮਾਰ ਗਰਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਜਲੰਧਰ, ਮੈਡਮ ਸੁਸ਼ਮਾ ਦੇਵੀ, ਵਧੀਕ ਸੀ.ਜੇ.ਐਮ. ਜਲੰਧਰ ਅਤੇ ਪ੍ਰਧਾਨ ਬਾਰ ਐਸੋਸੀਏਸ਼ਨ ਜਲੰਧਰ ਵੀ ਹਾਜਰ ਸਨ। ਇਸ ਮੀਟਿੰਗ ਵਿੱਚ ਸ਼੍ਰੀ ਸੰਦੀਪ ਮਲਿਕ, ਜੁਆਇੰਟ ਕਮਿਸ਼ਨਰ ਆਫ ਪੁਲਿਸ, ਸ਼੍ਰੀ ਅਦਿੱਤਿਆ ਸਹਾਇਕ ਕਮਿਸ਼ਨਰ ਪੁਲਿਸ (ਹੈੱਡ ਕਵਾਟਰ), ਸਹਾਇਕ ਕਮਿਸ਼ਨਰ ਪੁਲਿਸ ਜਸਪ੍ਰੀਤ ਸਿੰਘ, ਸ਼੍ਰੀ ਸੁਖਦੀਪ ਸਿੰਘ ਸਹਾਇਕ ਕਮਿਸ਼ਨਰ ਪੁਲਿਸ (ਸੈਂਟ੍ਰਲ) ਅਤੇ ਸ਼੍ਰੀ ਸੇਵਾ ਸਿੰਘ ਐਸ.ਐਚ.ਓ. ਨਵੀਂ ਬਾਰਾਦਰੀ ਵਲੋਂ ਵੀ ਭਾਗ ਲਿਆ ਗਿਆ। ਇਸ ਮੌਕੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਤੇ ਸੈਸ਼ਨਜ ਜੱਜ ਜਲੰਧਰ ਰੁਪਿੰਦਰਜੀਤ ਚਹਿਲ ਵਲੋਂ ਪੁਲਿਸ ਅਧਿਕਾਰੀਆਂ ਨੂੰ ਜਿਲ੍ਹਾ ਕਚਿਹਰੀਆਂ ਜਲੰਧਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹੋਰ ਪੁਖਤਾ ਸੁਰੱਖਿਆ ਪ੍ਰਬੰਧ ਕਰਨ ਲਈ ਕਿਹਾ ਗਿਆ ਤਾਂ ਜੋ ਇਹੋ ਜਿਹੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਅਤੇ ਜੁਡੀਸ਼ੀਅਲ ਅਧਿਕਾਰੀਆਂ, ਮੁਲਾਜਮਾਂ, ਵਕੀਲਾਂ ਅਤੇ ਸਾਇਲਾਂ ਵਿੱਚ ਡਰ ਦਾ ਮਾਹੋਲ ਨਾ ਪੈਦਾ ਹੋ ਸਕੇ।

ਇਸ ਮੌਕੇ ਹਾਜ਼ਰ ਪੁਲਿਸ ਅਧਿਕਾਰੀਆਂ ਨੇ ਆਖਿਆ ਕਿ ਜਿਲ੍ਹਾ ਕਚਿਹਰੀਆਂ ਜਲੰਧਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹੋਰ ਲੋੜੀਂਦੇ ਸੁਰੱਖਿਆ ਇੰਤਜਾਮ ਕੀਤੇ ਜਾ ਰਹੇ ਹਨ। ਇਸ ਮੌਕੇ ’ਤੇ ਜ਼ਿਲ੍ਹਾ ਤੇ ਸੈਸਨਜ਼ ਜੱਜ ਜਲੰਧਰ ਰੁਪਿੰਦਰਜੀਤ ਚਹਿਲ ਨੇ ਸ਼੍ਰੀ ਅਮਿਤ ਕੁਮਾਰ ਗਰਗ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਜਲੰਧਰ ਅਤੇ ਮੈਡਮ ਸੁਸ਼ਮਾ ਦੇਵੀ, ਵਧੀਕ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ, ਜਲੰਧਰ ਨੂੰ ਜਿਲ੍ਹਾ ਕਚਿਹਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਅਧਿਕਾਰੀਆਂ ਨਾਲ ਸਮੇਂ ਸਮੇਂ ’ਤੇ ਰਾਬਤਾ ਕਾਇਮ ਰੱਖਣ ਲਈ ਕਿਹਾ ਗਿਆ।

Vinkmag ad
Share Our Daily Posts

News Desk

Read Previous

ਨਾਈਟ ਡਿਊਟੀ ਕਰਕੇ ਆ ਰਹੇ ਵਿਅਕਤੀ ਦੀ ਸੜਕ ਹਾਦਸੇ ਦੌਰਾਨ ਮੌਤ

Read Next

ਪੀਐੱਸਟੀਈਟੀ ਪ੍ਰੀਖਿਆ ਅੱਜ : ਪੈੱਨ ਤੇ ਇਲੈਕਟ੍ਰਾਨਿਕ ਡਿਵਾਈਸ ਲਿਜਾਣ ‘ਤੇ ਪਾਬੰਦੀ, ਲੁਧਿਆਣਾ ‘ਚ 32 ਸਕੂਲਾਂ ‘ਚ ਬਣੇ ਪ੍ਰੀਖਿਆ ਕੇਂਦਰ