Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਅੰਮ੍ਰਿਤਸਰ ਪੁੱਜੇ AAP ਮੁੱਖੀ ਕੇਜਰੀਵਾਲ, ਬੋਲੇ- ਲੁਧਿਆਣਾ ਬੰਬ ਧਮਾਕਾ ਚੋਣਾਂ ਤੋਂ ਪਹਿਲਾਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼

ਜੇਐੱਨਐੱਨ, ਅੰਮ੍ਰਿਤਸਰ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹੰਗਾਮੇ ਦਰਮਿਆਨ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੇ। ਇੱਥੇ ਕੇਜਰੀਵਾਲ ਨੇ ਕਿਹਾ ਕਿ ਕੁਝ ਲੋਕ ਚੋਣਾਂ ਤੋਂ ਪਹਿਲਾਂ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਲੁਧਿਆਣਾ ‘ਚ ਬੰਬ ਧਮਾਕਾ ਇਸੇ ਸਾਜ਼ਿਸ਼ ਦਾ ਇਕ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੜ ਫੇਲ੍ਹ ਸਾਬਿਤ ਹੋਏ ਹਨ। ਉਹ ਪੰਜਾਬ ‘ਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿਚ ਕਾਮਯਾਬ ਨਹੀਂ ਹੋਏ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦੀ ਹੈ ਤਾਂ ਉਹ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮਾਸਟਰ ਮਾਈਂਡ ਨੂੰ ਜੇਲ੍ਹਾਂ ਵਿੱਚ ਡੱਕੇ ਜਾਣਗੇ।

ਇਸ ਮੌਕੇ ਉਨ੍ਹਾਂ ਦੇ ਨਾਲ ਅੰਮ੍ਰਿਤਸਰ ਪੂਰਬੀ ਤੋਂ ‘ਆਪ’ ਦੇ ਉਮੀਦਵਾਰ ਸੇਵਾਮੁਕਤ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਵੀ ਮੌਜੂਦ ਸਨ। ਕੇਜਰੀਵਾਲ ਇੱਥੋਂ ਹੀ ਗੁਰਦਾਸਪੁਰ ਲਈ ਰਵਾਨਾ ਹੋਏ ਹਨ। ਗੁਰਦਾਸਪੁਰ ‘ਚ ਉਹ ਪੰਜਾਬ ‘ਆਪ’ ਕਨਵੀਨਰ ਭਗਵੰਤ ਮਾਨ ਨਾਲ ਰੈਲੀ ਕਰਨਗੇ। ਦੂਜੇ ਪਾਸੇ ਗੁਰਦਾਸਪੁਰ ਵਿੱਚ ਕੇਜਰੀਵਾਲ ਦੀ ਉਡੀਕ ਕੀਤੀ ਜਾ ਰਹੀ ਹੈ। ਗਾਇਕ ਦਵਿੰਦਰ ਦਿਆਲਪੁਰੀ ਲੋਕਾਂ ਦਾ ਮਨੋਰੰਜਨ ਕਰ ਰਹੇ ਹਨ।

Vinkmag ad
Share Our Daily Posts

News Desk

Read Previous

ਲੁਧਿਆਣਾ ਬੰਬ ਧਮਾਕੇ ਤੋਂ ਬਾਅਦ ਜਲੰਧਰ ‘ਚ ਸਖ਼ਤੀ ਦੇ ਆਦੇਸ਼, 22 ਫਰਵਰੀ ਤਕ ਧਾਰਾ 144 ਲਾਗੂ

Read Next

ਪੁਲਿਸ ਛਾਉਣੀ ‘ਚ ਤਬਦੀਲ ਹੋਈ ਲੁਧਿਆਣਾ ਕਚਹਿਰੀ, ਹਰੇਕ ਵਿਅਕਤੀ ਦੀ ਕੀਤੀ ਜਾ ਰਹੀ ਹੈ ਜਾਂਚ