Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਜਬਰ ਜਨਾਹ ਮਾਮਲਾ : ਵਿਧਾਇਕ ਬੈਂਸ ਨੂੰ ਵੱਡਾ ਝਟਕਾ, ਗ੍ਰਿਫ਼ਤਾਰੀ ਵਾਰੰਟ ਵਾਪਸ ਲੈਣ ਦੀ ਪਟੀਸ਼ਨ ਖ਼ਾਰਜ

ਲੁਧਿਆਣਾ : ਜੁਡੀਸ਼ੀਅਲ ਮੈਜਿਸਟ੍ਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਨੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਵਕੀਲ ਵ੍ਰਲੋਂ ਇਕ ਕਥਿਤ ਜਬਰ ਜਨਾਹ ਮਾਮਲੇ ’ਚ ਉਨ੍ਹਾਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੇ ਆਦੇਸ਼ ਨੂੰ ਵਾਪਸ ਲੈਣ ਲਈ ਦਾਇਰ ਇਕ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਹੈ। ਅਦਾਲਤ ਨੇ ਇਸ ਨੂੰ ਕਾਨੂੰਨ ਦੀ ਨਜ਼ਰ ’ਚ ਬਣਾਈ ਰੱਖਣ ਯੋਗ ਨਾ ਦੱਸਦੇ ਹੋਏ ਅਰਜ਼ੀ ਖ਼ਾਰਜ ਕਰ ਦਿੱਤੀ। ਸਬੰਧਤ ਪੁਲਿਸ ਵਾਲੇ ਦੇ ਬਿਆਨ ਨੂੰ ਦਰਜ ਕਰਨ ਲਈ ਮਾਮਲੇ ਨੂੰ 5 ਜਨਵਰੀ, 2022 ਤਕ ਲਈ ਮੁਲਤਵੀ ਕਰ ਦਿੱਤਾ ਗਿਆ।

ਜੁਲਾਈ 2021 ’ਚ ਅਦਾਲਤ ਦੇ ਆਦੇਸ਼ ’ਤੇ ਐੱਫਆਈਆਰ ਦਰਜ ਕੀਤੀ ਗਈ ਸੀ ਪਰ ਇਸ ਵਿਚ ਅੱਜ ਤਕ ਕਿਸੇ ਵੀ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ। ਔਰਤ ਨੇ 16 ਨਵੰਬਰ, 2020 ਨੂੰ ਲੁਧਿਆਣਾ ਦੇ ਵਿਧਾਇਕ ਬੈਂਸ, ਕਮਲਜੀਤ ਸਿੰਘ, ਬਲਜਿੰਦਰ ਕੌਰ, ਜਸਬੀਰ ਕੌਰ, ਸੁਖਚੈਨ ਸਿੰਘ, ਪਰਮਜੀਤ ਸਿੰਘ ਉਰਫ ਪੰਮਾ, ਗੋਗੀ ਸ਼ਰਮਾ ਦੇ ਖ਼ਿਲਾਫ਼ ਐੱਫਆਈਆਰ ਦਰਜ ਕਰਨ ਲਈ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਹੱਥਲਿਖਤ ਅਰਜ਼ੀ ਦਿੱਤੀ ਸੀ।

 

Vinkmag ad
Share Our Daily Posts

News Desk

Read Previous

ਬੇਅਦਬੀ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸੱਦੀ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ

Read Next

ਅਦਾਲਤ ਦੇ ਬਾਹਰ ਲੱਗੇ ਤਿੰਨ ਨਵੇਂ ਮੈਟਲ ਡਿਟੈਕਟਰ, ਸੁਰੱਖਿਆ ‘ਚ ਹਾਲੇ ਵੀ ਖਾਮੀਆਂ