Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਨੇ ਬਣਾਇਆ ‘ਸੰਯੁਕਤ ਸਮਾਜ ਮੋਰਚਾ’, ਸਾਰੀਆਂ ਸੀਟਾਂ ‘ਤੇ ਚੋਣ ਲੜਨ ਦਾ ਐਲਾਨ, ਰਾਜੇਵਾਲ ਹੋਣਗੇ CM ਚਿਹਰਾ

ਚੰਡੀਗੜ੍ਹ : 22 ਕਿਸਾਨ ਜਥੇਬੰਦੀਆਂ ਦੀ ਬੈਠਕ ਖ਼ਤਮ ਹੋ ਗਈ ਹੈ ਤੇ ਹੁਣ ਪ੍ਰੈੱਸ ਕਾਨਫਰੰਸ ਕਰ ਰਹੇ ਹਨ। ਇਸ ਦੌਰਾਨ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਉਹ ਵੱਡਾ ਐਲਾਨ ਕਰ ਸਕਦੇ ਹਨ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਵੱਲੋਂ ਸੰਯੁਕਤ ਸਮਾਜ ਮੋਰਚੇ ਦਾ ਐਲਾਨ ਕੀਤਾ ਗਿਆ ਹੈ। ਕਾਦੀਆਂ ਨੇ ਕਿਹਾ ਕਿ ਅਸੀਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਲਈ ਤਿਆਰ ਹਾਂ ਤੇ ਬਲਬੀਰ ਸਿੰਘ ਰਾਜੇਵਾਲ CM ਚਿਹਰਾ ਹੋਣਗੇ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਮੰਗ ਸੀ ਕਿ ਅਸੀਂ ਉਨ੍ਹਾਂ ਲਈ ਕੁਝ ਕਰੀਏ। ਉਨ੍ਹਾਂ ਕਿਹਾ ਕਿ ਲੋਕਾਂ ਦੀ ਮੰਗ ਅਨੁਸਾਰ ਇਹ ਫ਼ੈਸਲਾ ਲਿਆ ਗਿਆ ਹੈ। ਪੰਜਾਬ ਦਾ ਸਿਸਟਮ ਖਰਾਬ ਹੋ ਗਿਆ ਹੈ ਤੇ ਇਸ ਨੂੰ ਸੁਧਾਰਨ ਦੀ ਲੋੜ ਹੈ। ਰਾਜੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਗਠਜੋੜ ਦਾ ਫ਼ੈਸਲਾ ਬਾਅਦ ਵਿਚ ਲਿਆ ਜਾਾਵੇਗਾ।

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਿਸਾਨ ਜਥੇਬੰਦੀਆਂ ਦੇ ਕੁੱਦਣ ਨੂੰ ਲੈਕੇ ਚੱਲ ਰਹੀ ਚਰਚਾ ਵਿੱਚ ਸੰਯੁਕਤ ਕਿਸਾਨ ਮੋਰਚੇ ਨੇ ਸਪੱਸ਼ਟ ਕੀਤਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਅਸੈੰਬਲੀ ਚੋਣਾਂ ਨਹੀ ਲੜ ਰਿਹਾ। ਇਸਦੀ ਜਾਣਕਾਰੀ ਮੋਰਚੇ ਦੀ 9 ਮੈਂਬਰੀ ਤਾਲਮੇਲ ਕਮੇਟੀ ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਡਾ ਦਰਸ਼ਨਪਾਲ ਨੇ ਦਿੱਤੀ।

ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਜੋ ਦੇਸ਼ ਭਰ ਦੀਆਂ 400 ਤੋਂ ਵੱਧ ਵੱਖ ਵੱਖ ਵਿਚਾਰਧਾਰਾ ਦੀਆਂ ਜਥੇਬੰਦੀਆਂ ਦਾ ਸਿਰਫ ਕਿਸਾਨੀ ਮੁੱਦਿਆਂ ‘ਤੇ ਬਣਿਆ ਇੱਕ ਥੜਾ ਹੈ ਜਿਸ ਵਲੋਂ ਨਾ ਤਾਂ ਚੋਣਾ ਦਾ ਬਾਈਕਾਟ ਕਰਨ ਦਾ ਸੱਦਾ ਹੈ ਅਤੇ ਨਾ ਹੀ ਚੋਣਾਂ ਲੜਨ ਦੀ ਕੋਈ ਸਮਝ ਹੈ। ਉਨ੍ਹਾਂ ਕਿਹਾ ਕਿ ਇਹ ਲੋਕ ਤਾਕਤ ਨਾਲ ਸਰਕਾਰ ਤੋ ਆਪਣੇ ਹੱਕ ਲੈਣ ਲਈ ਬਣਿਆ ਹੈ ਅਤੇ ਤਿੰਨ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੋਂ ਬਾਅਦ ਸੰਘਰਸ਼ ਨੂੰ ਮੁਲਤਵੀ ਕੀਤਾ ਗਿਆ ਹੈ, ਬਾਕੀ ਬੱਚਦੀਆਂ ਮੰਗ ਦੇ ਸੰਘਰਸ਼ ਬਾਰੇ 15 ਜਨਵਰੀ ਦੀ ਮੀਟਿੰਗ ਵਿੱਚ ਫੈਸਲਾ ਲਿਆ ਜਾਵੇਗਾ।

ਪੰਜਾਬ ਦੀਆਂ 32 ਜਥੇਬੰਦੀਆਂ ਬਾਰੇ ਉਨ੍ਹਾਂ ਕਿਹਾ ਕਿ ਇਸ ਥੜੇ ਵਿੱਚ ਚੋਣਾ ਵਿੱਚ ਸਾਂਝੇ ਤੌਰ ‘ਤੇ ਜਾਣ ਵਿੱਚ ਸਹਿਮਤੀ ਨਹੀ ਬਣੀ ਹੈ । ਉਨ੍ਹਾਂ ਕਿਹਾ ਕਿ ਇਹ ਤੈਅ ਹੋ ਚੁੱਕਾ ਹੈ ਕਿ ਚੋਣਾ ਅੰਦਰ ਜਾਣ ਵਾਲੇ ਵਿਅਕਤੀ ਜਾਂ ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚੇ ਜਾਂ 32 ਜਥੇਬੰਦੀਆਂ ਦਾ ਨਾਮ ਨਹੀ ਵਰਤਣਗੇ। ਅਜਿਹਾ ਕਰਨ ‘ਤੇ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ ।

ਆਗੂਆਂ ਨੇ ਸਪੱਸ਼ਟ ਕੀਤਾ ਕੀ 32 ਜਥੇਬੰਦੀਆਂ ਦੇ ਫਰੰਟ ਅੰਦਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ( ਦਰਸ਼ਨਪਾਲ),ਬੀ ਕੇ ਯੂ ਕ੍ਰਾਂਤੀਕਾਰੀ ( ਸੁਰਜੀਤ ਫੂਲ), ਬੀ ਕੇ ਯੂ ਸਿੱਧੂਪੁਰ( ਜਗਜੀਤ ਡੱਲੇਵਾਲ), ਅਜ਼ਾਦ ਕਿਸਾਨ ਕਮੇਟੀ ਦੋਆਬਾ ( ਹਰਪਾਲ ਸੰਘਾ), ਜੈ ਕਿਸਾਨ ਅੰਦੋਲਨ ( ਗੁਰਬਖਸ਼ ਬਰਨਾਲਾ), ਦਸੂਹਾ ਗੰਨਾ ਸੰਘਰਸ਼ ਕਮੇਟੀ ( ਸੁਖਪਾਲ ਡੱਫਰ), ਕਿਸਾਨ ਸ਼ੰਘਰਸ਼ ਕਮੇਟੀ ਪੰਜਾਬ ( ਇੰਦਰਜੀਤ ਕੋਟਬੁੱਢਾ), ਲੋਕ ਭਲਾਈ ਇਨਸਾਫ ਵੈੱਲਫੇਅਰ ਸੁਸਾਇਟੀ ( ਬਲਦੇਵ ਸਿਰਸਾ) ਅਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ( ਹਰਦੇਵ ਸੰਧੂ) ਆਦਿ ਜਥੇਬੰਦੀਆਂ ਨੇ ਚੋਣਾਂ ਨਾ ਲੜਨ ਬਾਰੇ ਸਪੱਸ਼ਟ ਸਟੈੰਡ ਲਿਆ ਹੈ।

Vinkmag ad
Share Our Daily Posts

News Desk

Read Previous

ਅਦਾਲਤ ਦੇ ਬਾਹਰ ਲੱਗੇ ਤਿੰਨ ਨਵੇਂ ਮੈਟਲ ਡਿਟੈਕਟਰ, ਸੁਰੱਖਿਆ ‘ਚ ਹਾਲੇ ਵੀ ਖਾਮੀਆਂ

Read Next

ਲੁਧਿਆਣਾ ਧਮਾਕਾ ਮਾਮਲੇ ‘ਚ ਬੋਲੇ ਡੀਜੀਪੀ- ਬਰਖ਼ਾਸਤ ਪੁਲਿਸ ਮੁਲਾਜ਼ਮ ਕੋਲੋਂ ਕਿੱਥੋਂ ਆਇਆ ਵਿਸਫੋਟਕ, ਮਾਲਖਾਨਿਆਂ ਦਾ ਹੋਵੇਗਾ ਆਡਿਟ