Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 21, 2026

ਲੁਧਿਆਣਾ ਧਮਾਕਾ ਮਾਮਲੇ ‘ਚ ਬੋਲੇ ਡੀਜੀਪੀ- ਬਰਖ਼ਾਸਤ ਪੁਲਿਸ ਮੁਲਾਜ਼ਮ ਕੋਲੋਂ ਕਿੱਥੋਂ ਆਇਆ ਵਿਸਫੋਟਕ, ਮਾਲਖਾਨਿਆਂ ਦਾ ਹੋਵੇਗਾ ਆਡਿਟ

ਚੰਡੀਗੜ੍ਹ : ਪੰਜਾਬ ਦੇ ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਲੁਧਿਆਣਾ ਬੰਬ ਧਮਾਕੇ ‘ਚ ਪੰਜਾਬ ਪੁਲਿਸ ਦੇ ਬਰਖ਼ਾਸਤ ਪੁਲਿਸ ਮੁਲਾਜ਼ਮ ਦਾ ਹੱਥ ਹੋਣ ਦੇ ਨਾਲ-ਨਾਲ ਉਸ ਦਾ ਲਿੰਕ ਪਾਕਿਸਤਾਨੀ ਏਜੰਸੀ, ਡਰੱਗ ਮਾਫ਼ੀਆ ਤੇ ਖ਼ਾਲਿਸਤਾਨੀਆਂ ਦੇ ਨਾਲ ਹੋਣ ਦਾ ਦਾਅਵਾ ਕੀਤਾ ਹੈ। ਇਹ ਵੀ ਦਾਅਵਾ ਕੀਤਾ ਹੈ ਕਿ ਪੁਲਿਸ ਨੇ ਕੇਂਦਰੀ ਏਜੰਸੀਆਂ ਤੇ ਆਪਣੀ ਇੰਟੈਲੀਜੈਂਸ ਏਜੰਸੀਆਂ ਨਾਲ ਮਿਲ ਕੇ 24 ਘੰਟੇ ਦੇ ਅੰਦਰ-ਅੰਦਰ ਇਹ ਮਾਮਲਾ ਸੁਲਝਾ ਲਿਆ ਹੈ। ਬਰਖ਼ਾਸਤ ਪੁਲਿਸ ਮੁਲਾਜ਼ਮ ਗਗਨਦੀਪ ਸਿੰਘ ਦੇ ਕੋਲ ਇਹ ਵਿਸਫੋਟਕ ਸਮੱਗਰੀ ਕਿੱਥੋਂ ਆਈ, ਇਸ ‘ਤੇ ਉਨ੍ਹਾਂ ਕਿਹਾ ਕਿ ਇਹ ਜਾਂਚ ਦਾ ਵਿਸ਼ਾ ਹੈ ਤਾਂ ਜੋ ਪਤਾ ਚੱਲ ਸਕੇ ਕਿ ਕਿਤੇ ਉਸ ਨੇ ਪੁਲਿਸ ਦੇ ਮਾਲਖਾਨਿਆਂ ‘ਚ ਪਏ ਵਿਸਫੋਟਕ ਪਦਾਰਥਾਂ ਨੂੰ ਚੋਰੀ ਕਰ ਕੇ ਇਸਤੇਮਾਲ ਤਾਂ ਨਹੀਂ ਕੀਤਾ ਹੈ। ਡੀਜੀਪੀ ਨੇ ਇਸ ਗੱਲ ‘ਤੇ ਵੀ ਡੂੰਘੀ ਚਿੰਤਾ ਪ੍ਰਗਟਾਈ ਕਿ ਪੰਜਾਬ ‘ਚ ਡਰੱਗ ਮਾਫ਼ੀਆ, ਆਰਗੇਨਾਈਜ਼ ਕ੍ਰਾਈਮ ਤੇ ਅੱਤਵਾਦ ਦਾ ਖ਼ਤਰਨਾਕ ਗਠਜੋੜ ਬਣ ਗਿਆ ਹੈ ਤੇ ਲੁਧਿਆਣਾ ਬੰਬ ਧਮਾਕਾ ਉਸੇ ਦੀ ਇਕ ਉਦਾਹਰਨ ਹੈ।

ਚਟੋਪਾਧਿਆਏ ਨੇ ਕਿਹਾ ਕਿ ਨਾਰਕੋਟਿਕਸ ‘ਤੇ ਨਕੇਲ ਕੱਸਣ ਲਈ ਜਦੋਂ ਤੋਂ ਸਪੈਸ਼ਲ ਟਾਸਕ ਫੋਰਸ ਨੇ ਡਰੱਗਜ਼ ਮਾਫ਼ੀਆ ‘ਤੇ ਨਕੇਲ ਕੱਸੀ ਹੈ, ਉਦੋਂ ਤੋਂ ਹੀ ਉਹ ਲੁਧਿਆਣਾ ਬੰਬ ਧਮਾਕੇ ਵਰਗੀਆਂ ਘਟਨਾਵਾਂ ਕਰਵਾ ਕੇ ਮਾਹੌਲ ਖਰਾਬ ਕਰਨ ‘ਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ 40 ਹਜ਼ਾਰ ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ‘ਤੇ ਜੇਕਰ ਪੁਲਿਸ ਸ਼ਿਕੰਜਾ ਕੱਸੇਗੀ ਤਾਂ ਯਕੀਨੀ ਤੌਰ ‘ਤੇ ਇਸ ਨਾਲ ਜੁੜੇ ਲੋਕ ਸਾਨੂੰ ਡਰਾਉਣ ਦੀਆਂ ਕੋਸ਼ਿਸ਼ਾਂ ਕਰਨਗੇ, ਪਰ ਅੱਜ ਪੂਰੀ ਪੰਜਾਬ ਪੁਲਿਸ ਹੀ ਐੱਸਟੀਐੱਫ ਬਣ ਗਈ ਹੈ। ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗੀ।

 

Vinkmag ad
Share Our Daily Posts

News Desk

Read Previous

ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਨੇ ਬਣਾਇਆ ‘ਸੰਯੁਕਤ ਸਮਾਜ ਮੋਰਚਾ’, ਸਾਰੀਆਂ ਸੀਟਾਂ ‘ਤੇ ਚੋਣ ਲੜਨ ਦਾ ਐਲਾਨ, ਰਾਜੇਵਾਲ ਹੋਣਗੇ CM ਚਿਹਰਾ

Read Next

ਦੀਪ ਸਿੱਧੂ ਨੇ ਕੱਸਿਆ ਕਿਸਾਨ ਜਥੇਬੰਦੀਆਂ ‘ਤੇ ਤਨਜ਼, ਫੇਸਬੁੱਕ ‘ਤੇ ਲਿਖਿਆ- ‘ਇੱਕੋ ਮੌਕੇ 22 ਬਿੱਲੀਆਂ ਥੈਲੇ ‘ਚੋਂ ਬਾਹਰ…’