Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 21, 2026

ਦੀਪ ਸਿੱਧੂ ਨੇ ਕੱਸਿਆ ਕਿਸਾਨ ਜਥੇਬੰਦੀਆਂ ‘ਤੇ ਤਨਜ਼, ਫੇਸਬੁੱਕ ‘ਤੇ ਲਿਖਿਆ- ‘ਇੱਕੋ ਮੌਕੇ 22 ਬਿੱਲੀਆਂ ਥੈਲੇ ‘ਚੋਂ ਬਾਹਰ…’

ਜਲੰਧਰ : ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਲੜਨ ਦੇ ਕੀਤੇ ਐਲਾਨ ‘ਤੇ ਅਦਾਕਾਰ ਦੀਪ ਸਿੱਧੂ ਨੇ ਤਨਜ਼ ਕੱਸਿਆ ਹੈ। ਦੀਪ ਸਿੱਧੂ ਨੇ ਆਪਣੇ ਫੇਸਬੁੱਕ ਪੇਜ ‘ਤੇ ਲਿਖਿਆ ਹੈ ਕਿ ‘ਇੱਕੋ ਮੌਕੇ 22 ਬਿੱਲੀਆਂ ਥੈਲੇ ‘ਚੋਂ ਬਾਹਰ’। ਸਿੱਧੂ ਨੇ ਆਪਣੀ ਫੇਸਬੁੱਕ ਪੋਸਟ ‘ਚ ਲਿਖਿਆ ਹੈ-ਇੱਕੋ ਮੌਕੇ (ਕਿਸਾਨ-ਕਿਸਾਨ ਕਰਦੀਆਂ) 22 ਬਿੱਲੀਆਂ ਥੈਲੇ ਚੋਂ ਬਾਹਰ’। ਫਰਜ਼ੀ ਲੋਕਾਂ ਦਾ ਪਰਦਾਫਾਸ਼ ਕਰਨਾ ਸਾਡੀ ਭੂਮਿਕਾ ਨਹੀਂ ਹੈ। ਸਮੇਂ ਸਿਰ, ਉਹ ਆਪਣੇ ਆਪ ਨੂੰ ਬੇਨਕਾਬ ਕਰਦੇ ਹਨ।

ਇੱਕੋ ਮੌਕੇ (ਕਿਸਾਨ-ਕਿਸਾਨ ਕਰਦੀਆਂ) 22 ਬਿੱਲੀਆ ਥੈਲੇ ਚੋਂ ਬਾਹਰ???

It’s not our role to expose fake people. In due time, they expose themselves ✌ 

ਦੱਸ ਦਈਏ ਕਿ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਨੇ ‘ਸੰਯੁਕਤ ਸਮਾਜ ਮੋਰਚੇ’ ਦੇ ਨਾਂ ਹੇਠ ਨਵੀਂ ਸਿਆਸੀ ਪਾਰਟੀ ਕਾਇਮ ਕਰ ਕੇ ਸੂਬੇ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਸੰਯੁਕਤ ਸਮਾਜ ਮੋਰਚਾ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਹੋਣਗੇ। ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਇੱਥੇ ਪੀਪਲਜ਼ ਕਨਵੈਨਸ਼ਨ ਸੈਂਟਰ ’ਚ ਚੋਣਾਂ ਸਬੰਧੀ ਵਿਉਂਤਬੰਦੀ ਬਣਾਉਣ ਲਈ ਕਈ ਘੰਟੇ ਮੀਟਿੰਗ ਕੀਤੀ ਅਤੇ ਆਖ਼ਰ ਚੋਣਾਂ ’ਚ ਕੁੱਦਣ ਦਾ ਐਲਾਨ ਕਰ ਦਿੱਤਾ। ਬਲਵੀਰ ਸਿੰਘ ਰਾਜੇਵਾਲ, ਹਰਮੀਤ ਸਿੰਘ ਕਾਦੀਆਂ ਤੇ ਕੁਲਵੰਤ ਸਿੰਘ ਸੰਧੂ ਨੇ ਸਪਸ਼ਟ ਕੀਤਾ ਹੈ ਕਿ ਸਯੁੰਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਦੇਸ਼ ਦੀਆਂ 475 ਕਿਸਾਨ ਯੂਨੀਅਨਾਂ, ਜਿਨ੍ਹਾਂ ’ਚ ਪੰਜਾਬ ਦੀਆਂ 32 ਕਿਸਾਨ ਯੂਨੀਅਨਾਂ ਸ਼ਾਮਲ ਸਨ, ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਤੇ ਕਿਸਾਨਾਂ ਦੇ ਹੱਕੀ ਮਸਲਿਆਂ ਦੀ ਲਡ਼ਾਈ ਲਡ਼ੀ ਤੇ ਜਿੱਤੀ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਜਿੱਤਣ ’ਤੋਂ ਬਾਅਦ ਲੋਕਾਂ, ਕਿਸਾਨਾਂ ਦਾ ਵੱਡਾ ਦਬਾਅ ਪੈ ਰਿਹਾ ਸੀ ਕਿ ਪੰਜਾਬ ਤੇ ਸਮਾਜ ਨੂੰ ਬਚਾਉਣ ਲਈ ਉਹ ਲੋਕਾਂ ਨੂੰ ਸਹੀ ਮਾਰਗ ਦਰਸ਼ਨ ਕਰਨ ਜਿਸ ਕਰਕੇ ਆਮ ਲੋਕਾਂ ਤੇ ਕਿਸਾਨਾਂ ਦੇ ਦਬਾਅ ਹੇਠ ਇਹ ਫ਼ੈਸਲਾ ਲਿਆ ਹੈ।

Vinkmag ad
Share Our Daily Posts

News Desk

Read Previous

ਲੁਧਿਆਣਾ ਧਮਾਕਾ ਮਾਮਲੇ ‘ਚ ਬੋਲੇ ਡੀਜੀਪੀ- ਬਰਖ਼ਾਸਤ ਪੁਲਿਸ ਮੁਲਾਜ਼ਮ ਕੋਲੋਂ ਕਿੱਥੋਂ ਆਇਆ ਵਿਸਫੋਟਕ, ਮਾਲਖਾਨਿਆਂ ਦਾ ਹੋਵੇਗਾ ਆਡਿਟ

Read Next

ਲੁਧਿਆਣਾ ਧਮਾਕੇ ਦੀਆਂ ਪਰਤਾਂ ਖੁੱਲਣੀਆਂ ਸ਼ੁਰੂ, ਮਾਸਟਰਮਾਈਂਡ ਗਗਨਦੀਪ ਦੀ ਐਕਟਿਵਾ ਬਰਾਮਦ,ਕਾਂਸਟੇਬਲ ਮਹਿਲਾ ਦੋਸਤ ਬਾਰੇ ਇਹ ਗੱਲ ਆਈ ਸਾਹਮਣੇ