Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ CM ਚੰਨੀ, ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦਿੱਤਾ ਵੱਡਾ ਬਿਆਨ

ਫ਼ਤਹਿਗੜ੍ਹ ਸਾਹਿਬ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ, ਬਾਬਾ ਜ਼ੋਰਾਵਾਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਭਾ ਦੇ ਦੂਜੇ ਦਿਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਸਮਤਕ ਹੋਏ। ਇਸ ਦੌਰਾਨ ਪੱਤਰਕਾਰਾਂ ਨਾਲ ਗ਼ੈਰ-ਰਸਮੀ ਗੱਲਬਾਤ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ਼ਹੀਦਾਂ ਦੀ ਇਸ ਮਹਾਨ ਧਰਤੀ, ਫ਼ਤਹਿਗੜ੍ਹ ਸਾਹਿਬ ਵਿਖੇ ਉਸ ਮਹਾਨ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੀ ਯਾਦਗਾਰ ਬਣਾਈ ਜਾਵੇਗੀ। ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਆਪਣੀ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਰਿਹਾਈ ਕਰ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਬਾਬਾ ਸੰਗਤ ਸਿੰਘ ਜੀ ਨੂੰ ਚਮਕੌਰ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਰੂਪ ਸਮਝ ਕੇ ਸ਼ਹੀਦ ਕੀਤਾ ਗਿਆ ਸੀ ਅਤੇ ਉਨ੍ਹਾਂ ਦੀ ਦੇਹ ਨੂੰ ਚਮਕੌਰ ਸਾਹਿਬ ਤੋਂ ਇੱਥੇ ਲਿਆਂਦਾ ਗਿਆ ਸੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਇਸ ਮਹਾਨ ਧਰਤੀ ਦਾ ਜਿੰਨਾ ਵੀ ਸਤਿਕਾਰ ਅਤੇ ਨਮਨ ਕੀਤਾ ਜਾਵੇ, ਉਹ ਘੱਟ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ, ਜਿੱਥੋਂ ਉਹ ਵਿਧਾਨ ਸਭਾ ‘ਚ ਨੁਮਾਇੰਗੀ ਕਰਦੇ ਹਨ, ਉੱਥੇ ਗੁਰੂ ਸਾਹਿਬ ਜੀ ਦੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਹੋਈ ਸੀ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦਸਮੇਸ਼ ਪਿਤਾ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਹੋਈ ਸੀ, ਇਸ ਲਈ ਇਨ੍ਹਾਂ ਦੋਵਾਂ ਥਾਂਵਾਂ ਦਾ ਵੱਡਾ ਰਿਸ਼ਤਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸ਼ਹੀਦਾਂ ਨੂੰ ਨਮਨ ਕਰਦੇ ਹੋਏ ਪੰਜਾਬ ਸਰਕਾਰ ਨੇ ਦੋਵਾਂ ਥਾਵਾਂ ਨੂੰ ਆਪਸ ’ਚ ਜੋੜਦੇ ਹੋਏ, ਇੱਥੋਂ ਸਰਹਿੰਦ ਵਾਲੀ ਜੀਟੀ ਰੋਡ ਤੋਂ ਅੱਗੇ ਚਮਕੌਰ ਸਾਹਿਬ ਤੱਕ ਹੁਸ਼ਿਆਰਪੁਰ ਵਾਲੀ ਮੁੱਖ ਸੜਕ ਨੂੰ ਆਪਸ ’ਚ ਜੋੜਦੇ ਹੋਏ ਬਣਾਏ ਜਾਣ ਵਾਲੇ ਸਰਕਟ ਦਾ ਨਾਮ ਮਾਤਾ ਗੁਜਰੀ ਜੀ ਮਾਰਗ ਰੱਖਿਆ ਹੈ ਅਤੇ ਇਸ ਨੂੰ ਰਾਸ਼ਟਰੀ ਮਾਰਗ ਬਣਾਉਣ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਲਾਮਿਸਾਲ ਅਤੇ ਅੱਜ ਉਹ ਮਹਾਨ ਸ਼ਹੀਦਾਂ ਨੂੰ ਨਮਨ ਕਰਨ ਅਤੇ ਆਪਣੀ ਸ਼ਰਧਾ ਭੇਟ ਕਰਨ ਆਏ ਹਨ। ਮੁੱਖ ਮੰਤਰੀ ਨੇ ਇਸ ਦੌਰਾਨ ਪੰਗਤ ਵਿੱਚ ਬੈਠਕੇ ਲੰਗਰ ਛਕਿਆ ਅਤੇ ਗੁਰਦੁਆਰਾ ਸਾਹਿਬ ਦੇ ਬਾਹਰ ਲੱਗੇ ਲੰਗਰਾਂ ਵਿੱਚ ਲੰਗਰ ਵਰਤਾਉਣ ਦੀ ਸੇਵਾ ਵੀ ਕੀਤੀ। ਇਸ ਦੌਰਾਨ ਮੁੱਖ ਮੰਤਰੀ ਦੇ ਨਾਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਵਿਧਾਇਕ ਨਾਗਰਾ ਦੇ ਸੁਪਤਨੀ ਮਨਦੀਪ ਕੌਰ ਨਾਗਰਾ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਭਾਸ਼ ਸੂਦ, ਡੀਸੀ ਪੂਨਮਦੀਪ ਕੌਰ, ਐੱਸਐੱਸਪੀ ਸੰਦੀਪ ਗੋਇਲ, ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

Vinkmag ad
Share Our Daily Posts

News Desk

Read Previous

NSS ਕੈਂਪ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਰਿਹਾ ਸਮਰਪਿਤ, ਵਲੰਟੀਅਰਜ਼ ਨੇ ਕੇਸਰੀ ਪੱਗਾਂ ਤੇ ਦੁਪੱਟੇ ਪਹਿਨ ਕੇ ਕੀਤਾ ਮਾਰਚ

Read Next

ਠੇਕਾ ਮੁਲਾਜ਼ਮਾਂ ਦੀ ਹੜਤਾਲ ਦੇ ਦਿਨਾਂ ਦੀ ਜੁਰਮਾਨੇ ਸਮੇਤ ਕੱਟੀ ਜਾਵੇਗੀ ਤਨਖਾਹ, ਹੁਣ ਮੰਗਲਵਾਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਤੋਂ ਉਮੀਦ