Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

May 2, 2026

ਠੇਕਾ ਮੁਲਾਜ਼ਮਾਂ ਦੀ ਹੜਤਾਲ ਦੇ ਦਿਨਾਂ ਦੀ ਜੁਰਮਾਨੇ ਸਮੇਤ ਕੱਟੀ ਜਾਵੇਗੀ ਤਨਖਾਹ, ਹੁਣ ਮੰਗਲਵਾਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਤੋਂ ਉਮੀਦ

ਜਲੰਧਰ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਸਰਕਾਰ ‘ਤੇ ਦਬਾਅ ਬਣਾ ਕੇ ਰੈਗੂਲਰ ਕਰਨ ਦੀ ਰਣਨੀਤੀ ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ‘ਤੇ ਭਾਰੂ ਹੁੰਦੀ ਨਜ਼ਰ ਆ ਰਹੀ ਹੈ। ਮੁਲਾਜ਼ਮਾਂ ਨੂੰ ਹੜਤਾਲ ਦੇ ਦਿਨਾਂ ਲਈ ਆਪਣੀ ਤਨਖ਼ਾਹ ਤੋਂ ਵੀ ਹੱਥ ਧੋਣਾ ਪੈ ਸਕਦਾ ਹੈ, ਨਾਲ ਹੀ ਪ੍ਰਤੀ ਦਿਨ ਦੀ ਦਰ ‘ਤੇ ਜੁਰਮਾਨੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਪੰਜਾਬ ਰੋਡਵੇਜ਼, ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਦਸੰਬਰ ਮਹੀਨੇ ਦੌਰਾਨ ਰੈਗੂਲਰ ਕਰਨ ਸਮੇਤ ਤਿੰਨ ਹੋਰ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ ਸੀ। ਲਗਾਤਾਰ ਨੌਂ ਦਿਨ ਹੜਤਾਲ ’ਤੇ ਰਹਿਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ ਤੇ ਨਾ ਹੀ ਉਨ੍ਹਾਂ ਦੀ ਕੋਈ ਮੰਗ ਮੰਨੀ ਗਈ। ਹਾਲਾਂਕਿ, ਉਨ੍ਹਾਂ ਨੂੰ ਚਿਤਾਵਨੀ ਦਿੱਤੀ ਗਈ ਸੀ ਤੇ ਕੰਮ ‘ਤੇ ਵਾਪਸ ਜਾਣ ਲਈ ਕਿਹਾ ਗਿਆ ਸੀ।

ਮੁਲਾਜ਼ਮਾਂ ਨੂੰ ਸਿਰਫ਼ ਇਹ ਭਰੋਸਾ ਦਿੱਤਾ ਗਿਆ ਸੀ ਕਿ ਕੈਬਨਿਟ ਮੀਟਿੰਗ ਦੌਰਾਨ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਜਾਣਗੀਆਂ ਪਰ ਬਾਅਦ ‘ਚ ਹੋਈ ਕੈਬਨਿਟ ਮੀਟਿੰਗ ਦੌਰਾਨ ਵੀ ਉਨ੍ਹਾਂ ਦੇ ਹੱਕ ‘ਚ ਕੋਈ ਐਲਾਨ ਨਹੀਂ ਕੀਤਾ ਗਿਆ। ਪੰਜਾਬ ਰੋਡਵੇਜ਼ ਜਲੰਧਰ-1 ਡਿਪੂ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਵੀ ਅਜਿਹੀ ਸੂਚਨਾ ਮਿਲੀ ਹੈ ਕਿ ਇਸ ਮਹੀਨੇ ਦੇ ਤਿਆਰ ਕੀਤੇ ਜਾ ਰਹੇ ਤਨਖ਼ਾਹਾਂ ਦੇ ਬਿੱਲਾਂ ‘ਚ ਹੜਤਾਲੀਆਂ ਦੀਆਂ ਤਨਖਾਹਾਂ ਕੱਟੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਰੋਜ਼ਾਨਾ ਕਰੀਬ 525 ਰੁਪਏ ਜੁਰਮਾਨਾ ਵੀ ਕੱਟੇ ਜਾਣ ਦੀ ਸੂਚਨਾ ਮਿਲੀ ਹੈ।

ਗੁਰਪ੍ਰੀਤ ਸਿੰਘ ਨੇ ਕਿਹਾ ਕਿ ਹੁਣ ਮੰਗਲਵਾਰ ਨੂੰ ਮੁੜ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਣ ਜਾ ਰਹੀ ਹੈ ਅਤੇ ਮੁਲਾਜ਼ਮਾਂ ਨੂੰ ਆਸ ਹੈ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਭਰੋਸੇ ਅਨੁਸਾਰ ਪੂਰਾ ਕੀਤਾ ਜਾਵੇਗਾ। ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮ ਸੇਵਾਵਾਂ ਨੂੰ ਰੈਗੂਲਰ ਕਰਨ, ਸਰਕਾਰੀ ਬੇੜੇ ‘ਚ ਬੱਸਾਂ ਦੀ ਗਿਣਤੀ ਵਧਾ ਕੇ 10,000 ਕਰਨ, ਬਰਾਬਰ ਕੰਮ, ਬਰਾਬਰ ਤਨਖਾਹ ਦੇ ਸਿਧਾਂਤ ਨੂੰ ਲਾਗੂ ਕਰਨ ਅਤੇ ਮਾਮੂਲੀ ਮਾਮਲਾ ਬਣਾ ਕੇ ਡਿਊਟੀ ਤੋਂ ਬਰਖਾਸਤ ਕੀਤੇ ਮੁਲਾਜ਼ਮਾਂ ਨੂੰ ਮੁੜ ਬੁਲਾਉਣ ਦੀ ਮੰਗ ਕਰ ਰਹੇ ਹਨ।

Vinkmag ad
Share Our Daily Posts

News Desk

Read Previous

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ CM ਚੰਨੀ, ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦਿੱਤਾ ਵੱਡਾ ਬਿਆਨ

Read Next

ਆਈਏਐੱਸ ਤੇ ਆਈਪੀਐੱਸ ਅਫਸਰਾਂ ਨੂੰ ਸੰਤ ਸੀਚੇਵਾਲ ਨੇ ਪੜ੍ਹਾਇਆ ਵਾਤਾਵਰਨ ਦਾ ਪਾਠ