Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਆਈਏਐੱਸ ਤੇ ਆਈਪੀਐੱਸ ਅਫਸਰਾਂ ਨੂੰ ਸੰਤ ਸੀਚੇਵਾਲ ਨੇ ਪੜ੍ਹਾਇਆ ਵਾਤਾਵਰਨ ਦਾ ਪਾਠ

ਸੁਲਤਾਨਪੁਰ ਲੋਧੀ – ਲਾਲ ਬਹਾਦਰ ਸ਼ਾਸਤਰੀ ਕੌਮੀ ਪ੍ਰਸ਼ਾਸਨਿਕ ਅਕੈਡਮੀ ਮਸੂਰੀ ਵਿਖੇ ਟਰੇਨਿੰਗ ਲੈ ਰਹੇ ਆਈ.ਏ.ਐਸ, ਆਈਪੀਐੱਸ, ਆਈਐੱਫਐੱਸ ਤੇ ਇਨਕਮ ਟੈਕਸ ਵਿਭਾਗ ਦੇ 450 ਤੋਂ ਵੱਧ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਪਦਮਸ੍ਰੀ ਵਾਤਾਵਰਨ ਪ੍ਰਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਉਹ ਆਪੋ ਆਪਣੇ ਖੇਤਰਾਂ ‘ਚ ਚੌਗਿਰਦੇ ਦੀ ਸਫਾਈ ਤੇ ਦਰਿਆਵਾਂ ਦੇ ਪ੍ਰਦੂਸ਼ਣ ਵੱਲ ਧਿਆਨ ਕੇਂਦਰਿਤ ਕਰਨ। ਮਸੂਰੀ ਦੀ ਇਸ ਅਕੈਡਮੀ ‘ਚ ਦੇਸ਼ ਦੇ ਵੱਖ-ਵੱਖ ਖੇਤਰਾਂ ਦੇ ਅਧਿਕਾਰੀਆਂ ਦੀ ਟ੍ਰੇਨਿੰਗ ਚੱਲ ਰਹੀ ਸੀ। ਇਸ ਟ੍ਰੇਨਿੰਗ ਦੇ ਆਖਰੀ ਦਿਨ ਦੋ ਸੈਸ਼ਨਾਂ ਨੂੰ ਸੰਬੋਧਨ ਕਰਦਿਆਂ ਵਾਤਾਵਰਨ ਪ੍ਰਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪ੍ਰਦੂਸ਼ਣ ਵਿਸ਼ਵ ਲਈ ਇਸ ਸਮੇਂ ਆਲਮੀ ਚੁਣੌਤੀ ਬਣਿਆ ਹੋਇਆ ਹੈ। ਭਾਰਤ ਵਰਗੇ ਵਿਕਾਸਸ਼ੀਲ ਦੇਸ਼ ‘ਚ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਬਹੁਤੀ ਤਵੱਜੋ ਨਹੀ ਦਿੱਤੀ ਜਾ ਰਹੀ। ਸੰਤ ਸੀਚੇਵਾਲ ਨੇ ਇਹਨਾਂ ਟਰੇਨਿੰਗ ਲੈ ਰਹੇ ਅਧਿਕਾਰੀਆਂ ਨੂੰ ਦੱਸਿਆ ਕਿ ਕਿਵੇਂ ਸੰਗਤ ਦੇ ਸਹਿਯੋਗ ਨਾਲ 21 ਸਾਲਾਂ ਵਿਚ 165 ਕਿਲੋਮੀਟਰ ਲੰਬੀ ਪਵਿੱਤਰ ਵੇਈਂ ਨੂੰ ਸਾਫ ਕੀਤਾ ਗਿਆ। ਇਸ ਨਿਰਮਲ ਹੋਈ ਵੇਈਂ ਨੂੰ ਦੇਖਣ ਲਈ ਦੇਸ਼ ਦੇ ਰਾਸ਼ਟਰਪਤੀ ਹੁੰਦਿਆ ਹੋਇਆ ਡਾ. ਏ.ਪੀ.ਜੇ ਅਬਦੁਲ ਕਲਾਮ ਆਏ ਸਨ। ਉਹ ਪਾਣੀ ਦੇ ਕੁਦਰਤੀ ਸੋਮਿਆਂ ਦੀ ਮਹੱਤਤਾ ਨੂੰ ਬਾਖੂਬੀ ਸਮਝਦੇ ਸਨ। ਸੰਤ ਸੀਚੇਵਾਲ ਨੇ ਕਿਹਾ ਕਿ ਦੇਸ਼ ਵਿਚ ਕਿਧਰੇ ਵੀ ਪ੍ਰਦੂਸ਼ਣ ਨਹੀ ਹੋ ਸਕਦਾ ਜੇੇਕਰ 1974 ਦਾ ਐਕਟ ਲਾਗੂ ਹੋ ਜਾਵੇ। ਇਹ ਐਕਟ ਅਫਸਰਾਂ ਨੇ ਲਾਗੂ ਕਰਨਾ ਹੁੰਦਾ ਹੈ, ਇਸਨੂੰ ਲਾਗੂ ਕਰਨ ਵਿਚ ਲੋਕਾਂ ਦਾ ਇਹਨਾਂ ਕਸੂਰ ਨਹੀ ਹੁੰਦਾ ਜਿਹਨਾਂ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਦਾ ਹੁੰਦਾ ਹੈ।

ਸੰਤ ਸੀਚੇਵਾਲ ਨੇ ਅਧਿਕਾਰੀਆਂ ਨੂੰ ਚੇਤੇ ਕਰਾਇਆ ਕਿ ਉਹਨਾਂ ਜਦੋਂ ਆਪਣੇ ਅਹੁਦੇ ਦੀ ਸੰਹੁ ਚੱਕੀ ਸੀ ਤਾਂ ਇਸਦਾ ਫਾਇਦਾ ਲੋਕਾਂ ਨੂੰ ਦੇਣ ਦਾ ਵਾਅਦਾ ਕੀਤਾ ਸੀ। ਸੰਤ ਸੀਚੇਵਾਲ ਜੀ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਬਹੁਤੇ ਅਧਿਕਾਰੀ ਲੋਕਾਂ ਦੀ ਗੱਲ ਸੁਣਨ ਦੀ ਥਾਂ ਭਿ੍ਸ਼ਟ ਲੀਡਰਾਂ ਦੇ ਦਬਾਅ ਹੇਠ ਉਹਨਾਂ ਵੱਲੋਂ ਗਲਤ ਕੰਮਾਂ ਵਿਚ ਸ਼ਮੂਲੀਅਤ ਕਰਦੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਆਪਣੇ ਸੰਵਿਧਾਨਿਕ ਅਹੁਦੇ ਦੀ ਮਰਿਆਦਾ ਨੂੰ ਕਾਇਮ ਰੱਖਦੇ ਹੋਏ ਲੋਕਾਂ ਦਾ ਸਾਥ ਦੇਣਾ ਚਾਹੀਦਾ ਹੈ। ਉਹਨਾਂ ਵਾਤਾਵਰਣ ਚੋਣ ਮਨੋਰਥ ਪੱਤਰ ਦਿਖਾਉਂਦਿਆ ਦੱਸਿਆ ਕਿ ਉਹ ਪੰਜਾਬ ਵਿਚ ਲੋਕਾਂ ਦੇ ਸਹਿਯੋਗ ਨਾਲ ਵਾਤਾਵਰਣ ਬਾਰੇ ਚੇਤਨਾ ਲਹਿਰ ਚਲਾ ਰਹੇ ਹਨ ਜਿਸ ਵਿਚ ਲੋਕ ਹੁੰਗਾਰਾ ਭਰ ਰਹੇ ਹਨ ਤੇ ਇਸ ਲਹਿਰ ਦਾ ਮਕਸਦ ਆ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਲੋਕਾਂ ਨੂੰ ਜਾਗਰੂਕ ਕਰਨਾ ਹੈ ਕਿ ਉਹ ਵੋਟਾਂ ਮੰਗਣ ਵਾਲੇ ਲੀਡਰਾਂ ਨੂੰ ਆਪਣੇ ਪਲੀਤ ਹੋ ਰਹੇ ਪਾਣੀਆਂ ਤੇ ਅਬੋ ਹਵਾ ਲਈ ਸਵਾਲ ਕਰਨ ਅਤੇ ਪੱਛਣ ਕਿ ਉਹਨਾਂ ਦੇ ਮੌਲਿਕ ਅਧਿਕਾਰਾਂ ਦੀ ਰਾਖੀ ਲਈ ਉਹ ਕੀ ਕਰਨਗੇ? ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪੋ ਆਪਣੇ ਸੂਬਿਆਂ ‘ਚ ਜਾ ਕੇ ਵਾਤਾਵਰਨ ਦੇ ਕੰਮ ਨੂੰ ਪਹਿਲ ਦੇਣ ਤਾਂ ਜੋ ਲੋਕ ਤੰਦਰੁਸਤ ਤੇ ਸਿਹਤਯਾਬ ਰਹਿ ਸਕਣ। ਇਸ ਤਿੰਨ ਦਿਨਾਂ ਸਮਾਗਮ ਵਿਚ ਕੁੱਲ 10 ਪਦਮਸ੍ਰੀ ਸ਼ਖ਼ਸੀਅਤਾਂ ਨੇ ਹਿੱਸਾ ਲਿਆ ਤੇ ਉਨ੍ਹਾਂ ਆਪੋ-ਆਪਣੇ ਕੰਮਾਂ ਦੇ ਤਜਰਬੇ ਸਾਂਝੇ ਕੀਤੇ।

Vinkmag ad
Share Our Daily Posts

News Desk

Read Previous

ਠੇਕਾ ਮੁਲਾਜ਼ਮਾਂ ਦੀ ਹੜਤਾਲ ਦੇ ਦਿਨਾਂ ਦੀ ਜੁਰਮਾਨੇ ਸਮੇਤ ਕੱਟੀ ਜਾਵੇਗੀ ਤਨਖਾਹ, ਹੁਣ ਮੰਗਲਵਾਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਤੋਂ ਉਮੀਦ

Read Next

ਚੰਡੀਗੜ੍ਹ ਨਿਗਮ ਚੋਣਾਂ ‘ਚ AAP ਦੀ ਜਿੱਤ ‘ਤੇ ਬੋਲੇ ਕੇਜਰੀਵਾਲ; ਲੋਕਾਂ ਨੇ ਭ੍ਰਿਸ਼ਟ ਰਾਜਨੀਤੀ ਨੂੰ ਨਕਾਰਿਆਂ ਤੇ ਇਮਾਨਦਾਰੀ ਨੂੰ ਚੁਣਿਆ