Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਚੰਡੀਗੜ੍ਹ ਨਿਗਮ ਚੋਣਾਂ ‘ਚ AAP ਦੀ ਜਿੱਤ ‘ਤੇ ਬੋਲੇ ਕੇਜਰੀਵਾਲ; ਲੋਕਾਂ ਨੇ ਭ੍ਰਿਸ਼ਟ ਰਾਜਨੀਤੀ ਨੂੰ ਨਕਾਰਿਆਂ ਤੇ ਇਮਾਨਦਾਰੀ ਨੂੰ ਚੁਣਿਆ

ਨਵੀਂ ਦਿੱਲੀ, ਏਐੱਨਆਈ : ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਆਮ ਆਦਮੀ ਪਾਰਟੀ ਨੂੰ ਜਿੱਤ ਮਿਲੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ‘ਚ ਜਨਤਾ ਬਦਲਾਅ ਚਾਹੁੰਦੀ ਹੈ। ਇਸ ਲਈ ਚੰਡੀਗੜ੍ਹ ਦੇ ਲੋਕਾਂ ਨੇ ਅੱਜ ਭ੍ਰਿਸ਼ਟ ਰਾਜਨੀਤੀ ਨੂੰ ਨਕਾਰਦੇ ਹੋਏ AAP ਦੀ ਇਮਾਨਦਾਰ ਸਿਆਸਤ ਨੂੰ ਚੁਣਿਆ ਹੈ। ਦਰਅਸਲ ਚੰਡੀਗੜ੍ਹ ‘ਚ ਭਾਜਪਾ ਦੇ ਮੇਅਰ, ਸਾਬਕਾ ਮੇਅਰ, ਪਾਰਟੀ ਪ੍ਰਧਾਨ ਅਤੇ ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਚਾਰੋਂ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਤੋਂ ਹਾਰ ਗਏ ਹਨ। ਇਸ ਕਾਰਨ ਆਮ ਆਦਮੀ ਪਾਰਟੀ ਦੇ ਆਗੂ ਬੇਹੱਦ ਖੁਸ਼ ਹਨ ਤੇ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਰਾਹੀਂ ਲੋਕਾਂ ਵਿੱਚ ਇਹ ਖੁਸ਼ੀ ਸਾਂਝੀ ਕੀਤੀ ਹੈ।

ਦਰਅਸਲ ਚੰਡੀਗੜ੍ਹ ਨਿਗਮ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਸਿਰਫ਼ ਇੱਕ ਸੀਟ ਮਿਲੀ ਹੈ। ਜਾਣਕਾਰੀ ਮੁਤਾਬਕ ਨਿਗਮ ਚੋਣਾਂ ‘ਚ ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚਾਲੇ ਕਾਂਟੇ ਦੀ ਟੱਕਰ ਸੀ। ਭਾਜਪਾ ਲਈ ਸਭ ਤੋਂ ਵੱਡੀ ਚੁਣੌਤੀ ਇਹ ਸੀ ਕਿ ਵਾਰਡ 17 ‘ਚ ਮੇਅਰ ਰਹੇ ਰਵਿਕਾਂਤ ਸ਼ਰਮਾ ਵੀ ਆਮ ਆਦਮੀ ਪਾਰਟੀ ਦੇ ਸਾਹਮਣੇ ਆਪਣਾ ਬਚਾਅ ਨਹੀਂ ਕਰ ਸਕੇ। ਹਾਲਾਂਕਿ ਭਾਜਪਾ ਦੇ ਡਿਪਟੀ ਮੇਅਰ ਮਹੇਸ਼ਇੰਦਰ ਸਿੱਧੂ ਮਾਮੂਲੀ ਵੋਟਾਂ ਨਾਲ ਜਿੱਤ ਗਏ ਹਨ। ਇਸ ਦੇ ਨਾਲ ਹੀ ਦਿੱਲੀ ‘ਚ ‘ਆਪ’ ਆਗੂ ਰਾਘਵ ਚੱਢਾ ਨੇ ਵੀ ਚੰਡੀਗੜ੍ਹ ਨਿਗਮ ਚੋਣਾਂ ਜਿੱਤਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

ਉਨ੍ਹਾਂ ਇਸ ਲਈ ‘ਆਪ’ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਚੰਡੀਗੜ੍ਹ ਵਾਸੀਆਂ ਦਾ ਧੰਨਵਾਦ ਕੀਤਾ। ਲੋਕਾਂ ਨੇ ਸਾਡੇ ਵਰਗੀ ਛੋਟੀ ਤੇ ਇਮਾਨਦਾਰ ਪਾਰਟੀ ਨੂੰ ਲੋਕਾਂ ਨੇ ਇੰਨਾ ਪਿਆਰ ਅਤੇ ਵਿਸ਼ਵਾਸ ਦਿੱਤਾ ਹੈ, ਜਿਸ ਨੇ ਪਹਿਲੀ ਵਾਰ ਇੱਥੇ ਚੋਣ ਲੜੀ ਹੈ। ਚੰਡੀਗੜ੍ਹ ਸਿਰਫ਼ ਟ੍ਰੇਲਰ ਹੈ, ਪੰਜਾਬ ਫ਼ਿਲਮ ਹੈ। ਚੰਡੀਗੜ੍ਹ ਦੇ ਲੋਕਾਂ ਨੇ ਸਭ ਨੂੰ ਨਕਾਰ ਕੇ ‘ਆਪ’ ਨੂੰ ਚੁਣਿਆ ਹੈ। ਇਸ ਤੋਂ ਸਪੱਸ਼ਟ ਹੈ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ।

Vinkmag ad
Share Our Daily Posts

News Desk

Read Previous

ਆਈਏਐੱਸ ਤੇ ਆਈਪੀਐੱਸ ਅਫਸਰਾਂ ਨੂੰ ਸੰਤ ਸੀਚੇਵਾਲ ਨੇ ਪੜ੍ਹਾਇਆ ਵਾਤਾਵਰਨ ਦਾ ਪਾਠ

Read Next

ਸ੍ਰੀ ਗੋਇੰਦਵਾਲ ਸਾਹਿਬ ’ਚ ਬਣੀ ਮਾਡਰਨ ਜੇਲ੍ਹ ਦਾ ਉੱਪ ਮੁੱਖ ਮੰਤਰੀ ਨੇ ਕੀਤਾ ਉਦਘਾਟਨ, 173 ਕਰੋੜ ਰੁਪਏ ਆਈ ਲਾਗਤ