Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਸ੍ਰੀ ਗੋਇੰਦਵਾਲ ਸਾਹਿਬ ’ਚ ਬਣੀ ਮਾਡਰਨ ਜੇਲ੍ਹ ਦਾ ਉੱਪ ਮੁੱਖ ਮੰਤਰੀ ਨੇ ਕੀਤਾ ਉਦਘਾਟਨ, 173 ਕਰੋੜ ਰੁਪਏ ਆਈ ਲਾਗਤ

ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ 84 ਏਕੜ ਜਮੀਨ ’ਤੇ ਕਰੀਬ ਪੌਣੇ 200 ਕਰੋੜ ਨਾਲ ਵਿਦੇਸ਼ੀ ਤਰਜ ’ਤੇ ਬਣਾਈ ਗਈ ਮਾਡਰਨ ਜੇਲ੍ਹ ਦਾ ਉਦਘਾਟਨ ਸੋਮਵਾਰ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਜਿਨ੍ਹਾਂ ਕੋਲ ਜੇਲ੍ਹ ਵਿਭਾਗ ਵੀ ਨੇ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜੇਲ੍ਹ ਵਿਚ ਬਣੇ ਕੰਟਰੋਲ ਰੂਮ, ਕਾਨਫਰੰਸ ਹਾਲ, ਮੁਲਾਕਾਤ ਕਮਰੇ ਅਤੇ ਬੈਰਕਾਂ ਦਾ ਉਦਘਾਟਨ ਕਰਦਿਆਂ ਕੈਦੀਆਂ ਤੇ ਹਵਾਲਾਤੀਆਂ ਲਈ ਬਣਨ ਵਾਲੇ ਖਾਣੇ ਦੀ ਵੀ ਜਾਂਚ ਕੀਤੀ।

ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ 2700 ਕਮਰਿਆਂ ਵਾਲੀ ਇਸ ਜੇਲ੍ਹ ਨੂੰ ਵਿਦੇਸ਼ਾਂ ਦੀ ਤਰਜ਼ ’ਤੇ ਤਿਆਰ ਕੀਤਾ ਗਿਆ ਹੈ। ਜਿਥੇ ਇੰਟਰਲਾਕਿੰਗ ਟਾਈਲਾਂ ਦੀ ਫੈਕਟਰੀ ਵੀ ਲਗਾਈ ਜਾਵੇਗੀ ਤਾਂ ਜੋ ਜੇਲ੍ਹ ਵਿਚ ਆਉਣ ਵਾਲੇ ਕੈਦੀਆਂ ਦਾ ਸੁਧਾਰ ਹੋ ਸਕੇ। ਇਸ ਤੋਂ ਇਲਾਵਾ ਇਥੇ ਖਾਣਾ ਬਣਾਉਣ ਲਈ ਵਰਤੀ ਜਾਣ ਵਾਲੀ ਰਸਦ ਵੀ ਸਰਕਾਰੀ ਕੰਪਨੀਆਂ ਤੋਂ ਖਰੀਦ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੇਲ੍ਹ ਵਿਚ 200 ਦੇ ਕਰੀ ਸਜ਼ਾ ਜਾਫਤਾ ਕੈਦੀਆਂ ਨੂੰ ਤਬਦੀਲ ਕਰ ਦਿੱਤਾ ਗਿਆ ਹੈ। ਇਸੇ ਦੌਰਾਨ ਐੱਨਡੀਪੀਐੱਸ ਕੇਸਾਂ ਦੇ ਕੈਦੀਆਂ ਨੇ ਆਪਣੀ ਮੁਸ਼ਕਿਲ ਦੱਸਦਿਆਂ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਕਿਹਾ ਕਿ ਉਨ੍ਹਾਂ ਨੂੰ ਕਈ ਕਈ ਸਾਲ ਬਾਹਰੀ ਜੇਲ੍ਹਾਂ ਵਿਚ ਹੋ ਗਏ ਹਨ ਪਰ ਪੈਰੋਲ ਨਹੀਂ ਮਿਲਦੀ। ਜਿਸ ’ਤੇ ਰੰਧਾਵਾ ਨੇ ਏਡੀਜੀਪੀ ਜੇਲ੍ਹਾਂ ਪ੍ਰਵੀਨ ਕੁਮਾਰ ਸਿਨ੍ਹਾਂ ਨੂੰ ਇਸ ਮਸਲੇ ਦੇ ਹੱਲ ਕੱਢਣ ਲਈ ਕਿਹਾ। ਇਸ ਮੌਕੇ ਖਡੂਰ ਸਾਹਿਬ ਹਲਕੇ ਤੋਂ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ, ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ, ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਤੋਂ ਇਲਾਵਾ ਹੋਰ ਕਈ ਸ਼ਖਸੀਅਤਾਂ ਮੌਜੂਦ ਸਨ।

Vinkmag ad
Share Our Daily Posts

News Desk

Read Previous

ਚੰਡੀਗੜ੍ਹ ਨਿਗਮ ਚੋਣਾਂ ‘ਚ AAP ਦੀ ਜਿੱਤ ‘ਤੇ ਬੋਲੇ ਕੇਜਰੀਵਾਲ; ਲੋਕਾਂ ਨੇ ਭ੍ਰਿਸ਼ਟ ਰਾਜਨੀਤੀ ਨੂੰ ਨਕਾਰਿਆਂ ਤੇ ਇਮਾਨਦਾਰੀ ਨੂੰ ਚੁਣਿਆ

Read Next

ਜਲੰਧਰ ’ਚ ਭਾਜਪਾ ਨੂੰ ਵੱਡਾ ਝਟਕਾ, ਸ਼ੀਤਲ ਅੰਗੁਰਾਲ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਿਲ