Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਕਮਰੇ ‘ਚ ਬਾਲੀ ਅੰਗੀਠੀ ਦੀ ਗੈਸ ਚੜ੍ਹਨ ਨਾਲ ਤਿੰਨ ਬੱਚਿਆਂ ਦੀ ਮੌਤ, ਮਾਤਾ-ਪਿਤਾ ਦੀ ਹਾਲਤ ਗੰਭੀਰ

ਅਬੋਹਰ, ਬਹਾਵਾਲੀਆ : ਉਪਮੰਡਲ ਦੇ ਪਿੰਡ ਸੀਡ ਫਾਰਮ ਪੱਕਾ ਵਿਖੇ ਇਕ ਪੋਲਟਰੀ ਫਾਰਮ ਵਿੱਚ ਰਹਿੰਦੇ ਪਰਵਾਸੀ ਮਜ਼ਦੂਰ ਪਰਿਵਾਰ ਦੇ ਤਿੰਨ ਬੱਚਿਆਂ ਦੀ ਅੰਗੀਠੀ ਦੀ ਗੈਸ ਚੜ੍ਹਨ ਨਾਲ ਮੌਤ ਹੋ ਗਈ। ਜਦੋਂ ਕਿ ਉਨ੍ਹਾਂ ਦੇ ਮਾਤਾ ਪਿਤਾ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਜਾਣਕਾਰੀ ਅਨੁਸਾਰ ਸਿਰਫ਼ ਵਿਖੇ ਬਣੇ ਕਾਮਰਾ ਪੋਲਟਰੀ ਫ਼ਾਰਮ ਵਿੱਚ ਤਿੰਨ ਪਰਵਾਸੀ ਮਜ਼ਦੂਰ ਪਰਿਵਾਰ ਰਹਿੰਦੇ ਸਨ। ਇਨ੍ਹਾਂ ਵਿੱਚੋਂ ਕ੍ਰਿਸ਼ਨ ਕੁਮਾਰ ਤੇ ਰਾਧਾ ਰਾਣੀ ਬੀਤੀ ਰਾਤ ਆਪਣੇ ਤਿੰਨ ਬੱਚਿਆਂ ਪੂਜਾ 7 ਸਾਲ, ਦੀਪ 5 ਸਾਲ ਤੇ ਪੂਨਮ 2 ਸਾਲ ਸਮੇਤ ਕਮਰੇ ਵਿਚ ਸੁੱਤੇ ਪਏ ਸਨ। ਇਸ ਦੌਰਾਨ ਉਨ੍ਹਾਂ ਨੇ ਤੰਦੂਰ ਵਰਗੀ ਬਣੀ ਅੰਗੀਠੀ ਵਿੱਚ ਅੱਗ ਬਾਲੀ ਹੋਈ ਸੀ। ਸਵੇਰੇ ਇਹ ਨਾ ਉੱਠੇ ਤਾਂ ਉਨ੍ਹਾਂ ਦੇ ਗੁਆਂਢ ਵਿੱਚ ਰਹਿੰਦੇ ਦੂਜੇ ਮਜ਼ਦੂਰ ਪਰਿਵਾਰ ਨੇ ਇਨ੍ਹਾਂ ਦੇ ਕਮਰੇ ਦਾ ਗੇਟ ਖੜਕਾਇਆ ਤਾਂ ਅੰਦਰੋਂ ਕੋਈ ਵੀ ਨਾ ਉੱਠਿਆ। ਉਨ੍ਹਾਂ ਨੇ ਗੇਟ ਖੋਲ੍ਹ ਕੇ ਵੇਖਿਆ ਤਾਂ ਅੰਦਰ ਇਹ ਪੰਜੇ ਜਣੇ ਬੇਹੋਸ਼ੀ ਦੀ ਹਾਲਤ ਵਿੱਚ ਪਏ ਸਨ। ਇਨ੍ਹਾਂ ਨੂੰ ਤੁਰੰਤ ਇਨ੍ਹਾਂ ਨੂੰ ਸਰਕਾਰੀ ਹਸਪਤਾਲ ਲਿਆਂਦਾ ਗਿਆ। ਜਿੱਥੇ ਪੂਜਾ, ਦੀਪ ਤੇ ਪੂਨਮ ਤਿੰਨ੍ਹਾਂ ਦੀ ਮੌਤ ਹੋ ਚੁੱਕੀ ਸੀ ਤੇ ਕ੍ਰਿਸ਼ਨ ਕੁਮਾਰ ਤੇ ਉਸਦੀ ਪਤਨੀ ਰਾਧਾ ਰਾਣੀ ਦੀ ਹਾਲਤ ਗੰਭੀਰ ਬਣੀ ਹੋਈ ਸੀ। ਜਿਨ੍ਹਾਂ ਨੂੰ ਬਿਹਤਰ ਇਲਾਜ ਲਈ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਉਧਰ ਸੂਚਨਾ ਮਿਲਣ ਤੇ ਪੁਲਸ ਉਪ ਕਪਤਾਨ ਸੰਦੀਪ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ਤੇ ਪੁੱਜੇ ਅਤੇ ਸਾਰੀ ਘਟਨਾ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਘਟਨਾ ਤੇ ਦੁੱਖ ਵੀ ਪ੍ਰਗਟ ਕੀਤਾ।

Vinkmag ad
Share Our Daily Posts

News Desk

Read Previous

ਨਵਜੋਤ ਸਿੱਧੂ ਨੂੰ ਕਰਾਰਾ ਜਵਾਬ, ਪੜ੍ਹੋ ਆਪਣੇ ਵਿਧਾਨ ਸਭਾ ਹਲਕੇ ਦੇ ਕਾਂਸਟੇਬਲ ਨੇ ਕੀ ਕਿਹਾ

Read Next

ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਮੁੜ ਪੰਜਾਬ ਦੌਰੇ ‘ਤੇ