Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਪੰਜਾਬ ਸਰਕਾਰ ਦਾ ਵੱਡਾ ਐਲਾਨ, ਵਿਦਿਆਰਥੀਆਂ ਲਈ ਬੱਸ ਸੇਵਾ ਮੁਫ਼ਤ, ਸੀਐੱਮ ਚੰਨੀ ਖ਼ੁਦ ਰੋਡਵੇਜ਼ ਬੱਸ ਚਲਾ ਕੇ ਪੁੱਜੇ

ਚੰਡੀਗੜ੍ਹ : ਪੰਜਾਬ ਦੀ ਚੰਨੀ ਸਰਕਾਰ ਨੇ ਚੋਣਾਂ ਦੇ ਮੱਦੇਨਜ਼ਰ ਇਕ ਹੋਰ ਐਲਾਨ ਕੀਤਾ ਹੈ। ਸੀਐਮ ਨੇ ਸੂਬੇ ਦੇ ਸਾਰੇ ਵਿਦਿਆਰਥੀਆਂ ਨੂੰ ਮੁਫਤ ਬੱਸ ਸੇਵਾ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ‘ਚ ਔਰਤਾਂ ਲਈ ਪਹਿਲਾਂ ਹੀ ਬੱਸ ਸੇਵਾ ਮੁਫ਼ਤ ਹੈ। ਸੀਐਮ ਨੇ ਅੱਜ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਕੇ ਬੇੜੇ ‘ਚ’ 58 ਨਵੀਆਂ ਬੱਸਾਂ ਸ਼ਾਮਲ ਕੀਤੀਆਂ। ਸੀਐੱਮ ਚੰਨੀ ਨੇ ਖ਼ੁਦ ਬੱਸਾਂ ਚਲਾ ਕੇ ਉਨ੍ਹਾਂ ਨੂੰ ਰਵਾਨਾ ਕੀਤਾ। ਉਨ੍ਹਾਂ ਦੇ ਨਾਲ ਟ੍ਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਵੜਿੰਗ ਵੀ ਸਨ।

ਸੀਐਮ ਚੰਨੀ ਨੇ ਕਿਹਾ ਕਿ ਪੰਜਾਬ ਤਰੱਕੀ ਕਰ ਰਿਹਾ ਹੈ, ਜਿਹੜੇ ਲੋਕ ਟਰਾਂਸਪੋਰਟ ਮਾਫੀਆ ਚਲਾ ਰਹੇ ਸਨ, ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ ਅਤੇ ਰੋਡਵੇਜ਼ ਦੇ ਬੇੜੇ ਵਿੱਚ ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ। ਮੰਤਰੀ ਨੇ ਦੱਸਿਆ ਕਿ ਰੋਡਵੇਜ਼ ਦੇ ਫਲੀਟ ‘ਚ 842 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ। ਅਮਰਿੰਦਰ ਸਿੰਘ ਰਾਜਾ ਵੜਿੰਗ ਚੰਨੀ ਟਰਾਂਸਪੋਰਟ ਮੰਤਰੀ ਹਨ। ਵੜਿੰਗ ਬਾਦਲਾਂ ਦੀਆਂ ਬੱਸਾਂ ਸਬੰਧੀ ਐਕਸ਼ਨ ‘ਚ ਰੁੱਝੇ ਹੋਏ ਹਨ।

ਤਿੰਨ ਮਹੀਨੇ ਪਹਿਲਾਂ ਪੰਜਾਬ ਦੀ ਸੱਤਾ ਸੰਭਾਲਣ ਵਾਲੇ ਚੰਨੀ ਹੁਣ ਤਕ ਕਈ ਵੱਡੇ ਐਲਾਨ ਕਰ ਚੁੱਕੇ ਹਨ। ਸੀਐਮ ਚੰਨੀ ਨੇ ਅਜਿਹੇ ਸਮੇਂ ਵਿੱਚ ਸੂਬੇ ਦੀ ਕਮਾਨ ਸੰਭਾਲੀ ਹੈ ਜਦੋਂ ਸੂਬੇ ਵਿੱਚ ਚੋਣਾਂ ਹੋਣ ਵਿੱਚ ਕੁਝ ਮਹੀਨੇ ਹੀ ਬਚੇ ਹਨ। ਚਰਨਜੀਤ ਸਿੰਘ ਚੰਨੀ ਪਹਿਲਾਂ ਹੀ ਬਿਜਲੀ ਦੀਆਂ ਕੀਮਤਾਂ ਘਟਾਉਣ ਦਾ ਐਲਾਨ ਕਰ ਚੁੱਕੇ ਹਨ। ਇਸ ਤੋਂ ਇਲਾਵਾ ਸਰਕਾਰ ਵੱਲੋਂ ਰੇਤੇ ਦੀ ਕੀਮਤ ਵੀ ਤੈਅ ਕੀਤੀ ਗਈ ਹੈ। ਬਿਜਲੀ ਅਤੇ ਪਾਣੀ ਦੇ ਬਕਾਇਆ ਬਿੱਲ ਪਹਿਲਾਂ ਹੀ ਮਾਫ਼ ਕੀਤੇ ਜਾ ਚੁੱਕੇ ਹਨ। ਹਾਲਾਂਕਿ ਸਰਕਾਰ ਇਹ ਦੱਸਣ ‘ਚ ਨਾਕਾਮ ਰਹੀ ਹੈ ਕਿ ਇਨ੍ਹਾਂ ਐਲਾਨਾਂ ਲਈ ਬਜਟ ਕਿੱਥੋਂ ਆਵੇਗਾ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਖੁਦ ਇਸ ਮੁੱਦੇ ‘ਤੇ ਚੰਨੀ ਸਰਕਾਰ ਨੂੰ ਘੇਰ ਰਹੇ ਹਨ। ਚੰਨੀ ਦੇ ਐਲਾਨਾਂ ਤੋਂ ਬਾਅਦ ਸਿੱਧੂ ਕਈ ਵਾਰ ਇਹ ਸਵਾਲ ਉਠਾ ਚੁੱਕੇ ਹਨ। ਚੰਨੀ ਸਰਕਾਰ ਦੇ ਨਵੇਂ ਐਲਾਨ ‘ਤੇ ਨਵਜੋਤ ਸਿੰਘ ਸਿੱਧੂ ਵੀ ਟਿੱਪਣੀ ਕਰ ਸਕਦੇ ਹਨ।

Vinkmag ad
Share Our Daily Posts

News Desk

Read Previous

ਨਵਜੋਤ ਸਿੱਧੂ ਨੇ ਕਾਂਗਰਸ ‘ਚ ਟਿਕਟ ਦੇ ਦਾਅਵੇਦਾਰਾਂ ਦੀ ਵਧਾਈ ਬੇਚੈਨੀ, ਰੈਲੀਆਂ ‘ਚ ਦੇ ਰਹੇ ਉਮੀਦਵਾਰੀ ਦੀ ਗਾਰੰਟੀ

Read Next

ਪੰਜਾਬ ‘ਚ ਮੁੜ ਦਿਨ-ਦਿਹਾੜੇ ਬੈਂਕ ‘ਚ ਲੁੱਟ, ਗੰਨ ਪੁਆਇੰਟ ‘ਤੇ ਕੈਸ਼ੀਅਰ ਤੋਂ ਸਾਢੇ 3 ਲੱਖ ਰੁਪਏ ਖੋਹ ਕੇ ਲੈ ਗਏ ਲੁਟੇਰੇ