Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਭਾਜਪਾ-ਕੈਪਟਨ ਦੀ ਨਵੀਂ ਦੋਸਤੀ ਤੇ ਆਪ ਦੀ ਵਧੀ ਚੁਣੌਤੀ ਪੰਜਾਬ ’ਚ ਕਾਂਗਰਸ ਦੀ ਵਧਾ ਰਹੀ ਸਿਰਦਰਦੀ, ਜਾਣੋ ਕੀ ਹੈ ਨਵਾਂ ਸਮੀਕਰਣ

ਨਵੀਂ ਦਿੱਲੀ : ਆਪਣੀ ਅੰਦਰੂਨੀ ਖਿੱਚੋਤਾਣ ਨਾਲ ਜੂਝ ਰਹੀ ਕਾਂਗਰਸ ਲਈ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਵਧਦੀ ਚੁਣੌਤੀ ਨਾਲ ਹੁਣ ਭਾਜਪਾ ਤੇ ਸਾਬਕਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਛਾਈ ਜਾ ਰਹੀ ਚੁਣਾਵੀ ਬਿਸਾਤ ਨਵੀਂ ਸਿਰਦਰਦੀ ਬਣ ਰਹੀ ਹੈ। ਚੰਡੀਗੜ੍ਹ ਦੀਆਂ ਨਿਗਮ ਚੋਣਾਂ ਵਿਚ ਆਪ ਦੇ ਹੈਰਾਨ ਕਰਨ ਵਾਲੇ ਪ੍ਰਦਰਸ਼ਨ ਨਾਲ ਅਲਰਟ ਹੋਈ ਕਾਂਗਰਸ ਦੀ ਚਿੰਤਾ ਇਸ ਗੱਲ ਨੂੰ ਲੈ ਕੇ ਵਧਣ ਲੱਗੀ ਹੈ ਕਿ ਕੈਪਟਨ ਅਮਰਿੰਦਰ ਤੇ ਅਕਾਲੀ ਦਲ ਤੋਂ ਵੱਖ ਹੋ ਕੇ ਆਪਣੀ ਪਾਰਟੀ ਬਣਾਉਣ ਵਾਲੇ ਸੁਖਦੇਵ ਸਿੰਘ ਢੀਂਡਸਾ ਵਰਗੇ ਨੇਤਾਵਾਂ ਨਾਲ ਗੱਠਜੋੜ ਦੇ ਸਹਾਰੇ ਭਾਜਪਾ ਸੂਬੇ ਦੀ ਹਿੰਦੂ ਬਹੁਗਿਣਤੀ ਸੀਟਾਂ ਦੇ ਸਿਆਸੀ ਸਮੀਕਰਣ ਨੂੰ ਪ੍ਰਭਾਵਿਤ ਕਰ ਸਕਦੀ ਹੈ। ਪੰਜਾਬ ਦੀਆਂ ਚੋਣਾਂ ਵਿਚ ਪਾਰਟੀ ਦੀ ਵੱਧ ਰਹੀ ਇਨ੍ਹਾਂ ਚੁਣੌਤੀਆਂ ਨੂੰ ਦੇਖਦੇ ਹੋਏ ਕਾਂਗਰਸ ਲੀਡਰਸ਼ਿਪ ਨੇ ਸੂਬੇ ਵਿਚ ਸਰਕਾਰ ਤੇ ਸੰਗਠਨ ਦੇ ਉੱਘੇ ਨੇਤਾਵਾਂ ਨੂੰ ਚੌਕੰਨੇ ਕਰਦੇ ਹੋਏ ਬਿਹਤਰ ਆਪਸੀ ਤਾਲਮੇਲ ਲਈ ਕਿਹਾ ਹੈ।
ਭਾਜਪਾ ਸੂਬੇ ਦੀ ਹਿੰਦੂ ਬਹੁਗਿਣਤੀ ਸੀਟਾਂ ’ਤੇ ਕਾਂਗਰਸ ਨੂੰ ਨੁਕਸਾਨ ਪਹੁੰਚਾ ਕੇ ‘ਆਪ’ ਨੂੰ ਪਹੁੰਚਾ ਸਕਦੀ ਹੈ ਫਾਇਦਾ

ਪਾਰਟੀ ਸੂਤਰਾਂ ਅਨੁਸਾਰ, ਪਿਛਲੇ ਦੋ-ਤਿੰਨ ਦਿਨਾਂ ਵਿਚ ਭਾਜਪਾ ਦੀ ਉੱਚ ਲੀਡਰਸ਼ਿਪ ਨਾਲ ਕੈਪਟਨ ਅਮਰਿੰਦਰ ਤੇ ਢੀਂਡਸਾ ਦੀ ਹੋਈ ਬੈਠਕ ’ਤੇ ਅੱਖ ਰੱਖ ਰਹੇ ਕਾਂਗਰਸ ਰਣਨੀਤੀਕਾਰਾਂ ਦਾ ਮੁਲਾਂਕਣ ਹੈ ਕਿ ਭਾਜਪਾ ਦਾ ਪੂਰਾ ਸਿਆਸੀ ਗੇਮ ਆਮ ਆਦਮੀ ਪਾਰਟੀ ਦੀ ਥਾਂ ਕਾਂਗਰਸ ਨੂੰ ਚੁਣਾਵੀ ਨੁਕਸਾਨ ਪਹੁੰਚਾਉਣ ’ਤੇ ਜ਼ਿਆਦਾ ਕੇਂਦਰਿਤ ਦਿਖਾਈ ਦੇ ਰਿਹਾ ਹੈ। ਸਿੱਖ ਬਹੁਗਿਣਤੀ ਸੀਟਾਂ ’ਤੇ ਕਾਂਗਰਸ ਦਾ ਮੁੱਖ ਚੁਣਾਵੀ ਮੁਕਾਬਲਾ ਆਪ ਨਾਲ ਨਜ਼ਰ ਆ ਰਹੇ ਹੈ ਕਿਉਂਕਿ ਅਕਾਲੀ ਦਲ ਬਾਦਲ ਨੂੰ ਲੈ ਕੇ ਭਰੋਸਾ ਦਾ ਸੰਕਟ ਕਾਇਮ ਹੈ।

ਉੱਥੇ ਦੂਜੇ ਪਾਸੇ ਸੂਬੇ ਦੀ ਹਿੰਦੂ ਬਹੁਗਿਣਤੀ ਸੀਟਾਂ ’ਤੇ ਵੀ ਸਾਰੀਆਂ ਸਿਆਸੀ ਪਾਰਟੀਆਂ ਦੇ ਮੌਜੂਦਾ ਹਾਲਾਤਾਂ ਦਰਮਿਆਨ ਕਾਂਗਰਸ ਖੁਦ ਨੂੰ ਬਿਹਤਰ ਸਥਿਤੀ ਵਿਚ ਮੰਨ ਰਹੀ ਹੈ, ਪਰ ਉਸਦੀ ਸ਼ੰਕਾ ਇਹ ਹੈ ਕਿ ਕੈਪਟਨ ਤੇ ਭਾਜਪਾ ਦੀ ਨਵੀਂ ਦੋਸਤੀ ਇਸ ਜ਼ਮੀਨੀ ਹਾਲਾਤ ਵਿਚ ਬਦਲਾਅ ਲਿਆ ਸਕਦੀ ਹੈ ਕਿਉਂਕਿ ਕੈਪਟਨ ਤੇ ਛੋਟੇ ਅਕਾਲੀ ਸਮੂੰਹਾਂ ਦੇ ਸਹਾਰੇ ਭਾਜਪਾ ਹਿੰਦੂ ਬਹੁਗਿਣਤੀ ਸੀਟਾਂ ’ਤੇ ਆਪਣਾ ਆਧਾਰ ਫਿਰ ਤੋਂ ਵਧਾਉਣ ਲਈ ਜ਼ੋਰ ਲਾਏਗੀ ਤਾਂ ਇਸਦਾ ਸਭ ਤੋਂ ਜ਼ਿਆਦਾ ਨੁਕਸਾਨ ਕਾਂਗਰਸ ਨੂੰ ਹੋਵੇਗਾ।

ਜ਼ਾਹਿਰ ਤੌਰ ’ਤੇ ਕਾਂਗਰਸ ਦੀ ਚਿੰਤਾ ਵਧਣ ਵਾਲੀ ਹੈ ਕਿਉਂਕਿ ਚੋਣ ਵਿਚ ਉਸਦੀ ਸੱਤਾ ਨੂੰ ਮੁੱਖ ਚੁਣੌਤੀ ਅਰਵਿੰਦ ਕੇਜਰੀਵਾਲ ਦੀ ਪਾਰਟੀ ਵੱਲੋਂ ਹੀ ਮਿਲ ਰਹੀ ਹੈ। ਚੰਡੀਗੜ੍ਹ ਦੀ ਨਿਗਮ ਚੋਣਾਂ ਵਿਚ ਸੀਟਾਂ ਦੇ ਹਿਸਾਬ ਨਾਲ ਸਭ ਤੋਂ ਵੱਡੇ ਦਲ ਦੇ ਰੂਪ ਵਿਚ ਆਪੱ ਦੇ ਪ੍ਰਦਰਸ਼ਨ ਨਾਲ ਭਾਵੇਂ ਹੀ ਸਿੱਧੇ ਤੌਰ ’ਤੇ ਭਾਜਪਾ ਨੂੰ ਜ਼ਿਆਦਾ ਨੁਕਸਾਨ ਹੋਇਆ ਹੋਵੇ, ਪਰ ਕਾਂਗਰਸ ਇਸ ਨੂੰ ਪੰਜਾਬ ਚੋਣ ਨੂੰ ਦੇਖਦੇ ਹੋਏ ਆਪਣੇ ਲਈ ਜ਼ਿਆਦਾ ਚੁਣੌਤੀਪੂਰਨ ਮੰਨ ਰਹੀ ਹੈ।

Vinkmag ad
Share Our Daily Posts

News Desk

Read Previous

ਅਣਪਛਾਤੇ ਵਿਅਕਤੀਆਂ ਨੇ ਮੋਟਰਸਾਈਕਲ ਸਵਾਰ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ

Read Next

ਜਲੰਧਰ ‘ਚ ਅੱਜ ਸਿੱਖਿਆ ਮੰਤਰੀ ਦੀ ਕੋਠੀ ਦੇ ਬਾਹਰ ਸ਼ਾਂਤਮਈ ਢੰਗ ਨਾਲ ਬੈਠਣਗੇ ਅਸਿਸਟੈਂਟ ਪ੍ਰੋਫੈਸਰ, ਜਾਨਣ ਦੀ ਮੰਗ