Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ‘ਤੇ ਅੰਨ੍ਹੇਵਾਹ ਗੋਲੀਬਾਰੀ ਕਾਰਨ ਦਹਿਸ਼ਤ, ਦੋ ਨੌਜਵਾਨਾਂ ਨੇ ਚਲਾਈਆਂ 14 ਗੋਲੀਆਂ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਵਰਗੀ ਸ. ਸਾਬਕਾ ਜਥੇਦਾਰ ਪ੍ਰਤਾਪ ਸਿੰਘ ਦੇ ਘਰ ਦੇ ਬਾਹਰ ਦੋ ਨਕਾਬਪੋਸ਼ ਨੌਜਵਾਨਾਂ ਨੇ ਗੋਲੀਆਂ ਚਲਾ ਕੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਬੁੱਧਵਾਰ ਰਾਤ ਕਰੀਬ 11.30 ਵਜੇ ਸੁਲਤਾਨਵਿੰਡ ਰੋਡ ‘ਤੇ ਕੋਟ ਆਤਮਾ ਰਾਮ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਪ੍ਰਤਾਪ ਸਿੰਘ ਦੇ ਘਰ ਦੇ ਬਾਹਰ ਦੋ ਨਕਾਬਪੋਸ਼ ਨੌਜਵਾਨਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਨੌਜਵਾਨਾਂ ਨੇ ਇਸ ਘਟਨਾ ਨੂੰ ਸ਼ਰੇਆਮ ਅੰਜਾਮ ਦਿੱਤਾ। ਸਾਬਕਾ ਜਥੇਦਾਰ ਦੇ ਘਰ ਦਾ ਦਰਵਾਜ਼ਾ ਬੰਦ ਹੋਣ ‘ਤੇ ਨੌਜਵਾਨਾਂ ਨੇ ਦਰਵਾਜ਼ੇ ਦੇ ਬਾਹਰ ਹੀ ਕਰੀਬ 12-14 ਗੋਲੀਆਂ ਚਲਾ ਦਿੱਤੀਆਂ। ਮੁਲਜ਼ਮ ਗੋਲੀਆਂ ਚਲਾ ਕੇ ਮੌਕੇ ਤੋਂ ਫਰਾਰ ਹੋ ਗਏ।

ਥਾਣਾ ਸੁਲਤਾਨਵਿੰਡ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਪਛਾਣ ਕਰਨ ਲਈ ਆਸਪਾਸ ਦੇ ਸੀਸੀਟੀਵੀ ਫੁਟੇਜ ਨੂੰ ਖੰਗਾਲਣਾ ਸ਼ੁਰੂ ਕਰ ਦਿੱਤਾ ਹੈ। ਪਰਿਵਾਰਕ ਮੈਂਬਰਾਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕੀਤੇ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਏਸੀਪੀ ਮਨਜੀਤ ਕੁਮਾਰ ਮੌਕੇ ’ਤੇ ਪੁੱਜੇ। ਮੁੱਢਲੀ ਜਾਂਚ ਤੋਂ ਬਾਅਦ ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਪਛਾਣ ਲਈ ਸੀਸੀਟੀਵੀ ਸਕੈਨ ਕੀਤੇ ਜਾ ਰਹੇ ਹਨ। ਪੁਲਿਸ ਨੇ ਘਰ ਦੇ ਬਾਹਰੋਂ ਖੋਲ ਵੀ ਬਰਾਮਦ ਕੀਤੇ ਹਨ।

1984 ਵਿੱਚ ਅੱਤਵਾਦੀਆਂ ਨੇ ਕਰ ਦਿੱਤੀ ਜਥੇਦਾਰ ਪ੍ਰਤਾਪ ਸਿੰਘ

ਦੱਸ ਦੇਈਏ ਕਿ ਸਾਬਕਾ ਜਥੇਦਾਰ ਪ੍ਰਤਾਪ ਸਿੰਘ ਨੂੰ 1984 ਵਿੱਚ ਇੱਕ ਅੱਤਵਾਦੀ ਸੰਗਠਨ ਨੇ ਗੋਲੀ ਮਾਰ ਦਿੱਤੀ ਸੀ। ਸਵ. ਸਾਬਕਾ ਜਥੇਦਾਰ 1938 ਤੋਂ 1948 ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਹੇ। ਇਸ ਤੋਂ ਬਾਅਦ 1952 ਤੋਂ 1954 ਤੱਕ ਮੁੜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਨਿਭਾਈ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਅੱਜ ਸਿੱਖਿਆ ਮੰਤਰੀ ਦੀ ਕੋਠੀ ਦੇ ਬਾਹਰ ਸ਼ਾਂਤਮਈ ਢੰਗ ਨਾਲ ਬੈਠਣਗੇ ਅਸਿਸਟੈਂਟ ਪ੍ਰੋਫੈਸਰ, ਜਾਨਣ ਦੀ ਮੰਗ

Read Next

ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ 5 ਜਨਵਰੀ ਤਕ ਟਲੀ