ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ
ਜੇਐੱਨਐੱਨ, ਲੁਧਿਆਣਾ : ਉੱਤਰੀ ਭਾਰਤ ਦੇ ਮਾਨਚੈਸਟਰ ਵਜੋਂ ਜਾਣੇ ਜਾਂਦੇ, ਲੁਧਿਆਣਾ ਹਵਾਈ ਅੱਡੇ ਨੂੰ ਲੰਬੇ ਸਮੇਂ ਤੋਂ ਕੁਨੈਕਟੀਵਿਟੀ ਦੀ ਮੰਗ ਕੀਤੀ ਜਾ ਰਹੀ ਹੈ। ਸਾਹਨੇਵਾਲ ਵਿਚ ਹਵਾਈ ਅੱਡਾ ਤਾਂ ਸ਼ੁਰੂ ਹੋਇਆ ਪਰ ਅਤਿ ਆਧੁਨਿਕ ਸਹੂਲਤਾਂ ਦੀ ਘਾਟ ਕਾਰਨ ਖ਼ਰਾਬ ਮੌਸਮ ਵਿਚ ਸਾਹਨੇਵਾਲ ਹਵਾਈ ਅੱਡੇ ਤੋਂ ਨਾ ਤਾਂ ਫਲਾਈਟਾਂ ਲੈਂਡ ਕਰ ਸਕਦੀਆਂ ਹਨ ਤੇ ਨਾ ਹੀ ਟੇਕ ਆਫ ਕਰ ਸਕਦੀਆਂ ਹਨ। ਪੰਜਾਬ ਸਰਕਾਰ ਨੇ ਹਲਵਾਰਾ ਵਿਖੇ ਅੰਤਰਰਾਸ਼ਟਰੀ ਹਵਾਈ ਅੱਡਾ ਬਣਾਉਣ ਦਾ ਫੈਸਲਾ ਕੀਤਾ ਪਰ ਕਈ ਸਾਲਾਂ ਤਕ ਇਹ ਪ੍ਰਾਜੈਕਟ ਸਿਰਫ਼ ਕਾਗਜ਼ਾਂ ‘ਤੇ ਹੀ ਰਹਿ ਗਿਆ।
ਦੋ ਸਾਲਾਂ ਤਕ ਸਰਕਾਰ ਇਸ ਪ੍ਰਾਜੈਕਟ ਨੂੰ ਸਿਰੇ ਚੜ੍ਹਾਉਣ ਦੀ ਕੋਸ਼ਿਸ਼ ਕਰਦੀ ਰਹੀ। ਸਾਰੀਆਂ ਰੁਕਾਵਟਾਂ ਦੇ ਬਾਵਜੂਦ, ਆਖਰਕਾਰ ਦਸੰਬਰ 2021 ਵਿਚ ਹਵਾਈ ਅੱਡੇ ਦੇ ਟਰਮੀਨਲ ਦੀ ਇਮਾਰਤ ਦਾ ਕੰਮ ਸ਼ੁਰੂ ਹੋ ਗਿਆ। ਟਰਮੀਨਲ ਦੀ ਇਮਾਰਤ ਦਾ ਕੰਮ ਛੇ ਮਹੀਨਿਆਂ ਵਿਚ ਮੁਕੰਮਲ ਹੋ ਜਾਵੇਗਾ ਤੇ ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋ ਜਾਣਗੀਆਂ। ਅੰਤਰਰਾਸ਼ਟਰੀ ਹਵਾਈ ਅੱਡਾ ਖੁੱਲ੍ਹਣ ਨਾਲ ਲੁਧਿਆਣਾ ਦੁਨੀਆ ਦੇ ਦੇਸ਼ਾਂ ਨਾਲ ਜੁੜ ਜਾਵੇਗਾ। ਹੁਣ ਲੋਕਾਂ ਨੂੰ ਅੰਮ੍ਰਿਤਸਰ, ਚੰਡੀਗੜ੍ਹ ਜਾਂ ਦਿੱਲੀ ਨਹੀਂ ਜਾਣਾ ਪਵੇਗਾ।
ਕੰਮ ਜੂਨ 2022 ਤੋਂ ਪਹਿਲਾਂ ਪੂਰਾ ਹੋਣ ਦੀ ਉਮੀਦ ਹੈ
ਟਰਮੀਨਲ ਦੀ ਇਮਾਰਤ ਦੀ ਉਸਾਰੀ ਲਈ ਲੋਕ ਨਿਰਮਾਣ ਵਿਭਾਗ ਨੇ ਟੈਂਡਰ ਜਾਰੀ ਕੀਤਾ ਸੀ। ਟੈਂਡਰ ਖੋਲ੍ਹਣ ਦੀ ਮਿਤੀ 18 ਨਵੰਬਰ ਰੱਖੀ ਗਈ ਸੀ। ਇਸ ਤੋਂ ਬਾਅਦ ਲੋਕ ਨਿਰਮਾਣ ਵਿਭਾਗ ਦਾ ਟੈਂਡਰ ਜਿੱਤਣ ਵਾਲੀ ਕੰਪਨੀ ਨੂੰ ਵਰਕ ਆਰਡਰ ਜਾਰੀ ਕਰ ਦਿੱਤਾ ਗਿਆ ਤੇ ਕੰਪਨੀ ਨੇ ਕੰਮ ਸ਼ੁਰੂ ਕਰ ਦਿੱਤਾ। ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਵਰਕ ਆਰਡਰ ਜਾਰੀ ਹੁੰਦੇ ਹੀ ਸਬੰਧਤ ਕੰਪਨੀ ਨੂੰ ਕੰਮ ਸ਼ੁਰੂ ਕਰਨ ਲਈ ਕਿਹਾ ਗਿਆ ਹੈ। ਉਸ ਦਾ ਕਹਿਣਾ ਹੈ ਕਿ ਹਵਾਈ ਅੱਡੇ ਦੇ ਟਰਮੀਨਲ ਦਾ ਕੰਮ ਛੇ ਮਹੀਨਿਆਂ ਵਿਚ ਮੁਕੰਮਲ ਕਰ ਲਿਆ ਜਾਵੇਗਾ।
