Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਵਾਂ ਸਾਲ ਮਨਾਉਣ ਪਹੁੰਚੀਆਂ ਸੰਗਤਾਂ ਦਾ ਆਇਆ ਹੜ੍ਹ, ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਨੇ ਵੀ ਟੇਕਿਆ ਮੱਥਾ

ਅੰਮ੍ਰਿਤਸਰ: ਸਾਲ 2022 ਦੀ ਸ਼ੁਰੂਆਤ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਸੰਗਤਾਂ ਪਹੁੰਚੀਆਂ ਹਨ। ਪਰਿਵਾਰਾਂ ਸਮੇਤ ਪੁੱਜੀਆਂ ਸੰਗਤਾਂ ਜਿੱਥੇ ਸਰੋਵਰ ਵਿੱਚ ਇਸ਼ਨਾਨ ਕਰ ਰਹੀਆਂ ਹਨ ਉਥੇ ਹੀ ਲੰਮੀਆਂ ਕਤਾਰਾਂ ਵਿੱਚ ਲੱਗ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ।

ਪਿਛਲੇ ਦਿਨਾਂ ਤੋਂ ਹੀ ਗੁਰੂ ਨਗਰੀ ਵਿੱਚ ਸੰਗਤਾਂ ਦਾ ਵੱਡੀ ਤਾਦਾਦ ਵਿੱਚ ਆਉਣਾ ਸ਼ੁਰੂ ਹੋ ਗਿਆ ਸੀ। ਇਨ੍ਹਾਂ ਦਿਨਾਂ ਵਿੱਚ ਸੰਗਤਾਂ ਦੀ ਆਮਦ ਇਸ ਤਰ੍ਹਾਂ ਵੱਧ ਹੋ ਗਈ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਚਾਰ ਤੋਂ ਪੰਜ ਘੰਟੇ ਕਤਾਰਾਂ ਵਿੱਚ ਖੜ੍ਹੇ ਹੋ ਕੇ ਦਰਸ਼ਨ ਕਰਨ ਲਈ ਇੰਤਜਾਰ ਕਰਨਾ ਪੈ ਰਿਹਾ ਹੈ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ, ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਸਮੇਤ ਕਈ ਧਾਰਮਿਕ ਤੇ ਸਿਆਸੀ ਆਗੂ ਵੀ ਨਤਮਸਤਕ ਹੋਣ ਪੁੱਜੇ। ਇਸ ਮੌਕੇ ਇਨ੍ਹਾਂ ਆਗੂਆਂ ਨੇ ਸਮੂਹ ਜਗਤ ਨੂੰ ਸਾਲ 2022 ਦੀ ਸ਼ੁਰੂਆਤ ਮੌਕੇ ਵਧਾਈ ਦਿੱਤੀ।

Vinkmag ad
Share Our Daily Posts

News Desk

Read Previous

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ ; ਨਕਲੀ ਲੂਣ ਬਣਾਉਣ ਵਾਲੀਆਂ ਚਾਰ ਫੈਕਟਰੀਆਂ ਦਾ ਪਰਦਾਫਾਸ਼

Read Next

ਬੈਂਕ ਤੋਂ ਕਰੋੜਾਂ ਰੁਪਏ ਦੀ ਧੋਖਾਧੜੀ ਦੇ ਮਾਮਲੇ ‘ਚ ਚੰਡੀਗੜ੍ਹ, ਪੰਜਾਬ ਤੇ ਹਰਿਆਣਾ ‘ਚ ਸੀਬੀਆਈ ਦਾ ਛਾਪਾ, ਕਈ ਦਸਤਾਵੇਜ਼ ਜ਼ਬਤ