Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

1 ਜਨਵਰੀ ਤੋਂ ਖਾਣਾ ਆਰਡਰ ਕਰਨਾ ਹੋ ਜਾਵੇਗਾ ਮਹਿੰਗਾ! ਸਰਕਾਰ ਨੇ ਫੂਡ ਡਲਿਵਰੀ ਐਪ ‘ਤੇ ਲਾਇਆ 5 ਫ਼ੀਸਦ ਟੈਕਸ

ਨਵੀਂ ਦਿੱਲੀ, ਟੈੱਕ ਡੈਸਕ : ਜੇਕਰ ਤੁਸੀਂ ਆਨਲਾਈਨ ਖਾਣਾ ਮੰਗਵਾਉਂਦੇ ਹੋ ਤਾਂ ਤੁਹਾਡੇ ਲਈ ਜ਼ਰੂਰੀ ਖਬਰ ਹੈ। ਅਸਲ ਵਿਚ ਐਪ ਤੋਂ ਫੂਡ ਆਰਡਰ ਕਰਨ ਵਾਲੇ ਗਾਹਕਾਂ ਨੂੰ ਪਤਾ ਹੋਣਾ ਚਾਹੀਦੈ ਕਿ ਕੇਂਦਰ ਸਰਕਾਰ ਵੱਲੋਂ ਜ਼ੋਮੈਟੋ (Zomato) ਤੇ ਸਵਿਗੀ (Swiggy) ਵਰਗੇ ਫੂਡ ਡਲਿਵਰੀ ਐਪ ‘ਤੇ 5 ਫ਼ੀਸਦ ਟੈਕਸ ਲਗਾਇਆ ਗਿਆ ਹੈ। ਇਹ ਨਵਾਂ ਨਿਯਮ 1 ਜਨਵਰੀ 2022 ਤੋਂ ਲਾਗੂ ਹੋ ਰਿਹਾ ਹੈ।

ਫੂਡ ਡਲਿਵਰੀ ਐਪ ਨੂੰ ਦੇਣਾ ਪਵੇਗਾ 5 ਫ਼ੀਸਦ ਟੈਕਸ

ਕੇਂਦਰੀ ਵਿੱਤ ਮੰਤਰਾਲੇ ਦੇ ਹੁਕਮਾਂ ਮੁਤਾਬਕ ਐਪ ਕੰਪਨੀਆਂ ਨੂੰ ਰੈਸਟੋਰੈਂਟਾਂ ਵਾਂਗ ਇਨਪੁਟ ਟੈਕਸ ਕ੍ਰੈਡਿਟ ਦਾ ਲਾਭ ਨਹੀਂ ਮਿਲੇਗਾ। ਦੱਸ ਦੇਈਏ ਕਿ ਲੰਬੇ ਸਮੇਂ ਤੋਂ ਫੂਡ ਡਿਲੀਵਰੀ ਐਪ ਦੀਆਂ ਸੇਵਾਵਾਂ ਨੂੰ ਜੀਐਸਟੀ ਦੇ ਦਾਇਰੇ ‘ਚ ਲਿਆਉਣ ਦੀ ਮੰਗ ਕੀਤੀ ਜਾ ਰਹੀ ਸੀ ਜਿਸ ਨੂੰ ਜੀਐਸਟੀ ਕੌਂਸਲ ਦੀ 17 ਸਤੰਬਰ ਨੂੰ ਹੋਈ ਮੀਟਿੰਗ ‘ਚ ਮਨਜ਼ੂਰੀ ਦਿੱਤੀ ਗਈ ਸੀ। ਇਹ ਨਵੀਂ ਪ੍ਰਣਾਲੀ 1 ਜਨਵਰੀ 2022 ਤੋਂ ਦੇਸ਼ ਭਰ ਵਿੱਚ ਲਾਗੂ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਕਾਨੂੰਨੀ ਤੌਰ ‘ਤੇ ਐਪ ‘ਤੇ ਲੱਗਣ ਵਾਲੇ 5 ਫ਼ੀਸਦ ਟੈਕਸ ਦਾ ਸਿੱਧਾ ਅਸਰ ਗਾਹਕ ‘ਤੇ ਨਹੀਂ ਪਵੇਗਾ ਕਿਉਂਕਿ ਸਰਕਾਰ ਇਹ ਟੈਕਸ ਫੂਡ ਡਲਿਵਰੀ ਕਰਨ ਵਾਲੇ ਐਪਸ ਤੋਂ ਵਸੂਲੇਗੀ। ਪਰ ਅਜਿਹੀ ਵੀ ਸੰਭਾਵਨਾ ਹੈ ਕਿ ਫੂਡ ਡਲਿਵਰੀ ਐਪ 5 ਫ਼ੀਸਦ ਟੈਕਸ ਨੂੰ ਕਿਸੇ ਨਾ ਕਿਸੇ ਰੂਪ ‘ਚ ਗਾਹਕ ਤੋਂ ਹੀ ਵਸੂਲ ਕਰਨਗੇ। ਅਜਿਹੇ ਵਿਚ 1 ਜਨਵਰੀ ਤੋਂ ਆਨਲਾਈਨ ਫੂਡ ਡਲਿਵਰੀ ਕਰਨਾ ਮਹਿੰਗਾ ਹੋ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਹੁਣ ਤਕ ਰੈਸਟੋਰੈਂਟ ਨੂੰ ਐਪ ਤੋਂ ਭੋਜਨ ਆਰਡਰ ਕਰਨ ‘ਤੇ 5 ਫੀਸਦੀ ਟੈਕਸ ਦੇਣਾ ਪੈਂਦਾ ਸੀ, ਜਿਸ ਨੂੰ ਹਟਾ ਕੇ ਐਪ ‘ਤੇ ਲਾਗੂ ਕਰ ਦਿੱਤਾ ਗਿਆ ਹੈ। ਇਹ ਟੈਕਸ GST ਤਹਿਤ ਰਜਿਸਟਰਡ ਅਤੇ ਗੈਰ-ਰਜਿਸਟਰਡ ਰੈਸਟੋਰੈਂਟਾਂ ਤੋਂ ਭੋਜਨ ਆਰਡਰ ਕਰਨ ਵਾਲੀਆਂ ਐਪਾਂ ‘ਤੇ ਲਾਗੂ ਹੋਵੇਗਾ। ਇਸ ਦਾ ਸਭ ਤੋਂ ਵੱਡਾ ਫਾਇਦਾ ਇਹ ਹੋਵੇਗਾ ਕਿ ਆਨਲਾਈਨ ਫੂਡ ਡਲਿਵਰੀ ਐਪਸ ਉਨ੍ਹਾਂ ਰੈਸਟੋਰੈਂਟਾਂ ਤੋਂ ਫੂਡ ਆਰਡਰ ਲੈਣਗੀਆਂ ਜੋ ਜੀਐਸਟੀ ਤਹਿਤ ਰਜਿਸਟਰਡ ਹਨ।

Vinkmag ad
Share Our Daily Posts

News Desk

Read Previous

ਬੈਂਕ ਤੋਂ ਕਰੋੜਾਂ ਰੁਪਏ ਦੀ ਧੋਖਾਧੜੀ ਦੇ ਮਾਮਲੇ ‘ਚ ਚੰਡੀਗੜ੍ਹ, ਪੰਜਾਬ ਤੇ ਹਰਿਆਣਾ ‘ਚ ਸੀਬੀਆਈ ਦਾ ਛਾਪਾ, ਕਈ ਦਸਤਾਵੇਜ਼ ਜ਼ਬਤ

Read Next

ਨਵੇਂ ਸਾਲ ‘ਚ JIO ਨੇ ਆਪਣੇ ਯੂਜ਼ਰਜ਼ ਦਿੱਤਾ ਝਟਕਾ, ਬੰਦ ਕੀਤਾ ਇਹ ਸਸਤਾ ਪਲਾਨ, ਜਾਣੋ ਕੀ ਰਹੀ ਵਜ੍ਹਾ