Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

Breaking : ਨੂੰਹ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਸੱਸ ਸਹੁਰੇ ਨੂੰ ਜ਼ਿੰਦਾ ਸਾੜਿਆ, ਦੋਵਾਂ ਦੀ ਮੌਤ

ਟਾਂਡਾ ਉੜਮੁੜ : ਹਲਕਾ ਉੜਮੁੜ ਦੇ ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਜਾਜਾ ਵਿਚ ਸ਼ਨਿਚਰਵਾਰ ਦੇਰ ਰਾਤ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਵੇਖਣ ਨੂੰ ਸਾਹਮਣੇ ਆਈ ਜਦੋਂ ਇਕ ਰਿਟਾਇਰਡ ਸੂਬੇਦਾਰ ਫੌਜੀ ਮਨਜੀਤ ਸਿੰਘ ਤੇ ਉਸ ਦੀ ਪਤਨੀ ਗੁਰਮੀਤ ਕੌਰ ਨੂੰ ਘਰ ਦੇ ਕਮਰੇ ਵਿਚ ਅੱਗ ਲਾ ਕੇ ਬੁਰੀ ਤਰ੍ਹਾਂ ਸਾੜ ਕੇ ਮਾਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਮਨਜੀਤ ਸਿੰਘ ਫੌਜ ਵਿੱਚੋਂ ਬਤੌਰ ਸੂਬੇਦਾਰ ਸਾਲ 2014 ਵਿਚ ਰਿਟਾਇਰਡ ਹੋ ਕੇ ਆਏ ਸਨ ਤੇ ਉਦੋਂ ਤੋਂ ਪਿੰਡ ਜਾਂਜਾ ‘ਚ ਆਪਣੇ ਬਣਾਏ ਮਕਾਨ ‘ਚ ਰਹਿੰਦੇ ਹਨ।

ਬੀਤੇ ਦਿਨ ਮ੍ਰਿਤਕਾਂ ਦਾ ਮੁੰਡਾ ਰਵਿੰਦਰ ਸਿੰਘ ਪਾਰਟੀ ਤੇ ਗਿਆ ਸੀ ਤੇ ਜਦੋਂ ਦੇਰ ਰਾਤ ਘਰ ਆਇਆ ਤਾਂ ਘਰ ਦੇ ਦਰਵਾਜ਼ੇ ਅੰਦਰੋਂ ਬੰਦ ਸਨ ਤੇ ਮਾਤਾ ਪਿਤਾ ਫੋਨ ਨਹੀਂ ਸਨ ਚੁੱਕਦੇ। ਉਹ ਕੰਧ ਟੱਪ ਘਰ ਅੰਦਰ ਬੜਿਆ ਤੇ ਧੱਕੇ ਨਾਲ ਕੁੰਡਾ ਖੋਲ ਅੰਦਰ ਵੇਖਿਆ ਤਾਂ ਮਾਤਾ ਪਿਤਾ ਦੀਆਂ ਅਧ ਸੜੀਆਂ ਲਾਸ਼ਾਂ ਬੈਡਰੂਮ ਚ ਪਈਆ ਸਨ। ਰਵਿੰਦਰ ਨੇ ਮੌਕੇ ‘ਤੇ ਪੁਲਿਸ ਨੂੰ ਇਤਲਾਹ ਦਿੱਤੀ। ਘਟਨਾ ਦੀ ਇਤਲਾਹ ਮਿਲਣ ਤੇ ਡੀਐਸਪੀ ਟਾਂਡਾ ਰਾਜ ਕੁਮਾਰ, ਐਸ ਐਚੳ ਟਾਂਡਾ ਸੁਰਜੀਤ ਸਿੰਘ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ ਤੇ ਲਾਸ਼ਾਂ ਕਬਜੇ ‘ਚ ਲੈ ਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ। ਫੌਜੀ ਤੇ ਉਸ ਦੀ ਪਤਨੀ ਦਾ ਕਤਲ ਕਿਹੜੇ ਹਾਲਾਤਾਂ ‘ਚ ਹੋਇਆ ਇਸ ਬਾਰੇ ਪੁਲਿਸ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

Vinkmag ad
Share Our Daily Posts

News Desk

Read Previous

ਨਵੇਂ ਸਾਲ ਮੌਕੇ ਚਾਰ ਸ਼ੋਅ ਰੂਮਾਂ ‘ਚ ਚੋਰਾਂ ਨੇ ਕਰੀਬ 20 ਲੱਖ ਦੇ ਕੱਪੜੇ, ਬੂਟ ਤੇ ਨਕਦੀ ਕੀਤੀ ਚੋਰੀ, ਪੁਲਿਸ ਚੋਰਾਂ ਦੀ ਭਾਲ ‘ਚ

Read Next

ਨਹੀਂ ਰਹੇ ਪਦਮ ਸ਼੍ਰੀ ਪ੍ਰੋਫੈਸਰ ਕਰਤਾਰ ਸਿੰਘ, ਸਸਕਾਰ ਅੱਜ ਸ਼ਾਮੀਂ ਚਾਰ ਵਜੇ