Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਨਹੀਂ ਰਹੇ ਪਦਮ ਸ਼੍ਰੀ ਪ੍ਰੋਫੈਸਰ ਕਰਤਾਰ ਸਿੰਘ, ਸਸਕਾਰ ਅੱਜ ਸ਼ਾਮੀਂ ਚਾਰ ਵਜੇ

ਲੁਧਿਆਣਾ : ਲੁਧਿਆਣਾ ਵੱਸਦੇ ਗੁਰਬਾਣੀ ਸੰਗੀਤ ਮਾਰਤੰਡ ਪ੍ਰੋ ਕਰਤਾਰ ਸਿੰਘ ਜਿੰਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਇਸ ਸਾਲ ਪਦਮ ਸ਼੍ਰੀ ਪੁਰਸਕਾਰ ਦਿੱਤਾ ਗਿਆ ਸੀ, ਅੱਜ ਤੜਕਸਾਰ ਸਵਾ ਦੋ ਵਜੇ ਸਥਾਨਕ ਦਯਾ ਨੰਦ ਹਸਪਤਾਲ ਵਿਚ ਸੁਰਗਵਾਸ ਹੋ ਗਏ ਹਨ। ਪਿਛਲੇ ਮਹੀਨੇ ਹੀ ਉਨ੍ਹਾਂ ਨੂੰ ਪਦਮ ਸ਼੍ਰੀ ਪੁਰਸਕਾਰ ਮਿਲਣ ਤੇ ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਵੱਲੋਂ ਪ੍ਰੋ ਗੁਰਭਜਨ ਗਿੱਲ, ਡੀਐੱਮ ਸਿੰਘ, ਤ੍ਰੈਲੋਚਨ ਲੋਚੀ, ਮਨਜਿੰਦਰ ਧਨੋਆ ਤੇ ਪੰਜਾਬ ਕਲਚਰਲ ਸੋਸਾਇਟੀ ਦੇ ਪ੍ਰਧਾਨ ਰਵਿੰਦਰ ਰੰਗੂਵਾਲ ਨੇ ਪ੍ਰੋ ਕਰਕਾਰ ਸਿੰਘ ਦੇ ਘਰ ਜਾ ਕੇ ਉਨ੍ਹਾਂ ਨੂੰ ਫੁੱਲਾਂ ਦੇ ਹਾਰਾਂ ਤੇ ਗੁਲਦਸਤਿਆਂ ਸਮੇਤ ਦੋਸ਼ਾਲਾ ਪਾ ਕੇ ਸਨਮਾਨਿਤ ਕੀਤਾ ਸੀ। ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਭਾਰਤ ਸਰਕਾਰ ਵੱਲੋਂ ਭੇਜਿਆ ਪਦਮ ਸ਼੍ਰੀ ਚਿੰਨ੍ਹ ਤੇ ਸਨਮਾਨ ਹਸਪਤਾਲ ਪਹੁੰਚ ਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪੁਨੀਤ ਪਾਲ ਸਿੰਘ ਗਿੱਲ ਸਣੇ ਪਰਿਵਾਰ ਦੀ ਹਾਜ਼ਰੀ ਚ ਭੇਂਟ ਕੀਤਾ ਸੀ ਤੇ ਪੰਜਾਬ ਸਰਕਾਰ ਵੱਲੋਂ ਵੀ ਹਰ ਤਰ੍ਹਾਂ ਦੀ ਮਦਦ ਦਾ ਵੀ ਕਿਹਾ ਸੀ। ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਨੇ ਪ੍ਰੋ ਕਰਤਾਰ ਸਿੰਘ ਜੀ ਦੇ ਦੇਹਾਂਤ ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਲਾਹੌਰ (ਪਾਕਿਸਤਾਨ) ਜ਼ਿਲ੍ਹੇ ਦੇ ਪਿੰਡ ਘੁੰਮਣਕੇ ਵਿਚ ਹੋਇਆ ਸੀ ਪ੍ਰੋਫੈਸਰ ਕਰਤਾਰ ਸਿੰਘ ਦਾ ਜਨਮ

ਪ੍ਰੋ ਕਰਤਾਰ ਸਿੰਘ ਜੀ ਦਾ ਜਨਮ 1928 ਵਿਚ ਲਾਹੌਰ ਜ਼ਿਲ੍ਹੇ ਦੇ ਪਿੰਡ ਘੁੰਮਣਕੇ ਵਿਚ ਹੋਇਆ। ਆਪ ਨੇ ਸੰਗੀਤ ਦੀ ਮੁੱਢਲੀ ਸਿੱਖਿਆ ਭਾਈ ਗੁਰਚਰਨ ਸਿੰਘ, ਭਾਈ ਸੁੰਦਰ ਸਿੰਘ ਕਸੂਰ ਵਾਲਿਆਂ ਤੋਂ ਪ੍ਰਾਪਤ ਕੀਤੀ। ਤਬਲਾ ਵਾਦਕ ਭਾਈ ਦਲੀਪ ਸਿੰਘ , ਬਲਵੰਤ ਰਾਏ ਜਸਵਾਲ ਅਤੇ ਉਸਤਾਦ ਜਸਵੰਤ ਭੰਵਰਾ ਤੋਂ ਵੀ ਆਪ ਨੇ ਸ਼ਾਸਤਰੀ ਸੰਗੀਤ ਸਿੱਖਿਆ ਗ੍ਰਹਿਣ ਕੀਤੀ।

ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਜਵੱਦੀ ਕਲਾਂ (ਲੁਧਿਆਣਾ) ਵਿਚ ਆਪ ਨੇ ਉਸਤਾਦ ਜਸਵੰਤ ਭੰਵਰਾ, ਡਾ ਗੁਰਨਾਮ ਸਿੰਘ ਪਟਿਆਲਾ ਤੇ ਬੀਬੀ ਜਸਬੀਰ ਕੌਰ ਖਾਲਸਾ ਦੇ ਨਾਲ ਵੱਡੀ ਧਿਰ ਬਣ ਕੇ 1991 ਚ ਸੰਤ ਬਾਬਾ ਸੁੱਚਾ ਸਿੰਘ ਦੀ ਅਗਵਾਈ ਹੇਠ ਨਿਰਧਾਰਤ ਰਾਗਾਂ ਵਾਲੀ ਕੀਰਤਨ ਲਹਿਰ ਦੀ ਨੀਂਹ ਰੱਖੀ। ਸੰਗੀਤ ਅਧਿਆਪਨ ਦਾ ਕਾਰਜ ਆਪ ਨੇ ਮਾਲਵਾ ਸੈਂਟਰਲ ਕਾਲਿਜ ਆਫ਼ ਐਜੂਕੇਸ਼ਨ ਲੁਧਿਆਣਾ ਤੇ ਗੁਰੂ ਨਾਨਕ ਗਰਲਜ਼ ਕਾਲਿਜ ਲੁਧਿਆਣਾ ਵਿਚ ਮੁਖੀ ਸੰਗੀਤ ਵਿਭਾਗ ਵਜੋਂ ਲੰਮਾ ਸਮਾਂ ਕੀਤਾ। ਇਸ ਵਕਤ ਵੀ ਆਪ ਗੁਰਮਤਿ ਸੰਗੀਤ ਅਕਾਦਮੀ ਸ਼੍ਰੀ ਆਨੰਦਪੁਰ ਸਾਹਿਬ ਦੇ ਨਿਰਦੇਸ਼ਕ ਸਨ। ਆਪ ਵੱਲੋਂ ਗੁਰਮਤਿ ਸੰਗੀਤ ਨਾਲ ਸਬੰਧਿਤ ਪੰਜ ਪੁਸਤਕਾਂ ਦਾ ਪ੍ਰਕਾਸ਼ਨ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ। ਪੰਜਾਬੀ ਵਿਦਵਾਨ ਪ੍ਰੋ ਪ੍ਰੀਤਮ ਸਿੰਘ ਪਟਿਆਲਾ ਦੀ ਪ੍ਰੇਰਨਾ ਨਾਲ ਉਨ੍ਹਾਂ ਕਲਮ ਸਾਧਨਾ ਸ਼ੁਰੂ ਕੀਤੀ। ਇਸ ਵੇਲੇ ਵੀ ਉਨ੍ਹਾਂ ਦੀਆਂ ਤਿੰਨ ਕਿਤਾਬਾਂ ਪ੍ਰਕਾਸ਼ਨ ਅਧੀਨ ਸਨ।

ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਵੀ ਉਹ ਜੀਵਨ ਮੈਂਬਰ ਸਨ। ਉਨ੍ਹਾਂ ਪ੍ਰੋ ਗੁਰਭਜਨ ਸਿੰਘ ਗਿੱਲ ਨੂੰ ਆਖ਼ਰੀ ਮੁਲਾਕਾਤ ਵੇਲੇ ਸੰਦੇਸ਼ ਦਿੰਦਿਆਂ ਕਿਹਾ ਕਿ ਮੇਰੇ ਲਈ ਅਰਦਾਸ ਕਰੋ ਕਿ ਮੈ ਗੁਰਬਾਣੀ ਸੰਗੀਤ ਦੇ ਅਧੂਰੇ ਪ੍ਰਾਜੈਕਟ ਨਿਰਵਿਘਨ ਸੰਪੂਰਨ ਕਰ ਸਕਾਂ ਪਰ ਉਹ ਗੱਲ ਪੂਰੀ ਨਾ ਹੋ ਸਕੀ।

ਪ੍ਰੋ ਕਰਤਾਰ ਸਿੰਘ ਦੇ ਸਪੁੱਤਰ ਸ ਅਮਰਜੀਤ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮੀਂ ਚਾਰ ਵਜੇ ਮਾਡਲ ਟਾਊਨ ਐਕਸਟੈਨਸ਼ਨ ਸ਼ਮਸ਼ਾਨ ਘਰ ਲੁਧਿਆਣਾ ਚ ਹੋਵੇਗਾ।

Vinkmag ad
Share Our Daily Posts

News Desk

Read Previous

Breaking : ਨੂੰਹ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਸੱਸ ਸਹੁਰੇ ਨੂੰ ਜ਼ਿੰਦਾ ਸਾੜਿਆ, ਦੋਵਾਂ ਦੀ ਮੌਤ

Read Next

ਸ਼ਹਿਰ ’ਚ ਲੱਗੇ ਮਜੀਠੀਆ ਦੀ ਗੁੰਮਸ਼ੁਦਗੀ ਦੇ ਪੋਸਟਰ, ਪੋਸਟਰਾਂ ’ਚ ਦੱਸਿਆ ਗਿਆ ਮਜੀਠੀਆ ਚਿੱਟੇ ਵਾਲਾ