Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਗੁਆਂਢ ‘ਚ ਰਹਿੰਦੇ ਨੌਜਵਾਨ ਨੇ ਪਤੰਗ ਦੇਣ ਬਹਾਨੇ ਛੇ ਸਾਲ ਦੇ ਮਾਸੂਮ ਨਾਲ ਕੀਤਾ ਸ਼ਰਮਨਾਕ ਕਾਰਾ

ਲੁਧਿਆਣਾ : ਪਤੰਗ ਦੇਣ ਦੇ ਬਹਾਨੇ ਛੇ ਸਾਲ ਦੇ ਮਾਸੂਮ ਨੂੰ ਬੰਦ ਪਏ ਘਰ ਵਿਚ ਲਿਜਾ ਕੇ ਉਸ ਨਾਲ ਗ਼ੈਰ ਕੁਦਰਤੀ ਤਰੀਕੇ ਨਾਲ ਭੈੜੀ ਕਰਤੂਤ ਨੂੰ ਅੰਜਾਮ ਦੇਣ ਦੀ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਐਨਾ ਹੀ ਨਹੀਂ ਹਵਸ ਵਿੱਚ ਅੰਨ੍ਹੇ ਹੋਏ ਨੌਜਵਾਨ ਨੇ ਬੱਚੇ ਨਾਲ ਬਦਫੈਲੀ ਕਰਨ ਦੀ ਕੋਸ਼ਿਸ਼ ਵੀ ਕੀਤੀ। ਰੋਂਦਾ ਹੋਇਆ ਬੱਚਾ ਉੱਥੋਂ ਭੱਜਿਆ ਅਤੇ ਗੁਆਂਢ ਵਿਚ ਰਹਿਣ ਵਾਲੇ ਨੌਜਵਾਨ ਦੀ ਇਸ ਸ਼ਰਮਨਾਕ ਹਰਕਤ ਬਾਰੇ ਆਪਣੇ ਮਾਪਿਆਂ ਨੂੰ ਦੱਸਿਆ। ਇਸ ਮਾਮਲੇ ਵਿਚ ਥਾਣਾ ਸਦਰ ਦੀ ਪੁਲਿਸ ਨੇ ਲੜਕੇ ਦੇ ਪਿਤਾ ਦੇ ਬਿਆਨ ਉੱਪਰ ਪਿੰਡ ਲਲਤੋਂ ਕਲਾਂ ਦੇ ਰਹਿਣ ਵਾਲੇ ਵਿਸ਼ਾਲ ਸਿੰਘ ਦੇ ਖ਼ਿਲਾਫ਼ ਕੇਸ ਦਰਜ ਕਰ ਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪਲਿਸ ਨੂੰ ਜਾਣਕਾਰੀ ਦਿੰਦਿਆਂ ਬੱਚੇ ਦੇ ਪਿਤਾ ਨੇ ਦੱਸਿਆ ਕਿ ਦੁਪਹਿਰ 12 ਵਜੇ ਦੇ ਕਰੀਬ ਉਨ੍ਹਾਂ ਦਾ ਛੇ ਵਰ੍ਹਿਆਂ ਦਾ ਪੁੱਤਰ ਗਲੀ ਵਿੱਚ ਖੇਡ ਰਿਹਾ ਸੀ।ਗੁਆਂਢ ਵਿਚ ਰਹਿਣ ਵਾਲਾ ਮੁਲਜ਼ਮ ਵਿਸ਼ਾਲ ਸਿੰਘ ਬੱਚੇ ਨੂੰ ਪਤੰਗ ਦੇਣ ਦਾ ਲਾਲਚ ਦੇ ਕੇ ਘਰ ਦੇ ਨਾਲ ਹੀ ਲਗਦੇ ਇੱਕ ਬੰਦ ਘਰ ਵਿੱਚ ਲੈ ਗਿਆ। ਕੁਝ ਹੀ ਸਮੇਂ ਬਾਅਦ ਬੱਚਾ ਆਪਣੇ ਪਿਤਾ ਦੇ ਕੋਲ ਰੋਂਦਾ ਹੋਇਆ ਆਇਆ ਅਤੇ ਉਸ ਨੇ ਜੋ ਕੁਝ ਦੱਸਿਆ ਉਹ ਪਰੇਸ਼ਾਨ ਕਰ ਦੇਣ ਵਾਲਾ ਸੀ। ਪਰਿਵਾਰਕ ਮੈਂਬਰ ਅਤੇ ਇਲਾਕੇ ਦੇ ਹੋਰ ਲੋਕ ਤੁਰੰਤ ਮੁਲਜ਼ਮ ਵਿਸ਼ਾਲ ਸਿੰਘ ਨੂੰ ਕਾਬੂ ਕਰਨ ਲਈ ਮੌਕੇ ਤੇ ਪਹੁੰਚੇ ,ਪਰ ਉਹ ਉਥੋਂ ਨੱਸ ਚੁੱਕਾ ਸੀ।ਇਹ ਸਾਰਾ ਮਾਮਲਾ ਥਾਣਾ ਸਦਰ ਦੀ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਗਿਆ। ਜਾਣਕਾਰੀ ਤੋਂ ਬਾਅਦ ਮੌਕੇ ਤੇ ਪਹੁੰਚੇ ਏ ਐਸ ਆਈ ਸਾਰਜ ਕੁਮਾਰ ਨੇ ਤਫਤੀਸ਼ ਤੋਂ ਬਾਅਦ ਮੁਲਜ਼ਮ ਵਿਸ਼ਾਲ ਸਿੰਘ ਦੇ ਖ਼ਿਲਾਫ਼ ਐੱਫਆਈਆਰ ਦਰਜ ਕੀਤੀ। ਸਾਰਜ ਕੁਮਾਰ ਨੇ ਦੱਸਿਆ ਕਿ ਨਾਕਾਬੰਦੀ ਦੇ ਦੌਰਾਨ ਮੁਲਜ਼ਮ ਵਿਸ਼ਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਮੁਲਜ਼ਮ ਕੋਲੋਂ ਵਧੇਰੇ ਪੁੱਛ ਗਿੱਛ ਕਰਨ ਵਿਚ ਜੁੱਟ ਗਈ ਹੈ।

 

Vinkmag ad
Share Our Daily Posts

News Desk

Read Previous

ਨਵਜੋਤ ਸਿੱਧੂ ਦੀ ਗੱਡੀ ਨੇ ਮਾਰੀ ਧਰਨਾ ਦਿੰਦੀਆਂ ਨਰਸਾਂ ਨੂੰ ਟੱਕਰ, ਕਈ ਜ਼ਖ਼ਮੀ; ਸੁਰੱਖਿਆ ਮੁਲਾਜ਼ਮ ਵੱਲੋਂ ਕੀਤੀ ਗਈ ਖਿੱਚ-ਧੂਹ

Read Next

ਠੇਕਾ ਮੁਲਾਜ਼ਾਮਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ, ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ਕੀਤਾ ਜਾਮ