Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਠੇਕਾ ਮੁਲਾਜ਼ਾਮਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ, ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ਕੀਤਾ ਜਾਮ

ਖੰਨਾ : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਐਤਵਾਰ ਨੂੰ ਖੰਨਾ ਵਿਖੇ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ ‘ਤੇ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਗਿਆ ਤੇ ਜੀਟੀ ਰੋਡ ਜਾਮ ਕਰ ਦਿੱਤਾ ਗਿਆ। ਠੇਕਾ ਮੁਲਾਜ਼ਮ ਆਪਣੇ ਪਰਿਵਾਰਾਂ ਸਮੇਤ ਆ ਕੇ ਜੀਟੀ ਰੋਡ ’ਤੇ ਧਰਨੇ ਬੈਠੇ। ਜਿਸ ਕਾਰਨ ਨੈਸ਼ਨਲ ਹਾਈਵੇ ’ਤੇ ਆਉਣ ਜਾਣ ਰਸਤਿਆਂ ਉੱਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਲੋਕਾਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪਿਆ।

ਦੱਸਣਯੋਗ ਹੈ ਕਿ ਠੇਕਾ ਮੁਲਾਜ਼ਮਾਂ ਵੱਲੋਂ ਕੁਝ ਦਿਨ ਪਹਿਲਾਂ ਨੈਸ਼ਨਲ ਹਾਈਵੇ ਜਾਮ ਕੀਤਾ ਗਿਆ ਸੀ, ਜਿਸ ਦੌਰਾਨ ਹਾਈਵੇ ਤੋਂ ਜਾਣ ਵਾਲੇ ਰਾਹਗੀਰਾਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪਿਆ ਸੀ। ਉਦਯੋਗ ਮੰਤਰੀ ਗੁਰਕੀਤ ਕੋਟਲੀ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਦਾ ਭਰੋਸਾ ਦੇਣ ਤੋਂ ਬਾਅਦ ਧਰਨਾ ਮੁਲਤਵੀ ਕੀਤਾ ਗਿਆ ਪਰ ਕੋਈ ਹੱਲ ਨਾ ਨਿਕਲਣ ਕਰਕੇ ਫਿਰ ਤੋਂ ਨੈਸ਼ਨਲ ਹਾਈਵੇ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਠੇਕਾ ਮੁਲਾਜਮ ਸੰਘਰਸ ਮੋਰਚਾ ਪੰਜਾਬ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪਨੂੰ, ਸ਼ੇਰ ਸਿੰਘ ਖੰਨਾ, ਬਲਿਹਾਰ ਸਿੰਘ ਕਟਾਰੀਆ, ਵਰਿੰਦਰ ਸਿੰਘ ਬੀਬੀਵਾਲ, ਮਹਿੰਦਰ ਸਿੰਘ, ਜਸਪ੍ਰੀਤ ਗਗਨ, ਸੁਰਿੰਦਰ ਸਿੰਘ, ਪਵਨਦੀਪ ਸਿੰਘ, ਸਵਰਨਜੀਤ ਕੌਰ, ਰਮਨਪ੍ਰੀਤ ਕੌਰ ਮਾਨ, ਬਲਜਿੰਦਰ ਸਿੰਘ ਸੋਨੀ ਨੇ ਕਿਹਾ ਕਿ ਪੰਜਾਬ ਭਰ ’ਚੋਂ ਠੇਕਾ ਮੁਲਾਜ਼ਮਾਂ ਵਲੋਂ ਅੱਜ ਇਕ ਦਿਨ ਦੀ ਸਮੂਹਿਕ ਛੁੱਟੀ ਲੈ ਕੇ ਮੁਕੰਮਲ ਜਾਮ ਕੀਤਾ ਗਿਆ ਹੈ। ਇਸ ਦੇ ਨਾਲ ਹੀ ਆਪਣੇ ਆਪਣੇ ਵਿਭਾਗਾਂ ਦੇ ਦਫਤਰਾਂ ਦੇ ਅੱਗੇ ਇਕੱਠੇ ਹੋ ਕੇ ਵਿਰੋਧ ਪ੍ਰਦਰਸ਼ਨ ਕੀਤੇ ਗਏ ਹਨ। ਜੇਕਰ ਪੰਜਾਬ ਸਰਕਾਰ ਵੱਲੋਂ ਸਮੂਹ ਠੇਕਾ ਕਾਮਿਆਂ ਨੂੰ ਰੈਗੂਲਰ ਕਰਨ ਦੇ ਮਸਲੇ ਦਾ ਹੱਲ ਤੁਰੰਤ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

ਗੁਆਂਢ ‘ਚ ਰਹਿੰਦੇ ਨੌਜਵਾਨ ਨੇ ਪਤੰਗ ਦੇਣ ਬਹਾਨੇ ਛੇ ਸਾਲ ਦੇ ਮਾਸੂਮ ਨਾਲ ਕੀਤਾ ਸ਼ਰਮਨਾਕ ਕਾਰਾ

Read Next

ਠੇਕਾ ਮੁਲਾਜ਼ਮਾਂ ਦੇ ਜਾਮ ‘ਚ ਫਸੀ ਐਂਬੂਲੈਂਸ, ਇਕ ਮਹੀਨੇ ਦੇ ਬੱਚੇ ਦੀ ਮੌਤ; ਮਿੰਨਤਾਂ ਕਰਨ ‘ਤੇ ਵੀ ਨਹੀਂ ਮੰਨੇ ਪ੍ਰਦਰਸ਼ਨਕਾਰੀ