Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਠੇਕਾ ਮੁਲਾਜ਼ਮਾਂ ਦੇ ਜਾਮ ‘ਚ ਫਸੀ ਐਂਬੂਲੈਂਸ, ਇਕ ਮਹੀਨੇ ਦੇ ਬੱਚੇ ਦੀ ਮੌਤ; ਮਿੰਨਤਾਂ ਕਰਨ ‘ਤੇ ਵੀ ਨਹੀਂ ਮੰਨੇ ਪ੍ਰਦਰਸ਼ਨਕਾਰੀ

ਖੰਨਾ (ਲੁਧਿਆਣਾ) : ਵਿਧਾਨ ਸਭਾ ਚੋਣਾਂ ਨੇੜੇ ਆਉਂਦੇ ਹੀ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਠੇਕਾ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ। ਸਰਕਾਰ ਦੇ 11 ਵਿਭਾਗਾਂ ਦੇ ਠੇਕਾ ਮੁਲਾਜ਼ਮ ਖੰਨਾ ‘ਚ ਐਤਵਾਰ ਨੂੰ ਨੈਸ਼ਨਲ ਹਾਈਵੇ ‘ਤੇ ਬੈਠ ਗਏ ਹਨ। ਇਨ੍ਹਾਂ ਮੁਲਾਜ਼ਮਾਂ ਨੇ ਅੰਮ੍ਰਿਤਸਰ-ਦਿੱਲੀ ਹਾਈਵੇ ਜਾਮ ਕਰ ਦਿੱਤਾ ਹੈ। ਇਸ ਨਾਲ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਹਨ, ਉੱਥੇ ਹੀ ਠੇਕਾ ਮੁਲਾਜ਼ਮਾਂ ਦੇ ਜਾਮ ‘ਚ ਫਸੀ ਐਂਬੂਲੈਂਸ ‘ਚ ਇਕ ਮਹੀਨੇ ਦੇ ਬੱਚੇ ਦੀ ਮੌਤ ਹੋ ਗਈ। ਪਿੰਡ ਮੋਹਨਪੁਰ ਦਾ ਰਹਿਣ ਵਾਲਾ ਪਰਿਵਾਰ ਤਬੀਅਤ ਵਿਗੜਨ ‘ਤੇ ਐਂਬੂਲੈਂਸ ‘ਚੋਂ ਬੱਚੇ ਨੂੰ ਲੈ ਕੇ ਹਸਪਤਾਲ ਜਾ ਰਹੇ ਸਨ। ਵੈਨ ਡਰਾਈਵਰ ਨੇ ਕਿਹਾ ਕਿ ਮਿੰਨਤ ਕਰਨ ‘ਤੇ ਵੀ ਧਰਨਾਕਾਰੀਆਂ ਨੇ ਰਸਤਾ ਨਹੀਂ ਦਿੱਤਾ। ਜਦੋਂ ਤਕ ਨਿਕਲੇ, ਉਦੋਂ ਤਕ ਬੱਚੇ ਦੀ ਮੌਤ ਹੋ ਚੁੱਕੀ ਸੀ।

ਉੱਥੇ ਹੀ ਟ੍ਰੈਫਿਕ ਨੂੰ ਲਿੰਕ ਸੜਕਾਂ ਤੋਂ ਡਾਇਵਰਟ ਕਰ ਕੇ ਕੱਢਿਆ ਜਾ ਰਿਹਾ ਹੈ। ਠੇਕਾ ਮੁਲਾਜ਼ਮਾਂ ਨੇ 16 ਦਸੰਬਰ ਨੂੰ ਇਸੇ ਥਾਂ ’ਤੇ ਹਾਈਵੇਅ ਜਾਮ ਕੀਤਾ ਸੀ ਤੇ ਉਹ ਅਗਲੇ ਦਿਨ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਗੱਲਬਾਤ ਕਰਵਾਉਣ ਤੇ ਮੀਟਿੰਗ ਤੈਅ ਕਰਨ ਮਗਰੋਂ ਉੱਥੋੰ ਹਟੇ ਸਨ। ਪਰ ਸਰਕਾਰ ਨਾਲ ਗੱਲਬਾਤ ਬੇਸਿੱਟਾ ਰਹਿਣ ਤੋਂ ਬਾਅਦ ਮੁਲਾਜ਼ਮ ਮੁੜ ਅੰਦੋਲਨ ਦੇ ਰਾਹ ਪੈ ਗਏ ਹਨ।

Vinkmag ad
Share Our Daily Posts

News Desk

Read Previous

ਠੇਕਾ ਮੁਲਾਜ਼ਾਮਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ, ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ਕੀਤਾ ਜਾਮ

Read Next

ਐਕਸੀਡੈਂਟ ‘ਚ ਇਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ,ਦੋ ਗੰਭੀਰ ਜ਼ਖ਼ਮੀ