Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 14, 2026

ਬੇਕਾਬੂ ਕਾਰ ਭਾਖੜਾ ਨਹਿਰ ‘ਚ ਡਿੱਗੀ, ਦੋ ਔਰਤਾਂ ਦੀ ਮੌਤ, ਗੋਤਾਖੋਰਾਂ ਨੇ ਲਾਸ਼ਾਂ ਕੱਢ ਕੇ ਪੁਲਿਸ ਹਵਾਲੇ ਕੀਤੀਆਂ

ਪਟਿਆਲਾ : ਪਟਿਆਲਾ-ਸੰਗਰੂਰ ਰੋਡ ‘ਤੇ ਪੈਂਦੀ ਭਾਖੜਾ ਨਹਿਰ ‘ਚ ਦੇਰ ਰਾਤ ਇਕ ਬੇਕਾਬੂ ਕਾਰ ਡਿੱਗ ਪਈ। ਇਸ ਦੀ ਸੂਚਨਾ ਜਿਵੇਂ ਹੀ ਥਾਣਾ ਪਸਿਆਣਾ ਪੁਲਿਸ ਤੇ ਗੋਤਾਖੋਰਾਂ ਨੂੰ ਮਿਲੀ ਤਾਂ ਉਹ ਮੌਕੇ ‘ਤੇ ਪੁੱਜ ਗਏ। ਪ੍ਰੰਤੂ ਹਨੇਰਾ ਹੋਣ ਕਾਰਨ ਗੋਤਾਖੋਰਾਂ ਦੀ ਟੀਮ ਨੂੰ ਨਹਿਰ ‘ਚੋਂ ਨਹੀਂ ਲੱਭ ਸਕੀ। ਸਵੇਰੇ ਗਿਆਰਾਂ ਵਜੇ ਮੌਸਮ ਸਾਫ ਹੁੰਦਿਆਂ ਹੀ ਗੋਤਾਖੋਰਾਂ ਦੀ ਟੀਮ ਨੇ ਮੁੜ ਅਭਿਆਨ ਚਲਾਇਆ ਤਾਂ ਕਾਰ ਚ ਸਵਾਰ ਦੋ ਔਰਤਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਲਿਆ ਹੈ। ਕਾਰ ਚ ਸਵਾਰ ਔਰਤਾਂ ਦੀ ਪਛਾਣ ਪੁਲਿਸ ਨੇ ਸਮੀਤਾ ਗਰਗ (26) ਤੇ ਨੀਲਮ ਗਰਗ (35) ਵਜੋਂ ਕਰਵਾਈ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਸ਼ਨਾਖਤ ਲਈ ਸਰਕਾਰੀ ਰਜਿੰਦਰਾ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੋਤਾਖੋਰ ਡਾਈਵਰ ਕਲੱਬ ਦੇ ਪ੍ਰਧਾਨ ਸ਼ੰਕਰ ਭਾਰਦਵਾਜ ਨੇ ਦੱਸਿਆ ਕਿ ਲੰਘੀ ਰਾਤ ਨਾਲ ਸੂਚਨਾ ਮਿਲੀ ਸੀ ਕਿ ਬਾਰਾਂ ਵਜੇ ਦੇ ਕਰੀਬ ਇਕ ਬੇਕਾਬੂ ਕਾਰ ਪਟਿਆਲਾ ਸਮਾਣਾ ਰੋਡ ਤੇ ਭਾਖੜਾ ਨਹਿਰ ਵਿਚ ਡਿੱਗ ਪਈ ਹੈ।ਇਸ ਦੇ ਤੁਰੰਤ ਬਾਅਦ ਮੌਕੇ ਤੇ ਪੁੱਜੀ ਗੋਤਾਖੋਰਾਂ ਦੀ ਟੀਮ ਵੱਲੋਂ ਸਰਚ ਅਭਿਆਨ ਵੀ ਚਲਾਇਆ ਗਿਆ ਪਰ ਰਾਤ ਜ਼ਿਆਦਾ ਹੋਣ ਕਾਰਨ ਤੇ ਪਾਣੀ ਦਾ ਬਹਾਵ ਤੇਜ਼ ਹੋਣ ਕਰਕੇ ਲਾਸ਼ਾਂ ਨੂੰ ਬਾਹਰ ਨਹੀਂ ਕੱਢਿਆ ਜਾ ਸਕਿਆ। ਪਰ ਮੌਸਮ ਸਵੇਰੇ ਸਾਫ਼ ਹੁੰਦਿਆਂ ਹੀ ਮੁੜ ਤੋਂ ਅਭਿਆਨ ਚਲਾਇਆ ਗਿਆ ਤਾਂ ਕਾਰ ਚ ਸਵਾਰ ਦੋਵਾਂ ਔਰਤਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਫਿਲਹਾਲ ਲਾਸ਼ਾਂ ਨੂੰ ਥਾਣਾ ਪਸਿਆਣਾ ਪੁਲਿਸ ਨੂੰ ਸੌਂਪ ਦਿੱਤਾ ਗਿਆ ਹੈ ਜਿਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਸਕੂਲ ਵੈਨ ਦੀ ਟਰੈਕਟਰ ਨਾਲ ਟੱਕਰ, ਦੋ ਬੱਚਿਆਂ ਦੀ ਮੌਤ, ਚਾਲਕ ਸਣੇ ਇਕ ਦਰਜਨ ਜ਼ਖ਼ਮੀ

Read Next

ਪੰਜਾਬ ਦੇ ਇਸ ਵੱਡੇ ਸ਼ਹਿਰ ਦੇ ਹੋਟਲਾਂ ‘ਚ ਧੜੱਲੇ ਨਾਲ ਚੱਲ ਰਿਹਾ ਦੇਹ ਵਪਾਰ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕਈ ਮਾਲਕਾਂ ‘ਤੇ ਦਰਜ ਹੋਏ ਕੇਸ