Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਪੰਜਾਬ ‘ਚ ਸਕੂਲ-ਕਾਲਜ ਬੰਦ ਕਰਨ ਦੇ ਹੁਕਮ, ਨਾਈਟ ਕਰਫਿਊ ਲਾਗੂ, ਪੜ੍ਹੋ ਨਵੀਆਂ ਗਾਈਡਲਾਈਨਜ਼

ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੋਰੋਨਾ ਦੇ ਨਵੇਂ ਵੇਰੀਐਂਟ ਦਾ ਫੈਲਾਣ ਰੋਕਣ ਲਈ ਸਖ਼ਤ ਫ਼ੈਸਲਾ ਲਿਆ ਹੈ। ਸਰਕਾਰ ਨੇ ਸੂਬੇ ਵਿਚ ਸਕੂਲ ਤੇ ਕਾਲਜਾਂ ਨੁੰ ਬੰਦ ਕਰਨ ਅਤੇ ਰਾਤ 10 ਵਜੇ ਤੋਂ ਸਵੇਰੇ 5 ਵਜੇ ਤਕ ਨਾਈਟ ਕਰਫਿਊ ਲਾਉਣ ਦੇ ਹੁਕਮ ਦਿੱਤੇ ਹਨ। ਬਾਰ, ਸਿਨੇਮਾਹਾਲ, ਮਾਲ, ਰੈਸਟੋਰੈਂਟ, ਸਪਾ ਆਦਿ ਫੁਲੀ ਵੈਕਸੀਨੇਟਿਡ ਸਟਾਫ ਸਮੇਤ 50 ਫ਼ੀਸਦੀ ਸਮਰੱਥਾ ਨਾਲ ਖੋਲ੍ਹੇ ਜਾਣਗੇ। ਜਿਮ ਬਿਲਕੁਲ ਬੰਦ ਰਹਿਣਗੇ। ਇਸ ਤੋਂ ਇਲਾਵਾ ਪ੍ਰਾਈਵੇਟ ਤੇ ਸਰਕਾਰੀ ਮੁਲਾਜ਼ਮਾਂ ਲਈ ਵੀ ਨਿਰਦੇਸ਼ ਜਾਰੀ ਕੀਤੇ ਹਨ ਕਿ ਸਿਰਫ਼ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਲੈਣ ਵਾਲਿਆਂ ਨੂੰ ਹੀ ਦਫ਼ਤਰਾਂ ‘ਚ ਐਂਟਰੀ ਮਿਲੇਗੀ। ਇਹ ਹੁਕਮ 15 ਜਨਵਰੀ ਤਕ ਲਾਗੂ ਰਹਿਣਗੇ।

ਇਸ ਤੋਂ ਪਹਿਲਾਂ ਸੋਮਵਾਰ ਨੂੰ ਪਠਾਨਕੋਟ ਦੇ ਡੀਸੀ ਨੇ ਮੰਗਲਵਾਰ ਤੋਂ ਪਠਾਨਕੋਟ ਜ਼ਿਲ੍ਹੇ ਵਿਚ ਚੌਥੀ ਜਮਾਤ ਤਕ ਦੇ ਸਾਰੀ ਨਿੱਜੀ ਤੇ ਸਰਕਾਰੀ ਸਕੂਲ ਤੇ ਆਂਗਨਵਾਡ਼ੀ ਕੇਂਦਰ 14 ਜਨਵਰੀ ਤਕ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਸਨ ਜੋ ਅੱਜ ਤੋਂ ਲਾਗੂ ਹੋ ਗਏ ਹਨ।

ਜ਼ਿਲ੍ਹਾ ਮੈਜਿਸਟ੍ਰੇਟ ਸੰਯਮ ਅਗਰਵਾਲ ਨੇ ਸੋਮਵਾਰ ਨੂੰ ਇਨ੍ਹਾਂ ਨਿਰਦੇਸ਼ਾਂ ਦੇ ਪਾਲਣ ਵਿਚ ਕਿਸੇ ਤਰ੍ਹਾਂ ਦੀ ਕੋਤਾਹੀ ਵਰਤਣ ’ਤੇ ਸਖ਼ਤ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਸੀ। ਇਸ ਦੇ ਨਾਲ ਹੀ ਹੋਟਲ, ਬਾਰ, ਰੈਸਟੋਰੈਂਟ, ਸਿਨੇਮਾ, ਮਾਲਜ਼ ਆਦਿ ਵਿਚ ਹੁਣ ਸਿਰਫ਼ ਵੈਕਸੀਨੇਟਡ ਸਟਾਫ ਨੂੰ ਹੀ ਕੰਮ ਕਰਨ ਦੀ ਇਜਾਜ਼ਤ ਹੈ। ਕੋਰੋਨਾ ਦੇ ਐਕਟਿਵ ਕੇਸ ਆਉਣ ‘ਤੇ ਪਠਾਨਕੋਟ ‘ਚ ਇੰਦਰਾ ਕਾਲੋਨੀ ਤੇ ਲਮੀਨੀ ਦੇ ਇਲਾਕੇ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ।

Vinkmag ad
Share Our Daily Posts

News Desk

Read Previous

ਪੰਜਾਬ ਦੇ ਇਸ ਵੱਡੇ ਸ਼ਹਿਰ ਦੇ ਹੋਟਲਾਂ ‘ਚ ਧੜੱਲੇ ਨਾਲ ਚੱਲ ਰਿਹਾ ਦੇਹ ਵਪਾਰ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕਈ ਮਾਲਕਾਂ ‘ਤੇ ਦਰਜ ਹੋਏ ਕੇਸ

Read Next

ਲਾਇਲਪੁਰ ਖ਼ਾਲਸਾ ਕਾਲਜ ਫਾਰ ਵਿਮਨ ‘ਚ ‘ਕਾਫ਼ਲਾ ਕਲਮਾਂ ਦਾ-2’ ਦਾ ਹੋਇਆ ਆਗਾਜ਼, ਵਿਦਿਆਰਥੀ ਤੇ ਉੱਘੀਆਂ ਸ਼ਖ਼ਸੀਅਤਾਂ ਕਰ ਰਹੀਆਂ ਸ਼ਿਰਕਤ