Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਕੇਂਦਰੀ ਜੇਲ੍ਹ ਬਠਿੰਡਾ ਮੁੜ ਚਰਚਾ ‘ਚ, ਜੇਲ੍ਹ ਵਾਰਡਨ ਚਲਾ ਰਿਹਾ ਸੀ ਕੈਦੀਆਂ ਨਾਲ ਮਿਲ ਕੇ ਜੇਲ੍ਹ ‘ਚ ਨਸ਼ੇ ਦਾ ਨੈੱਟਵਰਕ

ਬਠਿੰਢਾ : ਕੇਂਦਰੀ ਜੇਲ੍ਹ ਬਠਿੰਡਾ ਇਕ ਵਾਰ ਫਿਰ ਸੁਰਖੀਆਂ ਵਿੱਚ ਆ ਗਈ ਹੈ। ਕੇਂਦਰੀ ਜੇਲ੍ਹ ਬਠਿੰਡਾ ‘ਚ ਤਾਇਨਾਤ ਇਕ ਜੇਲ੍ਹ ਵਾਰਡਨ ਜੇਲ੍ਹ ‘ਚ ਬੰਦ ਕੁਝ ਕੈਦੀਆਂ ਨਾਲ ਮਿਲ ਕੇ ਜੇਲ੍ਹ ਅੰਦਰ ਨਸ਼ਿਆਂ ਦਾ ਨੈੱਟਵਰਕ ਚਲਾ ਰਿਹਾ ਸੀ, ਉੱਥੇ ਹੀ ਬਾਹਰੋਂ ਨਸ਼ਾ ਲਿਆ ਕੇ ਜੇਲ੍ਹ ਦੇ ਅੰਦਰ ਹੀ ਤਸਕਰੀ ਕਰ ਰਿਹਾ ਸੀ। ਜੇਲ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਸ਼ੱਕ ਦੇ ਆਧਾਰ ‘ਤੇ ਮੁਲਜ਼ਮ ਜੇਲ੍ਹ ਵਾਰਡਨ ‘ਤੇ ਨਜ਼ਰ ਰੱਖੀ ਗਈ ਤੇ ਉਸ ਨੂੰ 3 ਜਨਵਰੀ ਨੂੰ 15 ਗ੍ਰਾਮ ਹੈਰੋਇਨ (ਚਿੱਟੇ) ਸਮੇਤ ਗ੍ਰਿਫਤਾਰ ਕੀਤਾ ਗਿਆ। ਪੁਲਿਸ ਪੁੱਛਗਿੱਛ ਦੌਰਾਨ ਜੇਲ੍ਹ ਵਾਰਡਨ ਨੇ ਦੱਸਿਆ ਕਿ ਉਸ ਦੇ ਨਾਲ ਜੇਲ੍ਹ ‘ਚ ਬੰਦ ਅੱਧੀ ਦਰਜਨ ਕੈਦੀ ਵੀ ਨਸ਼ਾ ਤਸਕਰੀ ‘ਚ ਸ਼ਾਮਲ ਹਨ, ਜੋ ਉਸ ਦੀ ਮਦਦ ਨਾਲ ਜੇਲ੍ਹ ਦੇ ਬਾਹਰੋਂ ਨਸ਼ਾ ਲਿਆ ਕੇ ਕੈਦੀਆਂ ਤੇ ਹਵਾਲਾਤੀਆਂ ਨੂੰ ਵੇਚਦੇ ਹਨ। ਇਸ ਪੂਰੇ ਮਾਮਲੇ ‘ਚ ਥਾਣਾ ਸਦਰ ਦੀ ਪੁਲਿਸ ਨੇ ਕੇਂਦਰੀ ਜੇਲ੍ਹ ਬਠਿੰਡਾ ਦੇ ਸੀਨੀਅਰ ਸੁਪਰਡੈਂਟ ਦੀ ਸ਼ਿਕਾਇਤ ‘ਤੇ ਦੋਸ਼ੀ ਜੇਲ੍ਹ ਵਾਰਡਨ ਨੂੰ ਗ੍ਰਿਫਤਾਰ ਕਰ ਕੇ ਜੇਲ ‘ਚ ਬੰਦ ਕਰ ਦਿੱਤਾ ਜਦਕਿ 5 ਕੈਦੀਆਂ ਸਮੇਤ ਕੁੱਲ 7 ਲੋਕਾਂ ਖਿਲਾਫ ਐਨਡੀਪੀਐਸ ਐਕਟ ਤੇ ਜੇਲ੍ਹ ‘ਚ ਮੁਕੱਦਮਾ ਦਰਜ ਕੀਤਾ ਗਿਆ। ਮੁਨੈਅਰ ਐਕਟ ਤਹਿਤ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਮਾਮਲੇ ‘ਚ ਨਾਮਜ਼ਦ ਕੈਦੀਆਂ ਨੂੰ ਪੁਲਿਸ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਪਤਾ ਲੱਗ ਸਕੇ ਕਿ ਉਹ ਜੇਲ੍ਹ ‘ਚ ਨਸ਼ੇ ਦਾ ਨੈੱਟਵਰਕ ਕਿੰਨੇ ਸਮੇਂ ਤੋਂ ਚਲਾ ਰਹੇ ਸਨ।

 

Vinkmag ad
Share Our Daily Posts

News Desk

Read Previous

ਲਾਇਲਪੁਰ ਖ਼ਾਲਸਾ ਕਾਲਜ ਫਾਰ ਵਿਮਨ ‘ਚ ‘ਕਾਫ਼ਲਾ ਕਲਮਾਂ ਦਾ-2’ ਦਾ ਹੋਇਆ ਆਗਾਜ਼, ਵਿਦਿਆਰਥੀ ਤੇ ਉੱਘੀਆਂ ਸ਼ਖ਼ਸੀਅਤਾਂ ਕਰ ਰਹੀਆਂ ਸ਼ਿਰਕਤ

Read Next

ਪੰਜਾਬ ‘ਚ ਭਗਵੰਤ ਮਾਨ ਹੋਣਗੇ ਆਮ ਆਦਮੀ ਪਾਰਟੀ ਦਾ CM ਫੇਸ ! PAC ‘ਚ ਬਣੀ ਸਹਿਮਤੀ