Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ, 8 ਜਨਵਰੀ ਤਕ ਪੰਜਾਬ ’ਚ ਹੋਵੇਗੀ ਬਾਰਿਸ਼, ਗੜੇਮਾਰੀ ਦੀ ਵੀ ਸੰਭਾਵਨਾ

ਲੁਧਿਆਣਾ : ਦੋ ਮਹੀਨਿਆਂ ਦੀ ਉਡੀਕ ਪਿੱਛੋਂ ਮੰਗਲਵਾਰ ਨੂੰ ਗਡ਼ਬਡ਼ ਵਾਲੀਆਂ ਪੱਛਮੀ ਪੌਣਾਂ ਸਰਗਰਮ ਹੋਣ ਕਾਰਨ ਪੰਜਾਬ ’ਚ ਕਈ ਥਾਈਂ ਰੁਕ-ਰੁਕ ਕੇ ਬਾਰਿਸ਼ ਹੋਈ। ਇਹ ਬਾਰਿਸ਼ ਕਣਕ, ਸਬਜ਼ੀਆਂ ਤੇ ਹੋਰ ਫ਼ਸਲਾਂ ਲਈ ਫ਼ਾਇਦੇਮੰਦ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਲੋਕਾਂ ਨਾਲ ਸੁੱਕੀ ਠੰਢ ਤੋਂ ਵੀ ਰਾਹਤ ਮਿਲੇਗੀ। ਬਾਰਿਸ਼ ਕਾਰਨ ਸੂਬੇ ’ਚ ਠੰਢ ਵੱਧ ਗਈ ਹੈ। ਮੌਸਮ ਵਿਭਾਗ ਅਨੁਸਾਰ ਅੱਠ ਜਨਵਰੀ ਤਕ ਸੂਬੇ ’ਚ ਕਿਤੇ ਸਾਧਾਰਨ ਬਾਰਿਸ਼ ਹੋਵੇਗੀ ਤੇ ਕਿਤੇ ਭਾਰੀ। ਕਿਤੇ-ਕਿਤੇ ਗਡ਼ੇ ਪੈਣ ਦੀ ਵੀ ਸੰਭਾਵਨਾ ਹੈ। ਬਾਰਿਸ਼ ਕਾਰਨ ਹਵਾ ’ਚ ਤੈਰ ਰਹੇ ਪ੍ਰਦੂਸ਼ਣ ਵਧਾਉਣ ਵਾਲੇ ਕਣ ਜ਼ਮੀਨ ’ਤੇ ਆ ਜਾਣਗੇ ਜਿਸ ਨਾਲ ਹਵਾ ਦੀ ਗੁਣਵੱਤਾ ’ਚ ਸੁਧਾਰ ਹੋਵੇਗਾ।

ਧੁੰਦ ਕਾਰਨ ਫ਼ਸਲ ‘ਤੇ ਪੈਣ ਵਾਲੇ ਮਾੜੇ ਪ੍ਰਭਾਵ ਵੀ ਖ਼ਤਮ ਹੋ ਜਾਣਗੇ। ਜੇਕਰ ਭਾਰੀ ਮੀਂਹ ਪੈਂਦਾ ਹੈ ਅਤੇ ਗੜੇ ਪੈਂਦੇ ਹਨ ਤਾਂ ਫ਼ਸਲਾਂ ਨੂੰ ਨੁਕਸਾਨ ਹੋ ਸਕਦਾ ਹੈ। ਅਜਿਹੀ ਸਥਿਤੀ ਵਿੱਚ ਕਿਸਾਨਾਂ ਨੂੰ ਸੁਚੇਤ ਕੀਤਾ ਗਿਆ ਹੈ ਕਿ ਉਹ ਬਿਲਕੁਲ ਵੀ ਸਿੰਚਾਈ ਅਤੇ ਸਪਰੇਅ ਨਾ ਕਰਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਬਰਸਾਤ ਵਾਤਾਵਰਨ ਲਈ ਬਹੁਤ ਲਾਹੇਵੰਦ ਹੈ। ਹਵਾ ‘ਚ ਤੈਰਦੇ ਹੋਏ ਪ੍ਰਦੂਸ਼ਿਤ ਕਣ ਮੀਂਹ ਕਾਰਨ ਜ਼ਮੀਨ ‘ਤੇ ਆ ਜਾਣਗੇ, ਜਿਸ ਨਾਲ ਧੂੰਆਂ ਖਤਮ ਹੋ ਜਾਵੇਗਾ। ਅਜਿਹੇ ‘ਚ ਏਅਰ ਕੁਆਲਿਟੀ ਇੰਡੈਕਸ ‘ਚ ਕਾਫੀ ਸੁਧਾਰ ਹੋਵੇਗਾ।

ਦੱਸ ਦੇਈਏ ਕਿ ਮੌਸਮ ਵਿਗਿਆਨੀ ਲੰਬੇ ਸਮੇਂ ਤੋਂ ਮੀਂਹ ਦੀ ਭਵਿੱਖਬਾਣੀ ਕਰ ਰਹੇ ਸਨ, ਪਰ ਮੀਂਹ ਨਹੀਂ ਪੈ ਰਿਹਾ ਸੀ। ਪਰ ਇਸ ਵਾਰ ਮੀਂਹ ਪੈਣ ਨਾਲ ਵਿਗਿਆਨੀਆਂ ਦੇ ਨਾਲ-ਨਾਲ ਲੋਕਾਂ ਦੇ ਚਿਹਰੇ ਵੀ ਖਿੜ ਗਏ। ਕਿਉਂਕਿ ਇਸ ਬਾਰਿਸ਼ ਨੇ ਸ਼ਹਿਰ ਵਾਸੀਆਂ ਨੂੰ ਸੁੱਕੀ ਠੰਡ ਅਤੇ ਧੂੰਏਂ ਤੋਂ ਕਾਫੀ ਹੱਦ ਤਕ ਰਾਹਤ ਦਿੱਤੀ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਇਸ ਵਾਰ ਸਟ੍ਰੋਂਗਲੀ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ। ਜਿਸ ਕਾਰਨ 8 ਜਨਵਰੀ ਤੱਕ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਜਾਰੀ ਰਹੇਗੀ। ਜਿਸ ਕਾਰਨ ਤਾਪਮਾਨ ‘ਚ ਕਮੀ ਆਵੇਗੀ ਅਤੇ ਠੰਢ ਅਚਾਨਕ ਕਾਫੀ ਵਧ ਜਾਵੇਗੀ।

Vinkmag ad
Share Our Daily Posts

News Desk

Read Previous

ਮੇਹਰ ਚੰਦ ਕਾਲਜ ਨੇ ਵਿਦਿਆਰਥੀਆਂ ਨੂੰ ਵੰਡੀ ਸਕਾਲਰਸ਼ਿਪ

Read Next

ਜੇਲ੍ਹ ਜਾਣਗੇ ਜਾਂ ਬਚਣਗੇ, ਬਿਕਰਮ ਮਜੀਠੀਆ ਦੀ ਕਿਸਮਤ ’ਤੇ ਅੱਜ ਹੋਵੇਗਾ ਫ਼ੈਸਲਾ