Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਜੇਲ੍ਹ ਜਾਣਗੇ ਜਾਂ ਬਚਣਗੇ, ਬਿਕਰਮ ਮਜੀਠੀਆ ਦੀ ਕਿਸਮਤ ’ਤੇ ਅੱਜ ਹੋਵੇਗਾ ਫ਼ੈਸਲਾ

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਬੁੱਧਵਾਰ ਨੂੰ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ’ਤੇ ਸੁਣਵਾਈ ਕਰੇਗੀ। ਹਾਈ ਕੋਰਟ ਦੇ ਫ਼ੈਸਲੇ ਨਾਲ ਇਹ ਤੈਅ ਹੋਵੇਗਾ ਕਿ ਮਜੀਠੀਆ ਜੇਲ੍ਹ ਜਾਣਗੇ ਜਾਂ ਬਚਣਗੇ। ਬੁੱਧਵਾਰ ਨੂੰ ਜਸਟਿਸ ਲੀਜ਼ਾ ਗਿੱਲ ਦੀ ਕੋਰਟ ’ਚ ਇਸ ’ਤੇ ਸੁਣਵਾਈ ਹੋਵੇਗੀ। ਪਿਛਲੀ ਸੁਣਵਾਈ ’ਤੇ ਮਜੀਠੀਆ ਦੀ ਪੈਰਵੀ ਲਈ ਸੁਪਰੀਮ ਕੋਰਟ ਦੇ ਸੀਨੀਅਰ ਐਡਵੋਕੇਟ ਮੁਕੁਲ ਰੋਹਤਗੀ ਨੇ ਪੇਸ਼ ਹੋਣਾ ਸੀ ਪਰ ਸੁਣਵਾਈ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਨਹੀਂ ਹੋ ਹੋਣ ਕਾਰਨ ਉਹ ਸੁਣਵਾਈ ’ਚ ਸ਼ਾਮਲ ਨਹੀਂ ਹੋ ਸਕੇ, ਜਿਸ ਕਾਰਨ ਮਜੀਠੀਆ ਦੇ ਵਕੀਲਾਂ ਵਲੋਂ ਸੁਣਵਾਈ ਮੁਲਤਵੀ ਕਰਨ ਦੀ ਅਪੀਲ ਕੀਤੀ ਗਈ। ਮੋਹਾਲੀ ਕੋਰਟ ਵਲੋਂ ਅਗਾਊਂ ਜ਼ਮਾਨਤ ਦੀ ਮੰਗ ਖਾਰਜ ਹੋਣ ਤੋਂ ਬਾਅਦ ਮਜੀਠੀਆ ਨੇ ਹਾਈ ਕੋਰਟ ਦੀ ਰਜਿਸਟਰੀ ’ਚ ਪਟੀਸ਼ਨ ਦਾਇਰ ਕੀਤੀ ਸੀ।

ਮਜੀਠੀਆ ਦੇ ਖ਼ਿਲਾਫ਼ ਮੋਹਾਲੀ ’ਚ ਐੱਨਡੀਪੀਐੱਸ ਐਕਟ ਦੇ ਤਹਿਤ ਐੱਫਆਈਆਰ ਦਰਜ ਕੀਤੀ ਗਈ ਸੀ। ਇਸ ਮਾਮਲੇ ’ਚ ਮਜੀਠੀਆ ਨੇ ਪਹਿਲਾਂ ਮੋਹਾਲੀ ਦੀ ਜ਼ਿਲ੍ਹਾ ਅਦਾਲਤ ’ਚ ਪਟੀਸ਼ਨ ਦਾਇਰ ਕਰ ਕੇ ਅਗਾਊਂ ਜ਼ਮਾਨਤ ਦਿੱਤੇ ਜਾਣ ਦੀ ਮੰਗ ਕੀਤੀ ਸੀ ਤੇ ਕਿਹਾ ਸੀ ਕਿ ਉਨ੍ਹਾਂ ਦੇ ਖ਼ਿਲਾਫ਼ ਇਹ ਐੱਫਆਈਆਰ ਸਿਆਸੀ ਮੰਦਭਾਵਨਾ ਤੇ ਰੰਜ਼ਿਸ਼ ਤਹਿਤ ਹੀ ਸੂਬੇ ’ਚ ਹਾਕਮ ਕਾਂਗਰਸ ਸਰਕਾਰ ਨੇ ਦਰਜ ਕਰਵਾਈ ਹੈ ਤਾਂ ਜੋ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਇਸ ਦਾ ਫਾਇਦਾ ਲਿਆ ਜਾ ਸਕੇ, ਜਦਕਿ ਉਨ੍ਹਾਂ ਖ਼ਿਲਾਫ਼ ਲਗਾਏ ਗਏ ਸਾਰੇ ਦੋਸ਼ ਬੇਬੁਨਿਆਦ ਹਨ। ਮੋਹਾਲੀ ਜ਼ਿਲ੍ਹਾ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਸੀ। ਇਸ ਤੋਂ ਬਾਅਦ ਮਜੀਠੀਆ ਨੇ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਅਗਾਊਂ ਜ਼ਮਾਨਤ ਦਿੱਤੇ ਜਾਣ ਦੀ ਮੰਗ ਕੀਤੀ।

Vinkmag ad
Share Our Daily Posts

News Desk

Read Previous

ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ, 8 ਜਨਵਰੀ ਤਕ ਪੰਜਾਬ ’ਚ ਹੋਵੇਗੀ ਬਾਰਿਸ਼, ਗੜੇਮਾਰੀ ਦੀ ਵੀ ਸੰਭਾਵਨਾ

Read Next

ਗੁਰੂਘਰ ਦੇ ‘ਅਨਿਨ ਸੇਵਕ’ ਡਾ. ਸਮਰਾ ਨੇ ਤਖ਼ਤ ਸ੍ਰੀ ਪਟਨਾ ਸਾਹਿਬ ’ਚ ਬਹੁ-ਕਰੋੜੀ ਹੀਰਿਆਂ ਦਾ ਹਾਰ ਭੇਟ ਕੀਤਾ