Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਗੁਰੂਘਰ ਦੇ ‘ਅਨਿਨ ਸੇਵਕ’ ਡਾ. ਸਮਰਾ ਨੇ ਤਖ਼ਤ ਸ੍ਰੀ ਪਟਨਾ ਸਾਹਿਬ ’ਚ ਬਹੁ-ਕਰੋੜੀ ਹੀਰਿਆਂ ਦਾ ਹਾਰ ਭੇਟ ਕੀਤਾ

ਕਰਤਾਰਪੁਰ : ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਵਿੱਚ ਗੁਰੂ ਤੇਗ ਬਹਾਦਰ ਹਸਪਤਾਲ ਕਰਤਾਰਪੁਰ ਦੇ ਸੰਚਾਲਕ ਡਾ. ਗੁਰਵਿੰਦਰ ਸਿੰਘ ਸਮਰਾ ਨੇ ਬੇਸ਼ਕੀਮਤੀ ਹੀਰਿਆਂ ਨਾਲ ਜੜਿਆ ਹਾਰ ਅਤੇ ਤਿੰਨ ਫੁੱਟ ਲੰਬੀ ਸੋਨੇ ਦੀ ਕ੍ਰਿਪਾਨ ਗੁਰਦੁਆਰਾ ਕਮੇਟੀ ਦੀ ਹਾਜ਼ਰੀ ਵਿੱਚ ਭੇਟ ਕੀਤੀ। ਇਸ ਤੋਂ ਪਹਿਲਾਂ ਸੁੱਖ ਆਸਣ ਲਈ ਸੋਨੇ ਦੀ ਕਢਾਈ ਨਾਲ ਤਿਆਰ ਕੀਤੀ ਰਜਾਈ ਅਤੇ ਰੁਮਾਲਾ ਵੀ ਭੇਟ ਕੀਤਾ। ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗੌਹਰ ਏ ਮਸਕੀਨ ਗਿਆਨੀ ਰਣਜੀਤ ਸਿੰਘ ਨੇ ਦੱਸਿਆ ਕਿ ਡਾ. ਗੁਰਵਿੰਦਰ ਸਿੰਘ ਸਮਰਾ ਵੱਲੋਂ ਤਖ਼ਤ ਸਾਹਿਬ ਵਿਖੇ ਭੇਟ ਕੀਤੀਆਂ ਕੀਮਤੀ ਵਸਤਾਂ ਵਿੱਚ ਤੇਰਾਂ ਸੌ ਬੇਸ਼ਕੀਮਤੀ ਹੀਰੇ ਨੀਲਮ ਪੰਨਾ ਪੁਖਰਾਜ ਨਾਲ ਤਿਆਰ ਕੀਤਾ ਹਾਰ ਭੇਟ ਕੀਤਾ ਹੈ। ਤਖ਼ਤ ਸ੍ਰੀ ਪਟਨਾ ਸਾਹਿਬ ਦੀ ਗੁਰਦੁਆਰਾ ਕਮੇਟੀ ਦੇ ਉਪ ਪ੍ਰਧਾਨ ਜਗਜੀਤ ਸਿੰਘ ਸੋਹੀ ਅਤੇ ਸਕੱਤਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਡਾ. ਸਮਰਾ ਨੇ ਕੁਝ ਦਿਨ ਪਹਿਲਾਂ ਸੋਨੇ ਦਾ ਪਲੰਘ ਅਤੇ ਸਵਾ ਕਰੋੜ ਦੀ ਲਾਗਤ ਨਾਲ ਬੇਸ਼ਕੀਮਤੀ ਹੀਰਿਆਂ ਨਾਲ ਜੜੀ ਸੋਨੇ ਦੀ ਕਲਗੀ ਭੇਟ ਕਰ ਚੁੱਕੇ ਹਨ।

ਇਸ ਸਬੰਧੀ ਡਾ. ਗੁਰਵਿੰਦਰ ਸਿੰਘ ਸਮਰਾ ਨੇ ਕਿਹਾ ਕਿ ਬੇਸ਼ਕੀਮਤੀ ਵਸਤੂਆਂ ਦੀ ਸੇਵਾ ਗੁਰੂ ਸਾਹਿਬ ਨੇ ਉਨ੍ਹਾਂ ਕੋਲੋਂ ਆਪ ਲਈ ਹੈ। ਇਸ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗੌਹਰ ਏ ਮਸਕੀਨ ਗਿਆਨੀ ਰਣਜੀਤ ਸਿੰਘ ਨੇ ਡਾ. ਗੁਰਵਿੰਦਰ ਸਿੰਘ ਸਮਰਾ ਅਤੇ ਉਨ੍ਹਾਂ ਦੇ ਪੁੱਤਰ ਹਰਮਨਬੀਰ ਸਿੰਘ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਡਾ. ਗੁਰਵਿੰਦਰ ਸਿੰਘ ਦੀ ਸੇਵਾ ਨੂੰ ਵੇਖਦਿਆਂ ਹੋਇਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਪਟਨਾ ਸਾਹਿਬ ਵੱਲੋਂ ਉਨ੍ਹਾਂ ਨੂੰ ‘ਅਨਿਨ ਸੇਵਕ’ ਸਨਮਾਨ ਨਾਲ ਸਨਮਾਨਿਆ ਲਿਆ ਗਿਆ। ਇਹ ਸਨਮਾਨ ਮਿਲਣ ਤੋਂ ਬਾਅਦ ਗੁਰਵਿੰਦਰ ਸਿੰਘ ਸਮਰਾ ਨੇ ਕਿਹਾ ਕਿ ਇਸ ਸਭ ਕੁਝ ਗੁਰੂ ਸਾਹਿਬ ਦੀ ਹੀ ਦੇਣ ਹੈ, ਉਹ ਤਾਂ ਇਕ ਨਿਮਾਣਾ ਸਿੱਖ ਹੈ।

Vinkmag ad
Share Our Daily Posts

News Desk

Read Previous

ਜੇਲ੍ਹ ਜਾਣਗੇ ਜਾਂ ਬਚਣਗੇ, ਬਿਕਰਮ ਮਜੀਠੀਆ ਦੀ ਕਿਸਮਤ ’ਤੇ ਅੱਜ ਹੋਵੇਗਾ ਫ਼ੈਸਲਾ

Read Next

ਸ਼ਾਹਕੋਟ ‘ਚ ਕਿਸਾਨ ਤੇ ਭਾਜਪਾ ਵਰਕਰ ਹੋਏ ਆਹਮੋ-ਸਾਹਮਣੇ, ਪੁਲਿਸ ਦੀ ਮੁਸਤੈਦੀ ਕਾਰਨ ਟਲਿਆ ਟਕਰਾਅ