Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਸ਼ਾਹਕੋਟ ‘ਚ ਕਿਸਾਨ ਤੇ ਭਾਜਪਾ ਵਰਕਰ ਹੋਏ ਆਹਮੋ-ਸਾਹਮਣੇ, ਪੁਲਿਸ ਦੀ ਮੁਸਤੈਦੀ ਕਾਰਨ ਟਲਿਆ ਟਕਰਾਅ

ਸ਼ਾਹਕੋਟ/ਮਲਸੀਆਂ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਫਿਰੋਜ਼ਪੁਰ ਵਿਚ ਕੀਤੀ ਜਾ ਰਹੀ ਰੈਲੀ ਵਿਚ ਸ਼ਾਮਲ ਹੋਣ ਲਈ ਜਾ ਰਹੇ ਭਾਜਪਾ ਵਰਕਰ ਤੇ ਕਿਸਾਨ ਆਹਮੋ-ਸਾਹਮਣੇ ਹੋ ਗਏ। ਸ਼ਾਹਕੋਟ ਤੋਂ ਫਿਰੋਜਪੁਰ ਜਾ ਰਹੇ ਭਾਜਪਾ ਵਰਕਰਾਂ ਦਾ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਵੱਲੋਂ ਰਾਮਗੜ੍ਹੀਆ ਚੌਂਕ ਵਿਖੇ ਸਵੇਰੇ 7:30 ਵਜੇ ਦੇ ਕਰੀਬ ਵਿਰੋਧ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਐਸਐਚਓ ਸੁਰਿੰਦਰ ਕੁਮਾਰ ਦੀ ਅਗਵਾਈ ‘ਚ ਭਾਰੀ ਪੁਲਿਸ ਫੋਰਸ ਨੇ ਕਿਸਾਨਾਂ ਨੂੰ ਸਮਝਾ ਬੁਝਾ ਕੇ ਵਾਪਸ ਭੇਜ ਦਿੱਤਾ। ਮੀਂਹ ਦੇ ਬਾਵਜੂਦ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ, ਸਕੱਤਰ ਗੁਰਮੇਲ ਸਿੰਘ ਰੇੜਵਾਂ ਤੇ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਗਾਜਰਾਂ ਦੀ ਅਗਵਾਈ ‘ਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਕਾਵਾਂ ਵਾਲਾ ਪੱਤਣ ਪੁੱਲ ‘ਤੇ ਪਹੁੰਚ ਕੇ ਭਾਜਪਾ ਵਰਕਰਾਂ ਦੇ ਕਾਫਲੇ ਨੂੰ ਰੋਕ ਲਿਆ ਤੇ ਆਵਾਜਾਈ ਜਾਮ ਕਰ ਦਿੱਤੀ। ਇਸ ਦੌਰਾਨ ਕਿਸਾਨਾਂ ਤੇ ਭਾਜਪਾ ਆਗੂਆਂ ਵਿਚਾਲੇ ਤੂੰ ਤੂੰ – ਮੈਂ ਮੈਂ ਹੋ ਗਈ। ਮੌਕੇ ‘ਤੇ ਪੁੱਜੇ ਡੀਐਸਪੀ ਸ਼ਾਹਕੋਟ ਜਸਬਿੰਦਰ ਸਿੰਘ ਖਹਿਰਾ ਤੇ ਐੱਸਐੱਚਓ ਸੁਰਿੰਦਰ ਕੁਮਾਰ ਨੇ ਮੁਸਤੈਦੀ ਦਿਖਾਉਂਦਿਆਂ ਦੋਹਾਂ ਧਿਰਾਂ ਨੂੰ ਸ਼ਾਂਤ ਕੀਤਾ। ਇਸ ਉਪਰੰਤ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ 15 ਮਾਰਚ ਨੂੰ ਮੀਟਿੰਗ ਤੈਅ ਹੋਣ ‘ਤੇ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ 12 ਵਜੇ ਆਵਾਜਾਈ ਖੋਲ੍ਹ ਦਿੱਤੀ ਗਈ।

Vinkmag ad
Share Our Daily Posts

News Desk

Read Previous

ਗੁਰੂਘਰ ਦੇ ‘ਅਨਿਨ ਸੇਵਕ’ ਡਾ. ਸਮਰਾ ਨੇ ਤਖ਼ਤ ਸ੍ਰੀ ਪਟਨਾ ਸਾਹਿਬ ’ਚ ਬਹੁ-ਕਰੋੜੀ ਹੀਰਿਆਂ ਦਾ ਹਾਰ ਭੇਟ ਕੀਤਾ

Read Next

ਪ੍ਰਧਾਨ ਮੰਤਰੀ ਮੋਦੀ ਦਾ ਫਿਰੋਜ਼ਪੁਰ ਰੈਲੀ ’ਚ ਆਉਣਾ ਹੋਇਆ ਰੱਦ