Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਜਲੰਧਰ ‘ਚ 33 ਸਾਲਾ ਬਾਡੀ ਬਿਲਡਰ ਦੀ ਮੌਤ, ਕੋਰੋਨਾ ਤੇ ਸਵਾਈਨ ਫਲੂ ਦੇ ਸੀ ਲੱਛਣ; ਇਲਾਕੇ ‘ਚ ਦਹਿਸ਼ਤ

ਜਲੰਧਰ : ਜਲੰਧਰ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧਣ ਨਾਲ ਇਹ ਜਾਨਲੇਵਾ ਵੀ ਹੋਣ ਲੱਗਾ ਹੈ। ਸ਼ਹਿਰ ‘ਚ ਬੁੱਧਵਾਰ ਨੂੰ ਇਕ ਸ਼ੱਕੀ ਕੋਰੋਨਾ ਪੀੜਤ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਸਿਹਤ ਵਿਭਾਗ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਲਕਸ਼ਮੀਪੁਰਾ ਦੇ ਰਹਿਣ ਵਾਲੇ 33 ਸਾਲਾ ਵਿਅਕਤੀ ਦੀ ਕੋਰੋਨਾ ਦੇ ਸ਼ੱਕੀ ਕਾਰਨ ਮੌਤ ਹੋ ਗਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਕਰੀਬ 3 ਦਿਨ ਪਹਿਲਾਂ ਉਸ ਦੀ ਸਿਹਤ ਵਿਗੜਨ ਤੋਂ ਬਾਅਦ ਡਾਕਟਰ ਮਨੀਸ਼ ਖੁਰਾਣਾ ਵੱਲੋਂ ਉਸ ਦਾ ਚੈਕਅੱਪ ਕਰਵਾਇਆ ਗਿਆ ਸੀ। ਜਿੱਥੇ ਉਸ ਨੇ ਜਾਂਚ ਵਿਚ ਸਵਾਈਨ ਫਲੂ ਤੇ ਕੋਰੋਨਾ ਹੋਣ ਦੀ ਸੰਭਾਵਨਾ ਜਤਾਈ ਸੀ। ਉਸ ਨੇ ਉਸ ਨੂੰ ਹਸਪਤਾਲ ਵਿਚ ਭਰਤੀ ਹੋਣ ਦੀ ਸਲਾਹ ਦਿੱਤੀ ਸੀ।

ਮਰੀਜ਼ ਨੂੰ ਸ਼੍ਰੀਮਨ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਆਰ.ਟੀ.ਪੀ.ਸੀ.ਆਰ ਟੈਸਟ ‘ਚ ਉਸ ਨੂੰ ਕੋਰੋਨਾ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਉਹ ਜਿਮ ਜਾਂਦਾ ਸੀ ਤੇ ਆਪਣੇ-ਆਪ ਨੂੰ ਕਾਫੀ ਫਿੱਟ ਰੱਖਦਾ ਸੀ। ਉਹ ਆਪਣੇ ਪਿੱਛੇ ਧੀ ਤੇ ਪਤਨੀ ਛੱਡ ਗਿਆ ਹੈ। ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਕਿਹਾ ਕਿ ਫਿਲਹਾਲ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਕੋਈ ਸੂਚਨਾ ਨਹੀਂ ਮਿਲੀ ਹੈ, ਫਿਰ ਵੀ ਉਹ ਟੀਮ ਨੂੰ ਸਬੰਧਤ ਇਲਾਕੇ ਵਿੱਚ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰਨ ਲਈ ਕਹਿਣਗੇ।

ਦੱਸ ਦੇਈਏ ਕਿ ਜਲੰਧਰ ‘ਚ ਇਕ ਵਾਰ ਫਿਰ ਤੋਂ ਕਰੋਨਾ ਫੈਲ ਰਿਹਾ ਹੈ। ਮੰਗਲਵਾਰ ਨੂੰ 24 ਘੰਟਿਆਂ ‘ਚ ਕੋਰੋਨਾ ਦੇ 84 ਨਵੇਂ ਮਾਮਲੇ ਰਿਪੋਰਟ ਹੋਏ ਹਨ। ਇਨ੍ਹਾਂ ਮਾਮਲਿਆਂ ‘ਚ 11 ਪਰਿਵਾਰਾਂ ਦੇ ਸਿਰਫ਼ 25 ਮੈਂਬਰ ਹਨ। ਇੱਕ ਸਾਲ ਦੇ ਬੱਚੇ ਸਮੇਤ ਕੁੱਲ ਅੱਠ ਬੱਚੇ ਸੰਕਰਮਿਤ ਹੋਏ। ਇਕ ਹੋਰ ਡਾਕਟਰ ਨੂੰ ਇਨਪੈਕਸ਼ਨ ਹੋਈ। ਪਿਛਲੇ ਤਿੰਨ ਦਿਨਾਂ ਤੋਂ ਇਹ ਕੇਸ 50 ਤੋਂ ਘੱਟ ਆ ਰਹੇ ਸਨ ਪਰ ਮੰਗਲਵਾਰ ਨੂੰ ਜਦੋਂ ਇਹ ਅੰਕੜਾ ਅਚਾਨਕ ਵਧ ਗਿਆ ਤਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੀ ਹਰਕਤ ਵਿੱਚ ਆ ਗਿਆ। ਇਸ ਦੇ ਨਾਲ ਹੀ ਪਿਛਲੇ ਚਾਰ ਦਿਨਾਂ ਵਿੱਚ ਸਰਗਰਮ ਮਰੀਜ਼ਾਂ ਦੀ ਗਿਣਤੀ ਦੁੱਗਣੀ ਹੋ ਗਈ ਹੈ। ਸ਼ਹਿਰ ਵਿੱਚ 11 ਮਾਈਕ੍ਰੋ-ਕੰਟੇਨਮੈਂਟ ਅਤੇ ਕੰਟੇਨਮੈਂਟ ਜ਼ੋਨ ਬਣਾਏ ਗਏ ਹਨ। ਸਰਗਰਮ ਮਰੀਜ਼ਾਂ ਦੀ ਗਿਣਤੀ 240 ਤਕ ਪਹੁੰਚ ਗਈ ਹੈ। ਜੇਕਰ ਤੁਸੀਂ ਅਜੇ ਵੀ ਲਾਪਰਵਾਹੀ ਨਹੀਂ ਛੱਡੀ ਤਾਂ ਕੋਰੋਨਾ ਦੇ ਮਾਮਲੇ ਫਿਰ ਵਧਣਗੇ।

Vinkmag ad
Share Our Daily Posts

News Desk

Read Previous

ਪ੍ਰਧਾਨ ਮੰਤਰੀ ਮੋਦੀ ਦਾ ਫਿਰੋਜ਼ਪੁਰ ਰੈਲੀ ’ਚ ਆਉਣਾ ਹੋਇਆ ਰੱਦ

Read Next

ਖੁਸ਼ਖਬਰੀ: PSEB ਨੇ 10ਵੀਂ, 12ਵੀਂ ਦੇ ਵਿਦਿਆਰਥੀਆਂ ਨੂੰ ਦਿੱਤਾ ਆਪਣਾ ਨਤੀਜਾ ਸੁਧਾਰਨ ਦਾ ਮੌਕਾ, ਜਾਣੋ ਕਿਵੇਂ ਦੇ ਸਕਦੇ ਹੋ ਪ੍ਰੀਖਿਆ