Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਪੰਜਾਬ ’ਚ ਰਾਸ਼ਟਰਪਤੀ ਰਾਜ ਹੋਵੇ ਲਾਗੂ : ਕੈਪਟਨ

ਚੰਡੀਗਡ਼੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫ਼ਲੇ ਨੂੰ ਰੋਕੇ ਜਾਣ ’ਤੇ ਸੁਰੱਖਿਆ ਵਿਚ ਵੱਡੀ ਕੁਤਾਹੀ ਦੱਸਦੇ ਹੋਏ ਸੂਬੇ ਵਿਚ ਰਾਸ਼ਟਰਪਤੀ ਰਾਜ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਇਸ ਲਈ ਜ਼ਿੰਮੇਵਾਰ ਮੰਨਦੇ ਹੋਏ ਅਸਤੀਫ਼ਾ ਦੇਣ ਦੀ ਮੰਗ ਕੀਤੀ ਹੈ।

ਸਾਬਕਾ ਮੁੱਖ ਮੰਤਰੀ ਅਮਰਿੰਦਰ ਨੇ ਕਿਹਾ, ‘‘ਇਹ ਸਰਕਾਰ ਸੱਤਾ ਵਿਚ ਬਣੇ ਰਹਿਣ ਦੇ ਸਾਰੇ ਨੈਤਿਕ ਤੇ ਸੰਵਿਧਾਨਕ ਹੱਕ ਖੋਹ ਚੁੱਕੀ ਹੈ। ਸਰਕਾਰ ਵੱਲੋਂ ਇਹ ਦਾਅਵਾ ਕਰਨਾ ਕਿ ਕੁਝ ਲੋਕਾਂ ਵੱਲੋਂ ਪ੍ਰਧਾਨ ਮੰਤਰੀ ਦਾ ਰਸਤਾ ਰੋਕਣਾ ਸੁਭਾਵਕ ਸੀ, ਸਾਫ਼ ਤੌਰ ਤੇ ਮੁੱਦੇ ਨੂੰ ਭਟਕਾਉਣ ਦੀ ਕੋਸ਼ਿਸ਼ ਹੈ ਤੇ ਅਜਿਹਾ ਕਰ ਕੇ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਬਚਣ ਦੀ ਨਾਕਾਮ ਕੋਸ਼ਿਸ਼ ਕਰ ਰਹੀ ਹੈ

ਸਾਬਕਾ ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਜੇ ਸੁਰੱਖਿਆ ਵਿਚ ਪੂਰੀ ਤਰ੍ਹਾਂ ਨਾਲ ਨਾਕਾਮੀ ਦੇ ਚੱਲਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਆਪਣੇ ਸਾਰੇ ਪ੍ਰੋਗਰਾਮ ਰੱਦ ਕਰਨੇ ਪੈ ਸਕਦੇ ਹਨ ਤਾਂ ਪੰਜਾਬ ਚ ਰਹਿਣ ਵਾਲੇ ਆਮ ਵਿਅਕਤੀ ਦੀ ਕੀ ਹਾਲਤ ਹੋਵੇਗੀ? ਅਮਰਿੰਦਰ ਨੇ ਕਿਹਾ ਕਿ ਇਹ ਸਰਕਾਰ ਵੱਲੋਂ ਪੰਜਾਬ ਵਿਚ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਨੂੰ ਵਿਗਾਡ਼ਨ ਲਈ ਜਾਣ ਬੁੱਝ ਕੇ ਕੀਤਾ ਗਿਆ ਸੀ ਕਿਉਂਕਿ ਉਹ 50 ਹਜ਼ਾਰ ਕਰੋਡ਼ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਨੂੰ ਸ਼ੁਰੂ ਕਰਨ ਵਾਲੇ ਸਨ, ਜਿਨ੍ਹਾਂ ਦਾ ਫ਼ਾਇਦਾ ਸੂਬੇ ਦੇ ਲੋਕਾਂ ਨੂੰ ਮਿਲਦਾ। ਸਾਬਕਾ ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਇਹ ਸਰਕਾਰ ਇੰਨੀ ਹੇਠਾਂ ਡਿੱਗ ਗਈ ਕਿ ਇਸ ਨੇ ਰੈਲੀ ਵਿਚ ਰੁਕਾਵਟ ਪਾ ਦਿੱਤੀ ਅਤੇ ਪ੍ਰਧਾਨ ਮੰਤਰੀ ਨੂੰ ਉਚਿਤ ਸੁਰੱਖਿਆ ਵਿਵਸਥਾ ਨਹੀਂ ਮੁੱਹਈਆ ਕਰਵਾਈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਜੇ ਉਹ ਵਿਰੋਧੀ ਪਾਰਟੀਆਂ ਸਬੰਧਤ ਹਨ, ਤਾਂ ਇਸਦਾ ਅਰਥ ਇਹ ਨਹੀਂ ਹੁੰਦਾ ਕਿ ਤੁਸੀਂ ਉਨ੍ਹਾਂ ਦੇ ਪ੍ਰੋਗਰਾਮਾਂ ਨੂੰ ਵਿਗਾਡ਼ ਦਿਓ। ਆਖਿਰਕਾਰ ਉਹ (ਮੋਦੀ) ਪੂਰੇ ਦੇਸ਼ ਦੇ ਪ੍ਰਧਾਨ ਮੰਤਰੀ ਹਨ।

Vinkmag ad
Share Our Daily Posts

News Desk

Read Previous

ਖੁਸ਼ਖਬਰੀ: PSEB ਨੇ 10ਵੀਂ, 12ਵੀਂ ਦੇ ਵਿਦਿਆਰਥੀਆਂ ਨੂੰ ਦਿੱਤਾ ਆਪਣਾ ਨਤੀਜਾ ਸੁਧਾਰਨ ਦਾ ਮੌਕਾ, ਜਾਣੋ ਕਿਵੇਂ ਦੇ ਸਕਦੇ ਹੋ ਪ੍ਰੀਖਿਆ

Read Next

ਜਲੰਧਰ ਦੇ ਸ਼ਿਵ ਭਗਤਾਂ ’ਚ ਗੁੱਸਾ, ਸ਼ਿਵਲਿੰਗ ਦੀ ਚੋਰੀ ਅਤੇ ਬੇਅਦਬੀ ਦੇ ਵਿਰੋਧ ’ਚ ਕੈਂਟ ਦਾ ਬਾਜ਼ਾਰ ਕਰਵਾਇਆ ਬੰਦ