Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਜਲੰਧਰ ਦੇ ਸ਼ਿਵ ਭਗਤਾਂ ’ਚ ਗੁੱਸਾ, ਸ਼ਿਵਲਿੰਗ ਦੀ ਚੋਰੀ ਅਤੇ ਬੇਅਦਬੀ ਦੇ ਵਿਰੋਧ ’ਚ ਕੈਂਟ ਦਾ ਬਾਜ਼ਾਰ ਕਰਵਾਇਆ ਬੰਦ

ਜਲੰਧਰ ਛਾਉਣੀ : ਪਿਛਲੇ ਦਿਨੀਂ ਰਾਮਬਾਗ ਸ਼ਮਸ਼ਾਨਘਾਟ ਦੇ ਮੰਦਿਰ ’ਚੋਂ ਸ਼ਿਵਲਿੰਗ ਚੋਰੀ ਕੀਤੇ ਜਾਣ ਦੇ ਵਿਰੋਧ ’ਚ ਵੀਰਵਾਰ ਸ਼ਿਵ ਭਗਤਾਂ ਨੇ ਬਾਜ਼ਾਰ ਬੰਦ ਕਰਵਾਇਆ। ਇਸਨੂੰ ਕੈਂਟ ਵਾਸੀਆਂ ਨੇ ਪੂਰਾ ਸਮਰਥਨ ਦਿੱਤਾ। ਸ਼ਿਵਭਗਤ ਸਵੇਰੇ 9 ਵਜੇ ਸ਼ਿਵ ਭੋਲੇ ਦੇ ਜੈਕਾਰੇ ਲਗਾਉਂਦੇ ਹੋਏ ਕੈਂਟ ਦੇ ਬਾਜ਼ਾਰਾਂ ’ਚੋਂ ਲੰਘੇ ਅਤੇ ਦੁਕਾਨਾਂ ਬੰਦ ਕਰਵਾਈਆਂ। ਇਸ ਮੌਕੇ ’ਤੇ ਕੈਂਟ ਦੇ ਕਈ ਮੰਦਿਰ ਪ੍ਰਧਾਨ ਅਤੇ ਜਲੰਧਰ ਦੀਆਂ ਹਿੰਦੂ ਸੰਸਥਾਵਾਂ ਦੇ ਅਧਿਕਾਰੀ ਵੀ ਮੌਜੂਦ ਸਨ। ਬਾਅਦ ’ਚ ਸ਼ਿਵਭਗਤ ਥਾਣਾ ਕੰਪਲੈਕਸ ਦੇ ਬਾਹਰ ਪਹੁੰਚੇ, ਜਿਥੇ ਉਨ੍ਹਾਂ ਨੇ ਸ਼ਿਲਲਿੰਗ ਦੀ ਬੇਅਦਬੀ ਅਤੇ ਚੋਰੀ ਕਰਨ ਵਾਲੇ ਦੋਸ਼ੀ ਨੂੰ ਹਾਲੇ ਤਕ ਨਾ ਫਡ਼ੇ ਜਾਣ ’ਤੇ ਰੋਸ ਪ੍ਰਗਟਾਇਆ। ਉਨ੍ਹਾਂ ਨੇ ਉਨ੍ਹਾਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।

ਇਸ ਦੌਰਾਨ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਥਾਣਾ ਇੰਚਾਰਜ ਨੇ ਧਰਨਾਕਾਰੀਆਂ ਨੂੰ ਕਿਹਾ ਕਿ ਧਾਰਾ 147 ਲਗਾਈ ਗਈ ਹੈ, ਜੇਕਰ ਉਹ ਘਰ ਨਹੀਂ ਪਰਤਦੇ ਤਾਂ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਜਾਵੇਗਾ। ਇਸ ‘ਤੇ ਸ਼ਿਵ ਭਗਤ ਭੜਕ ਗਏ ਅਤੇ ਉਨ੍ਹਾਂ ਨੇ ਪੁਲਸ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਉਹ ਥਾਣੇ ਦੇ ਗੇਟ ’ਤੇ ਦਰੀ ਵਿਛਾ ਕੇ ਬੈਠ ਗਏ। ਸ਼ਿਵ ਭਗਤਾਂ ਨੇ ਕਿਹਾ ਕਿ ਜੇਕਰ ਥਾਣਾ ਇੰਚਾਰਜ ‘ਚ ਹਿੰਮਤ ਹੈ ਤਾਂ ਉਹ ਸਾਰਿਆਂ ਖਿਲਾਫ ਮਾਮਲਾ ਦਰਜ ਕਰੇ।

ਸ਼ਿਵ ਭਗਤਾਂ ਦੇ ਵੱਧਦੇ ਰੋਹ ਨੂੰ ਦੇਖਦਿਆਂ ਮੌਕੇ ‘ਤੇ ਪਹੁੰਚੇ ਏ.ਸੀ.ਪੀ ਨੇ ਮਾਮਲਾ ਸ਼ਾਂਤ ਕਰਦਿਆਂ ਕਿਹਾ ਕਿ ਸ਼ਿਵਲਿੰਗ ਦੀ ਬੇਅਦਬੀ ਅਤੇ ਚੋਰੀ ਦੇ ਮਾਮਲੇ ‘ਚ ਪੁਲਿਸ ਪ੍ਰਸ਼ਾਸਨ ਵੀ ਮੁਸੀਬਤ ‘ਚ ਹੈ। ਪੁਲਿਸ ਕਮਿਸ਼ਨਰ ਖੁਦ ਇਸ ਦਾ ਨੋਟਿਸ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਹੱਲ ਕਰਨ ਲਈ 60 ਮੁਲਾਜ਼ਮਾਂ ਤੇ ਅਧਿਕਾਰੀਆਂ ਦੀ ਟੀਮ ਕੰਮ ਕਰ ਰਹੀ ਹੈ। ਏਸੀਪੀ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਵਲਿੰਗ ਮਿਲ ਗਿਆ ਹੈ। ਮੁਲਜ਼ਮ ਉਨ੍ਹਾਂ ਦੀ ਪਕੜ ਤੋਂ ਜ਼ਿਆਦਾ ਦੂਰ ਨਹੀਂ ਹਨ।

ਇਸ ਮੌਕੇ ਹਿੰਦੀ ਕ੍ਰਾਂਤੀ ਮੰਚ ਦੇ ਪ੍ਰਧਾਨ ਮਨੋਜ ਨੰਨ੍ਹਾ, ਹਰਵਿੰਦਰ ਸਿੰਘ ਪੱਪੂ, ਵਿਕਰਮ ਬਾਂਸਲ, ਜਗਮੋਹਨ ਵਰਮਾ, ਰਜਨੀ ਸਹਿਗਲ, ਸੰਜੇ ਕਾਲੜਾ, ਸ਼ੁਭਮ ਅਗਰਵਾਲ, ਵਿਪਨ, ਮਨੋਜ ਕੁਮਾਰ, ਅਸ਼ੋਕ ਕੁਮਾਰ, ਸੁਧੀਰ, ਨੀਰਜ, ਓਮਪ੍ਰਕਾਸ਼ ਮੱਕੜ ਆਦਿ ਹਾਜ਼ਰ ਸਨ |

Vinkmag ad
Share Our Daily Posts

News Desk

Read Previous

ਪੰਜਾਬ ’ਚ ਰਾਸ਼ਟਰਪਤੀ ਰਾਜ ਹੋਵੇ ਲਾਗੂ : ਕੈਪਟਨ

Read Next

ਪੱਟੀ ’ਚ ਐਬੂਲੈਂਸ 108 ਦੇ ਡਰਾਈਵਰ ਦਾ ਗੋਲ਼ੀਆਂ ਮਾਰ ਕੇ ਕਤਲ, ਮੋਟਰ ਸਾਈਕਲ ਸਵਾਰ ਦੋ ਅਣਪਛਾਤਿਆਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ