Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਪੱਟੀ ’ਚ ਐਬੂਲੈਂਸ 108 ਦੇ ਡਰਾਈਵਰ ਦਾ ਗੋਲ਼ੀਆਂ ਮਾਰ ਕੇ ਕਤਲ, ਮੋਟਰ ਸਾਈਕਲ ਸਵਾਰ ਦੋ ਅਣਪਛਾਤਿਆਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਪੱਟੀ : ਪਿੰਡ ਕੈਰੋਂ ਵਿਖੇ 108 ਐਂਬੂਲੈਂਸ ’ਚ ਤਾਇਨਾਤ ਨੌਜਵਾਨ ਫਾਰਮਾਸਿਸਟ ਦਾ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਲੋਕਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਮਿ੍ਤਕ ਦੀ ਪਛਾਣ ਗੁਰਲਾਲ ਸਿੰਘ ਗੱਗੂ ਪੁੱਤਰ ਸਵਰਗੀ ਸੁਖਦੇਵ ਸਿੰਘ ਵਜੋਂ ਹੋਈ ਹੈ। ਉਸ ਦਾ ਪਿੰਡ ਕੈਰੋਂ ਦੇ ਹਸਪਤਾਲ ਸਾਹਮਣੇ ਆਪਣਾ ਮੈਡੀਕਲ ਸਟੋਰ ਵੀ ਹੈ। ਮੌਕੇ ’ਤੇ ਪੁੱਜੀ ਪੁਲਿਸ ਨੇਲਾਸ਼ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸਿਵਲ ਹਸਪਤਾਲ ਪੱਟੀ ਵਿਖੇ ਨੌਜਵਾਨ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਉਹ ਮੈਡੀਕਲ ਸਟੋਰ ਦੇ ਬਾਹਰ ਖੜ੍ਹਾ ਫੋਨ ’ਤੇ ਕਿਸੇ ਨਾਲ ਗੱਲ ਕਰ ਰਿਹਾ ਸੀ। ਇਸੇ ਦੌਰਾਨ ਮੋਟਰਸਾਈਕਲ ਸਵਾਰ ਕੁਝ ਅਣਪਛਾਤੇ ਵਿਅਕਤੀ ਆਏ ਜਿਨ੍ਹਾਂ ਨੇ ਅੰਨੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਗੁਰਲਾਲ ਸਿੰਘ ਦੀ ਮੌਤ ਹੋ ਗਈ। ਮਿ੍ਤਕ ਦੇ ਫੁਫੇਰੇ ਭਰਾ ਜੈਮਲ ਸਿੰਘ ਨੇ ਦੱਸਿਆ ਕਿ ਉਹ ਸਵੇਰੇ ਘਰੋਂ ਗਿਆ ਸੀ ਅਤੇ ਉਸਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਸੀ। ਮੌਕੇ ’ਤੇ ਪੁੱਜੇ ਥਾਣਾ ਪੱਟੀ ਦੇ ਮੁਖੀ ਲਖਬੀਰ ਸਿੰਘ ਨੇ ਦੱਸਿਆ ਮਿ੍ਤਕ ਗੁਰਲਾਲ ਸਿੰਘ ਦੇ ਮਾਤਾ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਉਹ ਆਪਣੀ ਭੂਆ ਕੋਲ ਪੱਟੀ ਦੀ ਵਾਰਡ ਨੰਬਰ 12 ਵਿਖੇ ਰਹਿੰਦਾ ਸੀ। ਉਨ੍ਹਾਂ ਖੁਲਾਸਾ ਕੀਤਾ ਕਿ ਮਿ੍ਤਕ ਦੇ ਸਰੀਰ ’ਤੇ 3-4 ਗੋਲੀਆਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰ ਅਜੇ ਤਕ ਹੱਤਿਆ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ। ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਕਾਲ ਡਿਟੇਲ ਜਾਂਚੀ ਜਾ ਰਹੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਦੇ ਡੈੱਡ ਹਾਉਸ ਵਿਚ ਰਖਵਾ ਦਿੱਤਾ ਗਿਆ ਹੈ। ਜਿਸਦਾ ਸ਼ੁੱਕਰਵਾਰ ਨੂੰ ਪੋਸਟਮਾਰਟਮ ਕਰਵਾਇਆ ਜਾਵੇਗਾ।

Vinkmag ad
Share Our Daily Posts

News Desk

Read Previous

ਜਲੰਧਰ ਦੇ ਸ਼ਿਵ ਭਗਤਾਂ ’ਚ ਗੁੱਸਾ, ਸ਼ਿਵਲਿੰਗ ਦੀ ਚੋਰੀ ਅਤੇ ਬੇਅਦਬੀ ਦੇ ਵਿਰੋਧ ’ਚ ਕੈਂਟ ਦਾ ਬਾਜ਼ਾਰ ਕਰਵਾਇਆ ਬੰਦ

Read Next

ਆਮ ਆਦਮੀ ਪਾਰਟੀ ਨੇ 3 ਹੋਰ ਉਮੀਦਵਾਰ ਐਲਾਨੇ, ਪੜ੍ਹੋ ਲਿਸਟ