Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਰੱਸੀ ਨਾਲ ਗਲਾ ਘੁੱਟ ਕੇ ਨੌਜਵਾਨ ਦਾ ਕਤਲ, ਝਾੜੀਆਂ ‘ਚ ਸੁੱਟੀ ਲਾਸ਼, ਪੁਲਿਸ ਕਰਵਾ ਰਹੀ ਹੈ ਲਾਸ਼ ਦੀ ਸ਼ਨਾਖਤ

ਲੁਧਿਆਣਾ : ਪਲਾਸਟਿਕ ਦੀ ਰੱਸੀ ਨਾਲ 25 ਕੁ ਸਾਲ ਦੇ ਨੌਜਵਾਨ ਦਾ ਗਲਾ ਘੁੱਟ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦੇਣ ਦੀ ਘਟਨਾ ਸਾਹਮਣੇ ਆਈ ਹੈ । ਬੇਰਹਿਮੀ ਨਾਲ ਕਤਲ ਕਰਨ ਤੋਂ ਬਾਅਦ ਮੁਲਜ਼ਮ ਨੇ ਨੌਜਵਾਨ ਦੀ ਲਾਸ਼ ਹੰਬੜਾਂ ਰੋਡ ਕਿੰਗਸਟਨ ਰਿਜ਼ੌਰਟ ਦੇ ਲਾਗੇ ਪੈਂਦੀਆਂ ਝਾੜੀਆਂ ਵਿਚ ਸੁੱਟ ਦਿੱਤੀ । ਮੌਕੇ ਤੇ ਪਹੁੰਚੀ ਥਾਣਾ ਪੀਏਯੂ ਦੀ ਪੁਲਿਸ ਨੇ ਮਾਮਲੇ ਦੀ ਪੜਤਾਲ ਸ਼ੁਰੂ ਕੀਤੀ । ਜਾਂਚ ਦੇ ਦੌਰਾਨ ਮ੍ਰਿਤਕ ਕੋਲੋਂ ਕੋਈ ਵੀ ਅਜਿਹਾ ਦਸਤਾਵੇਜ਼ ਨਹੀਂ ਬਰਾਮਦ ਹੋਇਆ ਜਿਸ ਦੇ ਜ਼ਰੀਏ ਉਸ ਪਛਾਣ ਹੋ ਸਕੇ । ਫਿਲਹਾਲ ਪੁਲਿਸ ਨੇ ਸ਼ਨਾਖਤ ਲਈ ਲਾਸ਼ ਮੌਰਚਰੀ ਵਿਚ ਰਖਵਾ ਦਿੱਤੀ ਹੈ ।ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣੇਦਾਰ ਦੀਦਾਰ ਸਿੰਘ ਨੇ ਦੱਸਿਆ ਕਿ ਪੁਲਿਸ ਨਾਈਟ ਕਰਫ਼ਿਊ ਦੀ ਗਸ਼ਤ ਕਰਦੀ ਹੋਈ ਸਵੇਰ ਸਾਰ ਨਾਲ ਹੰਬੜਾ ਰੋਡ ਵੱਲ ਜਾ ਰਹੀ ਸੀ । ਇਸੇ ਦੌਰਾਨ ਪੁਲਿਸ ਪਾਰਟੀ ਨੇ ਕਿੰਗਸਟਨ ਰਿਜ਼ੌਰਟ ਦੇ ਲਾਗੇ ਪੈਂਦੀਆਂ ਝਾੜੀਆਂ ਵਿੱਚ ਇਕ ਨੌਜਵਾਨ ਦੀ ਲਾਸ਼ ਦੇਖੀ । ਅਣਪਛਾਤੇ ਵਿਅਕਤੀ ਵੱਲੋਂ ਉਸ ਦੇ ਗਲੇ ਵਿੱਚ ਪਲਾਸਟਿਕ ਦੀ ਰੱਸੀ ਪਾ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ । ਕਾਰਵਾਈ ਕਰਦਿਆਂ ਪੁਲਿਸ ਨੇ ਲਾਸ਼ ਨੂੰ ਤੁਰੰਤ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਭੇਜਿਆ। 72 ਘੰਟੇ ਦੀ ਸ਼ਨਾਖਤ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ । ਇਸ ਮਾਮਲੇ ਵਿਚ ਪੁਲਿਸ ਨੇ ਅਣਪਛਾਤੇ ਕਾਤਲਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ।

Vinkmag ad
Share Our Daily Posts

News Desk

Read Previous

ਲਗਾਤਾਰ ਹੋ ਰਹੀ ਬਰਸਾਤ ਫ਼ਸਲਾਂ ਲਈ ਖ਼ਤਰੇ ਦੀ ਘੰਟੀ, ਜਨਵਰੀ ’ਚ ਔਸਤ ਨਾਲੋਂ 9 ਗੁਣਾ ਵੱਧ ਬਰਸਾਤ ਹੋਈ ਇਸ ਵਾਰ

Read Next

ਵਿਆਹ ਤੋਂ 1 ਮਹੀਨਾ ਬਾਅਦ ਪਤੀ ਦੇ 40 ਲੱਖ ਲਗਵਾ ਕੇ ਪਹੁੰਚੀ ਕੈਨੇਡਾ, ਵਿਦੇਸ਼ ਪਹੁੰਚ ਕੇ ਗੱਲਬਾਤ ਕਰਨੀ ਕੀਤੀ ਬੰਦ,ਕੇਸ ਦਰਜ