Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਵਿਆਹ ਤੋਂ 1 ਮਹੀਨਾ ਬਾਅਦ ਪਤੀ ਦੇ 40 ਲੱਖ ਲਗਵਾ ਕੇ ਪਹੁੰਚੀ ਕੈਨੇਡਾ, ਵਿਦੇਸ਼ ਪਹੁੰਚ ਕੇ ਗੱਲਬਾਤ ਕਰਨੀ ਕੀਤੀ ਬੰਦ,ਕੇਸ ਦਰਜ

ਲੁਧਿਆਣਾ : ਸਹੁਰਿਆਂ ਦੇ ਘਰ ਇੱਕ ਮਹੀਨਾ ਰਹਿਣ ਤੋਂ ਬਾਅਦ ਨਵੀਂ ਵਿਆਹੀ ਵਹੁਟੀ ਪਤੀ ਦੇ 40 ਲੱਖ ਰੁਪਏ ਲਗਵਾ ਕੇ ਕੈਨੇਡਾ ਚਲੀ ਗਈ । ਜਹਾਜ਼ ਚੜ੍ਹਨ ਤੋਂ ਪਹਿਲਾਂ ਉਸਨੇ ਆਪਣੇ ਪਤੀ ਨੂੰ ਜਲਦੀ ਹੀ ਵਿਦੇਸ਼ ਬੁਲਾ ਲੈਣ ਦੀ ਗੱਲ ਆਖੀ ਸੀ ,ਪਰ ਵਿਦੇਸ਼ ਪਹੁੰਚਣ ਤੋਂ ਬਾਅਦ ਉਸ ਨੇ ਸੰਪਰਕ ਕਰਨਾ ਬੰਦ ਕਰ ਦਿੱਤਾ । ਵਿਆਹੁਤਾ ਦੇ ਪਤੀ ਅਤੇ ਸਹੁਰੇ ਪਰਿਵਾਰ ਦੇ ਹੋਰ ਮੈਂਬਰਾਂ ਨੇ 2 ਸਾਲ ਤਕ ਲੜਕੀ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ,ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਮਾਮਲੇ ਸਬੰਧੀ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ। ਕਈ ਮਹੀਨਿਆਂ ਤਕ ਚੱਲੀ ਪਡ਼ਤਾਲ ਤੋਂ ਬਾਅਦ ਥਾਣਾ ਡੇਹਲੋਂ ਦੀ ਪੁਲਿਸ ਨੇ ਪਿੰਡ ਜੜਤੌਲੀ ਡੇਹਲੋਂ ਦੇ ਰਹਿਣ ਵਾਲੇ ਚਰਨਪ੍ਰੀਤ ਸਿੰਘ ਦੇ ਬਿਆਨ ਉੱਪਰ ਕੈਨੇਡਾ ਦੀ ਰਹਿਣ ਵਾਲੀ ਲਵਪ੍ਰੀਤ ਕੌਰ ,ਪੰਜੇਟਾ ਪਿੰਡ ਦੇ ਵਾਸੀ ਸੁਖਵਿੰਦਰ ਕੌਰ ਅਤੇ ਜਗਤਾਰ ਸਿੰਘ ਦੇ ਖਿਲਾਫ ਧੋਖਾਧੜੀ ਅਤੇ ਅਪਰਾਧਕ ਸਾਜ਼ਿਸ਼ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ।ਪੁਲਿਸ ਨੂੰ ਜਾਣਕਾਰੀ ਦਿੰਦਿਆਂ ਚਰਨਪ੍ਰੀਤ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਕੌਰ ਨਾਲ ਉਸ ਦਾ ਵਿਆਹ ਸਾਜ਼ਿਸ਼ ਦੇ ਤਹਿਤ ਕੀਤਾ ਗਿਆ ਸੀ । ਲਵਪ੍ਰੀਤ ਤੇ ਮਾਤਾ ਪਿਤਾ ਨੇ ਰਿਸ਼ਤੇ ਦੀ ਦੱਸ ਪਾਈ ਅਤੇ ਗੱਲ ਅੱਗੇ ਤੁਰਨ ਤੇ ਉਨ੍ਹਾਂ ਨੇ ਲਵਪ੍ਰੀਤ ਕੌਰ ਦਾ ਵਿਆਹ ਚਰਨਪ੍ਰੀਤ ਨਾਲ ਕੁਝ ਹੀ ਦਿਨਾਂ ਵਿੱਚ ਕਰ ਦਿੱਤਾ । ਵਿਆਹ ਤੋਂ ਕੁਝ ਦਿਨਾਂ ਬਾਅਦ ਲਵਪ੍ਰੀਤ ਨੇ ਕੈਨੇਡਾ ਜਾਣ ਦੀ ਗੱਲ ਆਖੀ ਅਤੇ ਇਹ ਵੀ ਕਿਹਾ ਕਿ ਵਿਦੇਸ਼ ਪਹੁੰਚਣ ਤੋਂ ਬਾਅਦ ਉਹ ਚਰਨਪ੍ਰੀਤ ਨੂੰ ਉੱਥੇ ਜਲਦੀ ਬੁਲਾ ਲਵੇਗੀ।ਵਿਆਹ ਦੇ ਇੱਕ ਮਹੀਨੇ ਬਾਅਦ ਪਤੀ ਦੇ 40 ਲੱਖ ਲਗਵਾ ਕੇ ਲੜਕੀ ਕੈਨੇਡਾ ਪਹੁੰਚ ਗਈ ਅਤੇ ਪਤੀ ਅਤੇ ਸਹੁਰੇ ਪਰਿਵਾਰ ਨਾਲ ਸੰਪਰਕ ਕਰਨਾ ਬੰਦ ਕਰ ਦਿੱਤਾ । ਚਰਨਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੇ ਆਪਸ ਵਿਚ ਸਾਜਬਾਜ ਹੋ ਕੇ ਇਸ ਧੋਖਾਧੜੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ ।ਕਈ ਮਹੀਨਿਆਂ ਤੱਕ ਚੱਲੀ ਪਡ਼ਤਾਲ ਤੋਂ ਬਾਅਦ ਥਾਣਾ ਡੇਹਲੋਂ ਦੀ ਪੁਲਿਸ ਨੇ ਮੁਲਜ਼ਮਾਂ ਦੇ ਖਿਲਾਫ ਧੋਖਾਧੜੀ ਅਤੇ ਅਪਰਾਧਕ ਸਾਜ਼ਿਸ਼ ਦੀਆਂ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ । ਜਾਂਚ ਅਧਿਕਾਰੀ ਸੁਭਾਸ਼ ਚੰਦ ਦਾ ਕਹਿਣਾ ਹੈ ਕਿ ਪੁਲਿਸ ਇਸ ਮਾਮਲੇ ਅਗਲੀ ਕਾਰਵਾਈ ਕਰ ਰਹੀ ਹੈ ।

Vinkmag ad
Share Our Daily Posts

News Desk

Read Previous

ਰੱਸੀ ਨਾਲ ਗਲਾ ਘੁੱਟ ਕੇ ਨੌਜਵਾਨ ਦਾ ਕਤਲ, ਝਾੜੀਆਂ ‘ਚ ਸੁੱਟੀ ਲਾਸ਼, ਪੁਲਿਸ ਕਰਵਾ ਰਹੀ ਹੈ ਲਾਸ਼ ਦੀ ਸ਼ਨਾਖਤ

Read Next

ਚੰਡੀਗੜ੍ਹ ਨਗਰ ਨਿਗਮ ‘ਤੇ BJP ਦਾ ਕਬਜ਼ਾ, ਸਰਬਜੀਤ ਕੌਰ ਨੇ ਇਕ ਵੋਟ ਨਾਲ ਹਾਸਲ ਕੀਤੀ ਜਿੱਤ