Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 13, 2026

ਚੰਡੀਗੜ੍ਹ ਨਗਰ ਨਿਗਮ ‘ਤੇ BJP ਦਾ ਕਬਜ਼ਾ, ਸਰਬਜੀਤ ਕੌਰ ਨੇ ਇਕ ਵੋਟ ਨਾਲ ਹਾਸਲ ਕੀਤੀ ਜਿੱਤ

ਚੰਡੀਗੜ੍ਹ : Chandigarh Mayor Election : ਚੰਡੀਗੜ੍ਹ ਮੇਅਰ ਚੋਣ ਦਾ ਨਤੀਜਾ ਆ ਗਿਆ ਹੈ। ਭਾਜਪਾ ਦੀ ਸਰਬਜੀਤ ਕੌਰ ਸਿਟੀ ਬਿਊਟੀਫੁੱਲ ਦੀ ਮੇਅਰ ਬਣੇਗੀ। ਭਾਜਪਾ ਦੀ ਸਬਜੀਤ ਕੌਰ ਨੂੰ ਸਭ ਤੋਂ ਜ਼ਿਆਦਾ 14 ਵੋਟਾਂ ਪਈਆਂ, ਆਮ ਆਦਮੀ ਪਾਰਟੀ ਦੀ ਅੰਜੂ ਕਤਿਆਲਾ ਨੂੰ 13 ਜਦਕਿ ਇਕ ਵੋਟ ਰੱਦ ਹੋ ਗਈ। ਮੇਅਰ ਦੇ ਨਾਲ-ਨਾਲ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਅਹੁਦੇ ਲਈ ਚੋਣ ਹੋਵੇਗੀ। 11 ਵਜੇ ਤੋਂ ਸਾਰੇ ਕੌਂਸਲਰ ਵੋਟਿੰਗ ਲਈ ਨਗਰ ਨਿਗਮ ਪਹੁੰਚ ਗਏ ਸਨ। ਚੋਣਾਂ ਲਈ ਕੁੱਲ 28 ਵੋਟਾਂ ਪਈਆਂ ਹਨ, ਜਿਨ੍ਹਾਂ ਵਿਚ 14 ਕੌਂਸਲਰ ਆਪ, 13 ਕੌਂਸਲਰ ਭਾਜਪਾ ਅਤੇ ਇੱਕ ਐੱਮਪੀ ਕਿਰਨ ਖੇਰ ਸ਼ਾਮਲ ਹਨ। ਪਹਿਲਾਂ ਮੇਅਰ ਤੇ ਫਿਰ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦੇ ਲਈ ਚੋਣਾਂ ਕਰਵਾਈਆਂ ਜਾਣਗੀਆਂ। ਪਹਿਲੇ ਇਕ ਸਾਲ ਲਈ ਮੇਅਰ ਦਾ ਅਹੁਦਾ ਔਰਤਾਂ ਲਈ ਰਾਖਵਾਂ ਹੁੰਦਾ ਹੈ। ‘ਆਪ’ ਨੇ ਅੰਜੂ ਕਤਿਆਲ ਤੇ ਭਾਜਪਾ ਨੇ ਸਰਬਜੀਤ ਕੌਰ ਨੂੰ ਮੈਦਾਨ ‘ਚ ਉਤਾਰਿਆ ਹੈ।

ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੇ ਸੰਸਦ ਮੈਂਬਰ ਕਿਰਨ ਖੇਰ ਦੀ ਵੋਟਿੰਗ ’ਤੇ ਇਤਰਾਜ਼ ਪ੍ਰਗਟਾਇਆ ਸੀ। ‘ਆਪ’ ਕੌਂਸਲਰਾਂ ਦਾ ਕਹਿਣਾ ਹੈ ਕਿ ਮੇਅਰ ਦੀ ਚੋਣ ਲਈ ਸੰਸਦ ਮੈਂਬਰ ਕੋਲ ਵੋਟਿੰਗ ਦਾ ਅਧਿਕਾਰ ਨਹੀਂ ਹੈ। ਇਸ ਤੋਂ ਬਾਅਦ ਪ੍ਰੀਜ਼ਾਈਡਿੰਗ ਅਫ਼ਸਰ ਮਹੇਸ਼ ਚੰਦਰ ਸਿੱਧੂ ਨੇ ਕਿਹਾ ਕਿ ਸ਼ਹਿਰ ਦੀ ਸੰਸਦ ਮੈਂਬਰ ਕਿਰਨ ਖੇਰ ਕੋਲ ਵੋਟ ਦਾ ਅਧਿਕਾਰ ਹੈ, ਇਸ ਸਬੰਧੀ ਉਨ੍ਹਾਂ ਨੂੰ ਲਿਖਤੀ ਸੂਚਨਾ ਵੀ ਦਿੱਤੀ ਜਾਵੇਗੀ। ਇਸ ਤੋਂ ਬਾਅਦ ਸਭ ਤੋਂ ਪਹਿਲਾਂ ਸੰਸਦ ਮੈਂਬਰ ਕਿਰਨ ਖੇਰ ਨੇ ਵੋਟ ਪਾਈ।

ਇਸ ਵਾਰ ਨਗਰ ਨਿਗਮ ‘ਚ ਕੁੱਲ 35 ਕੌਂਸਲਰ ਹਨ, ਜਿਨ੍ਹਾਂ ਵਿੱਚੋਂ ਆਮ ਆਦਮੀ ਪਾਰਟੀ ਦੇ 14, ਭਾਜਪਾ ਦੇ 13, ਕਾਂਗਰਸ ਦੇ ਸੱਤ ਕੌਂਸਲਰ ਤੇ ਅਕਾਲੀ ਦਲ ਦਾ ਇੱਕ ਕੌਂਸਲਰ ਵੀ ਚੋਣ ਜਿੱਤ ਗਿਆ ਹੈ। ਇਸ ਦੇ ਨਾਲ ਹੀ ਸੰਸਦ ਮੈਂਬਰ ਕਿਰਨ ਖੇਰ ਵੀ ਮੇਅਰ ਦੀ ਚੋਣ ਲਈ ਵੋਟ ਪਾਉਣਗੇ। ਅਜਿਹੀ ਸਥਿਤੀ ‘ਚ ਕੁੱਲ 36 ਵੋਟਰ ਵੋਟ ਪਾਉਣਗੇ ਤੇ ਨਵੇਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਹੋਵੇਗੀ। ਹੁਣ ਤਕ ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸੀ ਕੌਂਸਲਰ ਚੋਣਾਂ ‘ਚ ਵੋਟ ਨਹੀਂ ਪਾਉਣਗੇ ਕਿਉਂਕਿ ਕਾਂਗਰਸ ਦੇ ਸਾਰੇ 7 ਕੌਂਸਲਰ ਰਾਜਸਥਾਨ ਦੇ ਜੈਪੁਰ ਚਲੇ ਗਏ ਹਨ। ਹਾਲਾਂਕਿ ਇਹ ਵੀ ਜਾਣਕਾਰੀ ਹੈ ਕਿ ਉਹ ਚੰਡੀਗੜ੍ਹ ਪਰਤ ਰਹੇ ਹਨ ਪਰ ਵੋਟਿੰਗ ਸਮੇਂ ਉਹ ਨਹੀਂ ਪਹੁੰਚ ਸਕਣਗੇ।

Vinkmag ad
Share Our Daily Posts

News Desk

Read Previous

ਵਿਆਹ ਤੋਂ 1 ਮਹੀਨਾ ਬਾਅਦ ਪਤੀ ਦੇ 40 ਲੱਖ ਲਗਵਾ ਕੇ ਪਹੁੰਚੀ ਕੈਨੇਡਾ, ਵਿਦੇਸ਼ ਪਹੁੰਚ ਕੇ ਗੱਲਬਾਤ ਕਰਨੀ ਕੀਤੀ ਬੰਦ,ਕੇਸ ਦਰਜ

Read Next

ਪੰਜਾਬ ‘ਚ ਸੈਕੰਡ ਫੇਜ਼ ‘ਚ ਚੋਣਾਂ, 14 ਫਰਵਰੀ ਨੂੰ ਪੈਣਗੀਆਂ ਵੋਟਾਂ