Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਅਣਪਛਾਤੇ ਵਾਹਨ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਵਿਅਕਤੀ ਨੂੰ ਦੂਰ ਤਕ ਘਸੀਟਦਾ ਲੈ ਗਿਆ ਵਾਹਨ, ਸਰੀਰ ਦੇ ਹੋਏ ਕਈ ਟੁੱਕੜੇ

ਜਲੰਧਰ : ਥਾਣਾ ਨੰ. ਪੰਜ ਦੀ ਹੱਦ ਵਿਚ ਪੈਂਦੇ ਬਾਬੂ ਜਗਜੀਵਨ ਰਾਮ ਚੌਕ ਵਿਚ ਅੱਜ ਸਵੇਰੇ ਇਕ ਸੜਕ ਹਾਦਸੇ ਵਿਚ ਉਸ ਵੇਲੇ ਇਕ ਸਾਈਕਲ ਰਿਪੇਅਰ ਕਰਨ ਵਾਲੇ ਦੀ ਮੌਤ ਹੋ ਗਈ ਜਦ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਉਸ ਨੂੰ ਕਾਫ਼ੀ ਦੂਰ ਤਕ ਘਸੀਟਦਾ ਹੋਇਆ ਲੈ ਗਿਆ।

ਜਾਣਕਾਰੀ ਅਨੁਸਾਰ ਮਨਜੀਤ ਕੁਮਾਰ ਉਰਫ ਬੰਟੀ ਵਾਸੀ ਬਸਤੀ ਸ਼ੇਖ ਰੋਜ਼ ਵਾਂਗ ਆਪਣੀ ਸਾਈਕਲ ਰਿਪੇਅਰ ਕਰਨ ਵਾਲੀ ਦੁਕਾਨ ਬਸਤੀ ਗੁਜ਼ਾਂ ਪੈਦਲ ਜਾ ਰਿਹਾ ਸੀ। ਜਦ ਉਹ ਬਾਬੂ ਜਗਜੀਵਨ ਰਾਮ ਚੌਕ ਲਾਗੇ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਉਹ ਹੇਠਾਂ ਡਿੱਗ ਪਿਆ ਅਤੇ ਵਾਹਨ ਉਸ ਨੂੰ ਘਸੀਟਦਾ ਹੋਇਆ ਕਾਫੀ ਦੂਰ ਤੱਕ ਲੈ ਗਿਆ ਜਿਸ ਨਾਲ ਮਨਜੀਤ ਦੇ ਸ਼ਰੀਰ ਦੇ ਕਈ ਟੁਕੜੇ ਹੋ ਗਏ। ਮਨਜੀਤ ਦੀ ਮੌਕੇ ਤੇ ਹੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਪੰਜ ਦੇ ਮੁਖੀ ਇੰਸਪੈਕਟਰ ਗੁਰਵਿੰਦਰਜੀਤ ਸਿੰਘ ਮੌਕੇ ਤੇ ਪਹੁੰਚੇ ਅਤੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਭੇਜ ਦਿੱਤੀ।ਪੁਲੀਸ ਨੇ ਮ੍ਰਿਤਕ ਦੀ ਪਤਨੀ ਵਿੱਦਿਆ ਰਾਣੀ ਦੇ ਬਿਆਨਾਂ ਤੇ ਅਣਪਛਾਤੇ ਵਾਹਨ ਚਾਲਕ ਦੇ ਖਿਲਾਫ ਮਾਮਲਾ ਦਰਜ ਕਰਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਇੰਸਪੈਕਟਰ ਗੁਰਵਿੰਦਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਆਲੇ ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕਰ ਰਹੀ ਹੈ ਅਤੇ ਵਾਹਨ ਦੀ ਪਹਿਚਾਣ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਪਹਿਲਾਂ ਸੀ ਪੱਕੇ ਦੋਸਤ, ਫਿਰ ਬਣੇ ਦੁਸ਼ਮਣ, ਛਾਤੀ ’ਚ ਕੈਂਚੀਆਂ ਮਾਰ ਕੇ ਕੀਤਾ ਕਤਲ, ਬਚਾਅ ਲਈ ਆਏ ਦੋਸਤ ਨੂੰ ਵੀ ਕੀਤਾ ਜ਼ਖ਼ਮੀ

Read Next

ਡਰੱਗ ਮਾਮਲੇ ’ਚ ਘਿਰੇ ਸਾਬਕਾ ਮੰਤਰੀ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ