Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 25, 2026

ਡਰੱਗ ਮਾਮਲੇ ’ਚ ਘਿਰੇ ਸਾਬਕਾ ਮੰਤਰੀ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ

ਚੰਡੀਗੜ੍ਹ। ਡਰੱਗ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਇਸ ਦੇ ਨਾਲ ਹੀ ਮਜੀਠੀਆ ਨੂੰ ਜਾਂਚ ਵਿੱਚ ਸਹਿਯੋਗ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਸੀਨੀਅਰ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਵੱਲੋਂ ਨਸ਼ਿਆਂ ਦੇ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 10 ਜਨਵਰੀ ਤਕ ਤਲਬ ਕੀਤਾ ਸੀ। ਪਿਛਲੀ ਸੁਣਵਾਈ ਦੌਰਾਨ ਮਜੀਠੀਆ ਦੀ ਅਗਾਊਂ ਜ਼ਮਾਨਤ ‘ਤੇ ਕਰੀਬ ਡੇਢ ਘੰਟੇ ਤੱਕ ਚੱਲੀ ਬਹਿਸ ਤੋਂ ਬਾਅਦ ਜਸਟਿਸ ਲੀਜ਼ਾ ਗਿੱਲ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ।

ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪਿਛਲੀ ਸੁਣਵਾਈ ਦੌਰਾਨ ਮਜੀਠੀਆ ਵੱਲੋਂ ਪੇਸ਼ ਹੋਏ ਸੁਪਰੀਮ ਕੋਰਟ ਦੇ ਸੀਨੀਅਰ ਐਡਵੋਕੇਟ ਮੁਕੁਲ ਰੋਹਤਗੀ ਨੇ ਕਿਹਾ ਕਿ ਮਜੀਠੀਆ ਵਿਰੁੱਧ ਇਹ ਕੇਸ ਰਾਜ ਦੀ ਸੱਤਾਧਾਰੀ ਕਾਂਗਰਸ ਸਰਕਾਰ ਵੱਲੋਂ ਸਿਆਸੀ ਰੰਜਿਸ਼ ਅਤੇ ਦੁਸ਼ਮਣੀ ਤਹਿਤ ਦਰਜ ਕੀਤਾ ਗਿਆ ਹੈ, ਜਿਸ ਨਾਲ ਆਉਣ ਵਾਲੇ ਵਿਧਾਨ ਸਭਾ ਚੋਣਾਂ ‘ਚ ਇਸ ਦਾ ਫਾਇਦਾ ਉਠਾਉਣ ਲਈ ਜਦੋਂ ਉਨ੍ਹਾਂ ‘ਤੇ ਲਗਾਏ ਗਏ ਸਾਰੇ ਦੋਸ਼ ਬੇਬੁਨਿਆਦ ਹਨ ਤਾਂ ਮਜੀਠੀਆ ਜਾਂਚ ‘ਚ ਸ਼ਾਮਲ ਹੋ ਸਕਦੇ ਹਨ, ਜਿਸ ਮਾਮਲੇ ‘ਚ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ।

ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਅਗਾਊਂ ਜ਼ਮਾਨਤ ਦਾ ਵਿਰੋਧ ਕਰਨ ਲਈ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਪੀ ਚਿਦੰਬਰਮ ਨੂੰ ਵੀ ਪੇਸ਼ ਕੀਤਾ ਸੀ। ਮਜੀਠੀਆ ਦੀ ਜ਼ਮਾਨਤ ਦਾ ਵਿਰੋਧ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਐਫਆਈਆਰ ਤੱਥਾਂ ਦੇ ਆਧਾਰ ’ਤੇ ਹੀ ਕੀਤੀ ਗਈ ਹੈ, ਇਹ ਬਹੁਤ ਗੰਭੀਰ ਮਾਮਲਾ ਹੈ। ਅਜਿਹੇ ‘ਚ ਮਜੀਠੀਆ ਤੋਂ ਪੁੱਛਗਿੱਛ ਕਰਨਾ ਬਹੁਤ ਜ਼ਰੂਰੀ ਹੈ। ਇਸ ਲਈ ਮਜੀਠੀਆ ਨੂੰ ਜ਼ਮਾਨਤ ਨਾ ਦਿੱਤੀ ਜਾਵੇ।

Vinkmag ad
Share Our Daily Posts

News Desk

Read Previous

ਅਣਪਛਾਤੇ ਵਾਹਨ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਵਿਅਕਤੀ ਨੂੰ ਦੂਰ ਤਕ ਘਸੀਟਦਾ ਲੈ ਗਿਆ ਵਾਹਨ, ਸਰੀਰ ਦੇ ਹੋਏ ਕਈ ਟੁੱਕੜੇ

Read Next

ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਨੂੰ ਚੋਣ ਨਿਸ਼ਾਨ ਵਜੋਂ ਹਾਕੀ ਸਟਿੱਕ ਅਤੇ ਬਾਲ ਮਿਲਿਆ