Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਸਿਆਸੀ ਲੀਡਰ ਇਨਸਾਨੀਅਤ ਤੋਂ ਹਾਰੇ’, ਜਾਣੋ ਦਾਦੂਵਾਲ ਨੇ ਕਿਉਂ ਦਿੱਤਾ ਅਜਿਹਾ ਬਿਆਨ

ਤਲਵੰਡੀ ਸਾਬੋ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਡੇਰਾ ਸਿਰਸਾ ’ਚ ਪੰਜਾਬ ਵਿਧਾਨ ਸਭਾ 2022 ਚੋਣਾਂ ਲਈ ਵੋਟਾਂ ਮੰਗਣ ਜਾ ਰਹੇ ਵੱਖ-ਵੱਖ ਪਾਰਟੀਆਂ ਦੇ ਲੀਡਰ ਇਨਸਾਨੀਅਤ ਹਾਰ ਚੁੱਕੇ ਹਨ ਤੇ ਲੀਡਰਾਂ ਨੂੰ ਸਬਕ ਸਿਖਾਉਣ ਲਈ ਪੰਜਾਬ ਦੇ ਲੋਕ ਤਿਆਰ ਬਰ ਤਿਆਰ ਬੈਠੇ ਹਨ।

ਜਥੇਦਾਰ ਦਾਦੂਵਾਲ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਹੀ ਕਤਲਾਂ ਕੁਕਰਮਾਂ ਦਾ ਇਕੱਲਾ ਗੁਨਾਹਗਾਰ ਨਹੀਂ ਸਗੋਂ ਉਸਦੇ ਇਸ਼ਾਰੇ ’ਤੇ ਅੱਤਵਾਦੀ ਕਾਰਵਾਈਆਂ ਨੂੰ ਅੰਜ਼ਾਮ ਦੇਣ ਵਾਲੇ ਉਸਦੇ ਪੈਰੋਕਾਰ ਵੀ ਬਰਾਬਰ ਦੇ ਗੁਨਾਹਗਾਰ ਹਨ। ਅੱਜ ਜਿਹੜੇ ਵੱਖ-ਵੱਖ ਪਾਰਟੀਆਂ ਦੇ ਲੀਡਰ ਡੇਰਾ ਸਿਰਸਾ ’ਤੇ ਵੋਟਾਂ ਦੀ ਭੀਖ ਮੰਗਣ ਜਾ ਰਹੇ ਹਨ, ਇਨਸਾਨੀਅਤ ਨੂੰ ਪਿਆਰ ਕਰਨ ਵਾਲੇ ਪੰਜਾਬ ਦੇ ਲੋਕ ਇਨ੍ਹਾਂ ਨੂੰ ਸਬਕ ਸਿਖਾਉਣਗੇ। ਪਿਛਲੀਆਂ ਚੋਣਾਂ ਗਵਾਹ ਹਨ ਕਿ ਜਿਸ ਜਿਸ ਪਾਰਟੀ ਨੇ ਜਾ ਕੇ ਡੇਰਾ ਸਿਰਸਾ ਮੁਖੀ ਕੋਲੋਂ ਵੋਟਾਂ ਮੰਗੀਆਂ, ਉਨ੍ਹਾਂ ਦੀਆਂ ਸੰਦੂਕੜੀਆਂ ਸਾਫ਼ ਹੋ ਗਈਆਂ। ਜਥੇਦਾਰ ਦਾਦੂਵਾਲ ਨੇ ਸਭ ਪਾਰਟੀਆਂ ਦੇ ਲੀਡਰਾਂ ਨੂੰ ਇਨਸਾਨੀਅਤ ਦਾ ਵਾਸਤਾ ਪਾ ਕੇ ਕਿਹਾ ਕਿ ਡੇਰਾ ਸਿਰਸਾ ਨੂੰ ਚੰਦ ਵੋਟਾਂ ਖ਼ਾਤਿਰ ਸ਼ਹਿ ਦੇਣ ਤੋਂ ਗੁਰੇਜ਼ ਕੀਤਾ ਜਾਵੇ।

Vinkmag ad
Share Our Daily Posts

News Desk

Read Previous

ਕੋਵਿਡ 19 : ਹਰਿਦੁਆਰ ਜ਼ਿਲ੍ਹਾ ਪ੍ਰਸ਼ਾਸਨ ਨੇ ਲਿਆ ਵੱਡਾ ਫ਼ੈਸਲਾ

Read Next

ਪਟਿਆਲਾ ‘ਚ ਕਾਂਗਰਸੀ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਪੁਲਿਸ ਜਾਂਚ ‘ਚ ਜੁਟੀ