Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 24, 2026

ਲੁਧਿਆਣਾ ‘ਚ ਅਕਾਲੀ ਦਲ ਨੂੰ ਵੱਡਾ ਝਟਕਾ, ਯੂਥ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਗੁਰਦੀਪ ਗੋਸ਼ਾ ਅਸਤੀਫਾ ਦੇ ਕੇ ਭਾਜਪਾ ‘ਚ ਸ਼ਾਮਲ

ਲੁਧਿਆਣਾ: ਲੁਧਿਆਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਯੂਥ ਪ੍ਰਧਾਨ ਅਤੇ ਜੁਝਾਰੂ ਆਗੂ ਗੁਰਦੀਪ ਗੋਸ਼ਾ ਨੇ ਆਖਰਕਾਰ ਪਾਰਟੀ ਛੱਡ ਦਿੱਤੀ। ਲੰਬੇ ਸਮੇਂ ਤੋਂ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਗੋਸ਼ਾ ਟਿਕਟ ਨਾ ਮਿਲਣ ਤੋਂ ਪਰੇਸ਼ਾਨ ਹਨ ਅਤੇ ਉਹ ਕਿਸੇ ਵੀ ਸਮੇਂ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਫੇਸਬੁੱਕ ‘ਤੇ ਆਪਣੇ ਅਸਤੀਫੇ ਦੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਲਿਖਿਆ, ‘ਮੈਂ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਰਿਹਾ ਹਾਂ। ਮੈਂ ਤਨ, ਮਨ, ਧਨ ਨਾਲ ਪਾਰਟੀ ਅਤੇ ਲੋਕਾਂ ਦੀ ਸੇਵਾ ਕਰਦਾ ਆ ਰਿਹਾ ਹਾਂ। ਕਿਸੇ ਕਾਰਨ ਕਰਕੇ ਮੈਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ। ਆਉਣ ਵਾਲੇ ਸਮੇਂ ਵਿੱਚ ਕਾਰਨਾਂ ਦਾ ਖੁਲਾਸਾ ਕਰਾਂਗਾ। ਮੈਂ ਸਮਾਜ ਪ੍ਰਤੀ ਆਪਣੀਆਂ ਸੇਵਾਵਾਂ ਜਾਰੀ ਰੱਖਾਂਗਾ।” ਇਸ ਦੇ ਨਾਲ ਹੀ ਉਨ੍ਹਾਂ ਨੇ ਭਾਜਪਾ ‘ਚ ਸ਼ਾਮਲ ਹੋਣ ਦੀ ਕਲਿੱਪਿੰਗ ਵੀ ਲਗਾਈ ਹੈ।

ਕਈ ਹੋਰ ਨੇਤਾ ਭਾਜਪਾ ‘ਚ ਸ਼ਾਮਲ ਹੋਏ

ਗੋਸ਼ਾ ਦਿੱਲੀ ‘ਚ ਭਾਜਪਾ ਦੇ ਚੋਟੀ ਦੇ ਨੇਤਾਵਾਂ ਦੇ ਸਾਹਮਣੇ ਪਾਰਟੀ ‘ਚ ਸ਼ਾਮਲ ਹੋਏ। ਖਾਸ ਗੱਲ ਇਹ ਹੈ ਕਿ ਸ਼ਾਮਲ ਹੋਣ ਤੋਂ ਕੁਝ ਸੈਕਿੰਡ ਪਹਿਲਾਂ ਗੋਸ਼ਾ ਨੇ ਇੰਟਰਨੈੱਟ ਮੀਡੀਆ ‘ਤੇ ਪਾਰਟੀ ਛੱਡਣ ਦੀ ਗੱਲ ਕਹੀ ਸੀ। ਇਸ ਕਾਰਨ ਅਕਾਲੀ ਆਗੂਆਂ ਨੂੰ ਕੁਝ ਕਾਰਵਾਈ ਕਰਨ ਦਾ ਮੌਕਾ ਵੀ ਨਹੀਂ ਮਿਲਿਆ। ਦਿੱਲੀ ‘ਚ ਉਨ੍ਹਾਂ ਦੇ ਨਾਲ ਪੰਜਾਬ ਦੇ ਕੁਝ ਹੋਰ ਆਗੂ ਵੀ ਭਾਜਪਾ ‘ਚ ਸ਼ਾਮਲ ਹੋਏ, ਜਿਨ੍ਹਾਂ ‘ਚ ਅੰਮ੍ਰਿਤਸਰ ਦੀ ਸਰੀਨ ਵੀ ਸ਼ਾਮਲ ਹੈ। ਜ਼ਿਕਰਯੋਗ ਹੈ ਕਿ ਇਸ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਕਾਰਨ ਜ਼ਿਲ੍ਹਾ ਲੁਧਿਆਣਾ ਵਿੱਚ ਮੁਕਾਬਲਾ ਦਿਲਚਸਪ ਹੋਣ ਦੀ ਸੰਭਾਵਨਾ ਹੈ। ਗੇਸ਼ਾ ਦਾ ਲੁਧਿਆਣਾ ਜ਼ਿਲ੍ਹੇ ਵਿੱਚ ਵੱਡਾ ਅਧਾਰ ਹੈ। ਇਸ ਦਾ ਫਾਇਦਾ ਭਾਜਪਾ ਨੂੰ ਚੋਣਾਂ ‘ਚ ਮਿਲ ਸਕਦਾ ਹੈ।

 

Vinkmag ad
Share Our Daily Posts

News Desk

Read Previous

ਪਟਿਆਲਾ ‘ਚ ਕਾਂਗਰਸੀ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਪੁਲਿਸ ਜਾਂਚ ‘ਚ ਜੁਟੀ

Read Next

ਡਰਾ ਧਮਕਾ ਕੇ ਕਈ ਮਹੀਨਿਆਂ ਤਕ ਕਰਦਾ ਰਿਹਾ ਜਬਰ ਜਨਾਹ, ਮੁਲਜ਼ਮ ਫ਼ਰਾਰ