Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਡਰਾ ਧਮਕਾ ਕੇ ਕਈ ਮਹੀਨਿਆਂ ਤਕ ਕਰਦਾ ਰਿਹਾ ਜਬਰ ਜਨਾਹ, ਮੁਲਜ਼ਮ ਫ਼ਰਾਰ

ਲੁਧਿਆਣਾ : ਗੁਆਂਢ ਵਿਚ ਰਹਿਣ ਵਾਲਾ ਨੌਜਵਾਨ ਨਾਬਾਲਗ ਲੜਕੀ ਨੂੰ ਜਾਨ ਤੋਂ ਮਾਰ ਦੇਣ ਦੀਆਂ ਧਮਕੀਆਂ ਦੇ ਕੇ ਉਸ ਨਾਲ ਕਈ ਮਹੀਨਿਆਂ ਤਕ ਜਬਰ ਜਨਾਹ ਕਰਦਾ ਰਿਹਾ। ਜਿਸ ਤਰ੍ਹਾਂ ਹੀ ਲੜਕੀ ਦੇ ਗਰਭਵਤੀ ਹੋਣ ਦੀ ਗੱਲ ਸਾਹਮਣੇ ਆਈ ਤਾਂ ਮੁਲਜ਼ਮ ਕਮਰਾ ਖਾਲੀ ਕਰ ਕੇ ਫਰਾਰ ਹੋ ਗਿਆ। ਇਸ ਮਾਮਲੇ ਵਿਚ ਥਾਣਾ ਪੀਏਯੂ ਦੀ ਪੁਲਿਸ ਨੇ ਨਾਬਾਲਗ ਲੜਕੀ ਦੀ ਮਾਂ ਦੇ ਬਿਆਨ ਉੱਪਰ ਰਿਸ਼ੀ ਨਗਰ ਦੇ ਰਹਿਣ ਵਾਲੇ ਨਿਤੀਸ਼ ਖਿਲਾਫ ਜਬਰ ਜਨਾਹ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਥਾਣਾ ਪੀਏਯੂ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਲੜਕੀ ਦੀ ਮਾਂ ਨੇ ਦੱਸਿਆ ਕਿ ਉਹ ਆਪਣੇ ਪੂਰੇ ਪਰਿਵਾਰ ਸਮੇਤ ਰਿਸ਼ੀ ਨਗਰ ਵਿਚ ਇਕ ਵਿਹੜੇ ‘ਚ ਰਹਿੰਦੀ ਹੈ। ਮੁਲਜ਼ਮ ਨਿਤਿਸ਼ ਵੀ ਕੁਝ ਮਹੀਨੇ ਪਹਿਲੋਂ ਵਿਹੜੇ ਵਿਚ ਕਿਰਾਏ ਤੇ ਆਇਆ। ਔਰਤ ਨੇ ਦੱਸਿਆ ਕਿ ਕੁਝ ਦਿਨ ਪਹਿਲੋਂ ਉਸ ਦੀ 17 ਵਰ੍ਹਿਆਂ ਦੀ ਬੇਟੀ ਦੀ ਤਬੀਅਤ ਅਚਾਨਕ ਖਰਾਬ ਹੋ ਗਈ। ਮੈਡੀਕਲ ਜਾਂਚ ਕਰਵਾਉਣ ਤੇ ਪੂਰੇ ਪਰਿਵਾਰ ਦੇ ਹੋਸ਼ ਉੱਡ ਗਏ। ਉਨ੍ਹਾਂ ਨੂੰ ਪਤਾ ਲੱਗਾ ਕਿ ਲੜਕੀ ਗਰਭਵਤੀ ਸੀ। ਰੋਂਦੀ ਹੋਈ ਨਬਾਲਗ ਨੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਕਿ ਗੁਆਂਢ ਵਿਚ ਰਹਿਣ ਵਾਲਾ ਨਿਤੀਸ਼ ਉਨ੍ਹਾਂ ਦੇ ਕੰਮ ‘ਤੇ ਚਲੇ ਜਾਣ ਤੋਂ ਬਾਅਦ ਕਮਰੇ ਵਿਚ ਦਾਖ਼ਲ ਹੁੰਦਾ ਸੀ ਤੇ ਜਾਨ ਤੋਂ ਮਾਰ ਦੇਣ ਦੀ ਧਮਕੀ ਦੇ ਕੇ ਉਸ ਦੀ ਆਬਰੂ ਲੁੱਟ ਲੈਂਦਾ ਸੀ। ਲੜਕੀ ਦੇ ਮੁਤਾਬਕ ਇਹ ਸਿਲਸਿਲਾ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਿਹਾ ਸੀ। ਮੈਡੀਕਲ ਜਾਂਚ ਤੋਂ ਬਾਅਦ ਪਰਿਵਾਰਕ ਮੈਂਬਰ ਜਦ ਘਰ ਪਹੁੰਚੇ ਤਾਂ ਨਿਤੀਸ਼ ਕੁਮਾਰ ਫਰਾਰ ਹੋ ਚੁੱਕਾ ਸੀ। ਇਸ ਮਾਮਲੇ ਵਿਚ ਜਾਂਚ ਅਧਿਕਾਰੀ ਏਐਸਆਈ ਗਿਆਨ ਸਿੰਘ ਦਾ ਕਹਿਣਾ ਹੈ ਕਿ ਐਫਆਈਆਰ ਦਰਜ ਕਰਕੇ ਮੁਲਜ਼ਮ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਲੁਧਿਆਣਾ ‘ਚ ਅਕਾਲੀ ਦਲ ਨੂੰ ਵੱਡਾ ਝਟਕਾ, ਯੂਥ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਗੁਰਦੀਪ ਗੋਸ਼ਾ ਅਸਤੀਫਾ ਦੇ ਕੇ ਭਾਜਪਾ ‘ਚ ਸ਼ਾਮਲ

Read Next

BSF ਨੇ ਬਰਾਮਦ ਕੀਤੀ ਪਾਕਿਸਤਾਨ ਵੱਲੋਂ ਆਈ 20 ਪੈਕਟ ਹੈਰੋਇਨ ਸਣੇ 1 ਪਿਸਤੌਲ,8 ਕਾਰਤੂਸ ਤੇ 1 ਮੈਗਜ਼ੀਨ ਕੀਤਾ ਬਰਾਮਦ