Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਕੌਣ ਹੋਵੇਗਾ AAP ਦਾ ਪੰਜਾਬ ‘ਚ ਮੁੱਖ ਮੰਤਰੀ ਦਾ ਚਿਹਰਾ, ਚੰਡੀਗੜ੍ਹ ਪਹੁੰਚਦੇ ਹੀ ਕੇਜਰੀਵਾਲ ਨੇ ਕੀਤਾ ਵੱਡਾ ਐਲਾਨ

ਚੰਡੀਗਡ਼੍ਹ : ਪੰਜਾਬ ‘ਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ‘ਚ ਹੁਣ ਕਰੀਬ 1 ਮਹੀਨਾ ਬਾਕੀ ਹੈ ਅਤੇ ਇਸ ਦੌਰਾਨ ਸਾਰੀਆਂ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਚੰਡੀਗੜ੍ਹ ਪਹੁੰਚ ਕੇ ਕਿਹਾ ਕਿ ਅਸੀਂ ਵਾਅਦਾ ਕਰਦੇ ਹਾਂ ਕਿ ਜੇਕਰ ਅਸੀਂ ਸੱਤਾ ‘ਚ ਆਉਂਦੇ ਹਾਂ ਤਾਂ ਪ੍ਰਧਾਨ ਮੰਤਰੀ ਤੱਕ ਆਮ ਆਦਮੀ ਦੀ ਸੁਰੱਖਿਆ ਯਕੀਨੀ ਬਣਾਵਾਂਗੇ।ਉਨ੍ਹਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਇਸ ਐਲਾਨ ਦੇ ਨਾਲ ਹੀ ਬਾਦਲ ਪਰਿਵਾਰ ਅਤੇ ਕਾਂਗਰਸ ਦੀ ਲੁੱਟ ਦਾ ਦੌਰ ਖਤਮ ਹੋ ਜਾਵੇਗਾ। ਪੰਜਾਬ ਦੀ ਜਨਤਾ ਇਸ ਵਾਰ ਆਪ ਨੂੰ ਮੌਕਾ ਦੇਵੇਗੀ ਤੇ ਲੋਕਾਂ ਦੀ ਸਰਕਾਰ ਬਣੇਗੀ। ਹੁਣ ਪੰਜਾਬ ਵਿਚ ਚੰਗਾ ਸਮਾਂ ਆਉਣ ਵਾਲਾ ਹੈ। ਤੁਹਾਨੂੰ ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਅੱਜ (12 ਜਨਵਰੀ) ਦੁਪਹਿਰ 12 ਵਜੇ ਪ੍ਰੈੱਸ ਕਾਨਫਰੰਸ ਕਰਨਗੇ।

ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਹੋਈ ਕੁਤਾਹੀ ’ਤੇ ਬੋਲਦਿਆਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਦੌਰਾਨ ਲਾਅ ਐਂਡ ਆਰਡਰ ਦੀ ਸਥਿਤੀ ਕਾਫੀ ਗਡ਼ਬਡ਼ਾਈ ਹੋਈ ਹੈ। ਬੇਅਦਬੀ ਦੀਆਂ ਘਟਨਾਵਾਂ, ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਕੁਤਾਹੀ ਤੇ ਹੋਰ ਵਾਰਦਾਤਾਂ ਇਸ ਦਾ ਪੁਖਤਾ ਸਬੂਤ ਹਨ। ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਲਾਅ ਐਂਡ ਆਰਡਰ ਕਾਇਮ ਕਰਨ ਵਿਚ ਨਾਕਾਮ ਸਿੱਧ ਹੋਈ ਹੈ। ਉਨ੍ਹਾਂ ਪੰਜਾਬ ਦੀ ਜਨਤਾ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਜੇ ਉਨ੍ਹਾਂ ਦੇ ਸਹਿਯੋਗ ਨਾਲ ਪੰਜਾਬ ਵਿਚ ਅਗਲੀ ਸਰਕਾਰ ਆਮ ਆਦਮੀ ਪਾਰਟੀ ਦੀ ਆਉਂਦੀ ਹੈ ਤਾਂ ਉਹ ਹਰ ਵਿਅਕਤੀ ਨੂੰ ਸੁਰੱਖਿਆ ਪ੍ਰਦਾਨ ਕਰਨਗੇ। ਲਾਅ ਐਂਡ ਆਰਡਰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ। ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਮਿਲੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਪਾਰਟੀ ਅਗਲੇ ਹਫ਼ਤੇ ਕਰੇਗੀ। ਹਾਲਾਂਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਵੱਲੋਂ ਉਮੀਦਵਾਰਾਂ ਦਾ ਫੈਸਲਾ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਨੇ 117 ‘ਚੋਂ 109 ਸੀਟਾਂ ‘ਤੇ ਆਪਣੇ ਉਮੀਦਵਾਰ ਤੈਅ ਕਰ ਲਏ ਹਨ।

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਕੋਰੋਨਾ ਤੋਂ ਠੀਕ ਹੋ ਕੇ ਚੰਡੀਗੜ੍ਹ ਪਹੁੰਚ ਗਏ ਹਨ। ਇਸ ਤੋਂ ਬਾਅਦ ਉਹ ਬਾਅਦ ਦੁਪਹਿਰ ਮੁਹਾਲੀ ਵਿੱਚ ਪ੍ਰੈਸ ਕਾਨਫਰੰਸ ਕਰਨਗੇ। ਇਸ ਦੌਰਾਨ ਉਹ ‘ਆਪ’ ਵਰਕਰਾਂ ਨਾਲ ਮੁਲਾਕਾਤ ਕਰਨਗੇ। ਹਾਲਾਂਕਿ, ਕਿਆਸਅਰਾਈਆਂ ਚੱਲ ਰਹੀਆਂ ਹਨ ਕਿ ਕੇਜਰੀਵਾਲ ਪੰਜਾਬ ਵਿੱਚ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰ ਸਕਦੇ ਹਨ। ਦੱਸ ਦੇਈਏ ਕਿ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਇਸ ਦੌੜ ਵਿੱਚ ਸਭ ਤੋਂ ਅੱਗੇ ਹਨ। ਭਗਵੰਤਮਾਨ ਇਸ ਵਾਰ ਧੂਰੀ ਤੋਂ ਵਿਧਾਨ ਸਭਾ ਚੋਣ ਲੜ ਸਕਦੇ ਹਨ।

Vinkmag ad
Share Our Daily Posts

News Desk

Read Previous

ਡਰੱਗ ਕੇਸ ’ਚ ਘਿਰੇ ਅਕਾਲੀ ਆਗੂ ਮਜੀਠੀਆ ਤੋਂ SIT ਦੀ ਪੁੱਛਗਿੱਛ ਜਾਰੀ, ਹਾਈ ਕੋਰਟ ਨੇ ਅਗਾਊਂ ਜ਼ਮਾਨਤ ’ਚ ਦਿੱਤੇ ਸਨ ਹੁਕਮ

Read Next

ਪੰਜਾਬ ‘ਚ ਲੋਕ ਇਨਸਾਫ ਪਾਰਟੀ ਭਾਜਪਾ ਨਾਲ ਕਰੇਗੀ ਗਠਜੋੜ