Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਪੰਜਾਬ ‘ਚ ਲੋਕ ਇਨਸਾਫ ਪਾਰਟੀ ਭਾਜਪਾ ਨਾਲ ਕਰੇਗੀ ਗਠਜੋੜ

ਲੁਧਿਆਣਾ : ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰੋਜ਼ਾਨਾ ਬਦਲ ਰਹੇ ਸਮੀਕਰਨਾਂ ਵਿਚਾਲੇ ਹੁਣ ਲੋਕ ਇਨਸਾਫ਼ ਪਾਰਟੀ (ਲਿਪ) ਵੀ ਭਾਜਪਾ ਦੇ ਨਾਲ ਗਠਜੋਡ਼ ਨੂੰ ਲੈ ਕੇ ਗੱਲਬਾਤ ਕਰ ਰਹੀ ਹੈ। ਪਾਰਟੀ ਸੂਤਰਾਂ ਅਨੁਸਾਰ ਲਿਪ ਦੇ ਆਗੂ ਚਾਹੁੰਦੇ ਹਨ ਕਿ ਉਹ ਇਕੱਲੇ ਚੋਣ ਲਡ਼ਨ ਦੀ ਬਜਾਏ ਗਠਜੋਡ਼ ਕਰਕੇ ਮੈਦਾਨ ’ਚ ਉਤਰਨ। ਇਸ ਲਈ ਬੈਂਸ ਭਰਾਵਾਂ ਨੇ ਭਾਜਪਾ ਦੇ ਸਾਹਮਣੇ ਲਿਪ ਨੂੰ ਲੁਧਿਆਣਾ ਦੱਖਣ, ਆਤਮਨਗਰ ਤੇ ਹਲਕਾ ਗਿੱਲ ਦੀਆਂ ਸੀਟਾਂ ਦੇਣ ਦੀ ਮੰਗ ਰੱਖੀ ਹੈ। ਸਿਆਸਤ ਦੇ ਜਾਣਕਾਰਾਂ ਅਨੁਸਾਰ ਜੇਕਰ ਲਿਪ ਦਾ ਭਾਜਪਾ ਦੇ ਨਾਲ ਗਠਜੋਡ਼ ਹੁੰਦਾ ਹੈ, ਤਾਂ ਕਈ ਹਲਕਿਆਂ ਦੇ ਸਿਆਸੀ ਸਮੀਕਰਨ ਬਦਲਣਗੇ।

ਇੱਥੇ ਜ਼ਿਕਰਯੋਗ ਹੈ ਕਿ 2012 ਦੀਆਂ ਵਿਧਾਨ ਸਭਾ ਚੋਣਾਂ ਵਿਚ ਬਲਵਿੰਦਰ ਸਿੰਘ ਬੈਂਸ ਤੇ ਸਿਮਰਜੀਤ ਸਿੰਘ ਬੈਂਸ ਨੇ ਲੁਧਿਆਣਾ ਸਾਊਥ ਤੇ ਆਤਮਨਗਰ ਹਲਕਿਆਂ ਤੋਂ ਆਜ਼ਾਦ ਉਮੀਦਵਾਰ ਦੇ ਰੂਪ ਵਿਚ ਚੋਣ ਜਿੱਤੀ ਸੀ। 2016 ਵਿਚ ਉਨ੍ਹਾਂ ਨੇ ਲਿਪ ਦਾ ਗਠਨ ਕੀਤਾ ਤੇ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਨੇ ਆਮ ਦੇ ਨਾਲ ਗਠਜੋਡ਼ ਕਰ ਕੇ ਪੰਜ ਸੀਟਾਂ ’ਤੇ ਚੋਣ ਲਡ਼ੀ। ਲੁਧਿਆਣਾ ਸਾਊਥ ਤੇ ਆਤਮ ਨਗਰ ਹਲਕੇ ਤੋ ੰਦੋਵੇਂ ਭਰਾਵਾਂ ਨੇ ਮੁਡ਼ ਜਿੱਤ ਦਰਜ ਕੀਤੀ ਸੀ।

ਲਿਪ ਦੇ ਪ੍ਰਮੁੱਖ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਉਹ ਕਿਸੇ ਪਾਰਟੀ ’ਚ ਸ਼ਾਮਲ ਨਹੀਂ ਹੋ ਰਹੇ ਹਨ, ਪਰ ਉਨ੍ਹਾਂ ਦੀ ਪਾਰਟੀ ਦਾ ਕਿਸੇ ਹੋਰ ਪਾਰਟੀ ਨਾਲ ਗਠਜੋਡ਼ ਜ਼ਰੂਰ ਹੋ ਸਕਦਾ ਹੈ। ਇਸ ਨੂੰ ਲੈ ਕੇ ਗੱਲਬਾਤ ਜਾਰੀ ਹੈ। ਜੋ ਪਾਰਟੀ ਪੰਜਾਬ, ਪੰਜਾਬੀਅਤ ਤੇ ਸੂਬੇ ਦੀਆਂ ਸਮੱਸਿਆਵਾਂ ਸਬੰਧੀ ਗੰਭੀਰ ਹੋਵੇਗੀ, ਉਸ ਨਾਲ ਲਿਪ ਗਠਜੋਡ਼ ਕਰ ਸਕਦੀ ਹੈ।

Vinkmag ad
Share Our Daily Posts

News Desk

Read Previous

ਕੌਣ ਹੋਵੇਗਾ AAP ਦਾ ਪੰਜਾਬ ‘ਚ ਮੁੱਖ ਮੰਤਰੀ ਦਾ ਚਿਹਰਾ, ਚੰਡੀਗੜ੍ਹ ਪਹੁੰਚਦੇ ਹੀ ਕੇਜਰੀਵਾਲ ਨੇ ਕੀਤਾ ਵੱਡਾ ਐਲਾਨ

Read Next

ਵੋਟ ਨਾਲ ਜੁੜੀ ਹਰ ਸਮੱਸਿਆ ਕੁਝ ਹੀ ਮਿੰਟਾਂ ‘ਚ ਹੋਵੇਗੀ ਦੂਰ, ਕਮਿਸ਼ਨ ਨੇ ਵੋਟਰਾਂ ਦੀ ਸਹੂਲਤ ਲਈ ਬਣਾਇਆ ਇਹ ਖਾਸ ਐਪ