Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

OMG ! ਪੰਜਾਬ ਪੁਲਿਸ ਵਿਭਾਗ ‘ਚ ਤਰੱਕੀਆਂ ਦਾ ਫਰਜ਼ੀਵਾੜਾ, DGP ਦੇ ਜਾਅਲੀ ਦਸਤਖਤਾਂ ਨਾਲ 11 ਮੁਲਾਜ਼ਮ ਕਰ ਦਿੱਤੇ ਪ੍ਰਮੋਟ

ਚੰਡੀਗੜ੍ਹ : Promotion fruad in Punjab Police Department : ਪੰਜਾਬ ਪੁਲਿਸ ਵਿਭਾਗ ‘ਚ ਪ੍ਰਮੋਸ਼ਨ ਸਬੰਧੀ ਨਵਾਂ ਫਰਜ਼ੀਵਾੜਾ ਸਾਹਮਣੇ ਆਇਆ ਹੈ ਜਿਸ ਵਿਚ ਸਿੱਧਾ ਨਾਂ ਪੰਜਾਬ ਪੁਲਿਸ ਦੇ ਤੱਤਕਾਲੀ ਡੀਜੀਪੀ ਦਾ ਜੁੜ ਰਿਹਾ ਹੈ. ਪੰਜਾਬ ਪੁਲਿਸ ਵਿਭਾਗ ‘ਚ 11 ਮੁਲਾਜ਼ਮਾਂ ਦੀ ਪ੍ਰਮੋਸ਼ਨ ਲਿਸਟ ਜਾਰੀ ਹੋਣ ਤੋਂ ਬਾਅਦ ਪਤਾ ਚੱਲਿਆ ਕਿ ਡੀਜੀਪੀ ਦੇ ਫਰਜ਼ੀ ਦਸਤਖ਼ਤ ਕੀਤੇ ਗਏ ਹਨ। ਇਸ ਤੋਂ ਬਾਅਦ ਪੰਜਾਬ ਪੁਲਿਸ ਦੇ ਡੀਜੀਪੀ ਦਫ਼ਤਰੋਂ ਚੰਡੀਗੜ੍ਹ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ। ਮਾਮਲੇ ‘ਚ ਆਹਲਾ ਅਧਿਕਾਰੀਆਂ ਦੇ ਹੁਕਮ ਅਨੁਸਾਰ ਸੈਕਟਰ-3 ਥਾਣਾ ਪੁਲਿਸ ਨੇ ਮੁਲਜ਼ਮ ਖਿਲਾਫ਼ ਧੋਖਾਧੜੀ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਹੁਣ ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਹੈ।

ਜਾਣਕਾਰੀ ਅਨੁਸਾਰ ਪੰਜਾਬ ‘ਚ 8 ਜਨਵਰੀ ਨੂੰ ਚੋਣ ਜ਼ਾਬਤਾ ਲਾਗੂ ਹੋ ਗਿਆ ਜਿਸ ਤੋਂ ਕੁਝ ਘੰਟੇ ਪਹਿਲਾਂ ਪੰਜਾਬ ਪੁਲਿਸ ਵਿਭਾਗ ‘ਚ 11 ਮੁਲਾਜ਼ਮਾਂ ਦੀ ਤਰੱਕੀ ਸੂਚੀ ਜਾਰੀ ਕੀਤੀ ਗਈ ਸੀ। ਇਸ ਸੂਚੀ ਵਿੱਚ ਸਬ-ਇੰਸਪੈਕਟਰ, ਸਹਾਇਕ ਸਬ-ਇੰਸਪੈਕਟਰ, ਸੀਨੀਅਰ ਕਾਂਸਟੇਬਲ, ਕਾਂਸਟੇਬਲ ਸਮੇਤ ਹੋਰ ਮੁਲਾਜ਼ਮਾਂ ਦੇ ਨਾਂ ਸ਼ਾਮਲ ਹਨ। ਉਸ ਸਮੇਂ ਪੰਜਾਬ ਦੇ ਡੀਜੀਪੀ ਸਿਧਾਰਥ ਚਟੋਪਾਧਿਆਏ ਸਨ। ਜਦੋਂਕਿ ਬਾਅਦ ਵਿੱਚ ਡੀਜੀਪੀ ਦਫ਼ਤਰ ਤੋਂ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਡੀਜੀਪੀ ਦੇ ਜਾਅਲੀ ਦਸਤਖ਼ਤਾਂ ਨਾਲ ਤਰੱਕੀ ਸੂਚੀ ਜਾਰੀ ਕੀਤੀ ਗਈ ਹੈ। ਹੁਣ ਸ਼ਿਕਾਇਤ ਮਿਲਣ ਤੋਂ ਬਾਅਦ ਚੰਡੀਗੜ੍ਹ ਪੁਲਿਸ ਐਫਆਈਆਰ ਦਰਜ ਕਰ ਕੇ ਜਾਂਚ ਕਰ ਰਹੀ ਹੈ ਕਿ ਜੀਡੀਪੀ ਦੇ ਜਾਅਲੀ ਦਸਤਖ਼ਤ ਕਰ ਕੇ ਅਜਿਹੀ ਤਰੱਕੀ ਸੂਚੀ ਕਿਸ ਨੇ ਜਾਰੀ ਕੀਤੀ ਹੈ।

ਪੰਜਾਬ ਪੁਲਿਸ ਦੇ ਡੀਜੀਪੀ ਦੇ ਦਸਤਖਤ ਜਾਅਲੀ ਕਰ ਕੇ ਵਿਭਾਗ ‘ਚ ਤਰੱਕੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਬਠਿੰਡਾ ‘ਚ ਗੈਂਗਵਾਰ ! ਦੋ ਨੌਜਵਾਨਾਂ ਦੀ ਗੋਲ਼ੀਆਂ ਮਾਰ ਕੇ ਹੱਤਿਆ, ਇਕ ਸੀ ਗੈਂਗਸਟਰ ਨਰੂਆਣਾ ਦਾ ਕਰੀਬੀ

Read Next

ਚੰਡੀਗੜ੍ਹ ਦੇ ਜੰਗਲਾਤ ਏਰੀਏ ‘ਚ ਨਗਨ ਹਾਲਤ ’ਚ ਮਿਲੀ ਔਰਤ ਦੀ ਲਾਸ਼, ਜਬਰ ਜਨਾਹ ਤੋਂ ਬਾਅਦ ਹੱਤਿਆ ਦਾ ਖ਼ਦਸ਼ਾ