Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 2, 2026

ਚੰਡੀਗੜ੍ਹ ਦੇ ਜੰਗਲਾਤ ਏਰੀਏ ‘ਚ ਨਗਨ ਹਾਲਤ ’ਚ ਮਿਲੀ ਔਰਤ ਦੀ ਲਾਸ਼, ਜਬਰ ਜਨਾਹ ਤੋਂ ਬਾਅਦ ਹੱਤਿਆ ਦਾ ਖ਼ਦਸ਼ਾ

ਚੰਡੀਗਡ਼੍ਹ : ਮੰਗਲਵਾਰ ਸ਼ਾਮ ਨੂੰ ਲਾਪਤਾ ਹੋਈ ਔਰਤ ਦੀ ਮਲੋਇਆ ਸਥਿਤ ਘਰ ਤੋਂ ਕੁਝ ਦੂਰੀ ’ਤੇ ਬੁੱਧਵਾਰ ਸਵੇਰੇ ਨਗਨ ਹਾਲਤ ਵਿਚ ਲਾਸ਼ ਬਰਾਮਦ ਹੋਈ। ਔਰਤ ਦੇ ਮੰੂਹ ’ਚ ਮੋਜੇ ਤੁੰਨੇ ਹੋਏ ਸਨ। ਇਸ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਔਰਤ ਦੀ ਲਾਸ਼ ਨੂੰ ਜੀਐੱਮਐੱਸਐੱਚ-16 ’ਚ ਪਹੁੰਚਾਇਆ। ਪੁਲਿਸ ਨੇ ਮੁੱਢਲੀ ਜਾਂਚ ਦੇ ਆਧਾਰ ’ਤੇ ਜਬਰ ਜਨਾਹ ਤੋਂ ਬਾਅਦ ਹੱਤਿਆ ਦਾ ਖ਼ਦਸ਼ਾ ਪ੍ਰਗਟਾਇਆ ਹੈ। ਮਲੋਇਆ ਥਾਣਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਹੱਤਿਆ ਦੀ ਧਾਰਾ ਤਹਿਤ ਕੇਸ ਦਰਜ ਕਰਕੇ ਦੇਰ ਰਾਤ ਤਕ ਤਲਾਸ਼ ਵਿਚ ਲੱਗੀ ਸੀ। ਉਥੇ ਪੁਲਿਸ ਪੋਸਟਮਾਰਟਮ ਹੋਣ ਤੋਂ ਬਾਅਦ ਰਿਪੋਰਟ ਵਿਚ ਜਬਰ ਜਨਾਹ ਦੀ ਪੁਸ਼ਟੀ ਕਰਨ ਦਾ ਹਵਾਲਾ ਦੇ ਰਹੀ ਹੈ।

ਮ੍ਰਿਤਕਾ ਦੇ ਪਤੀ ਨੇ ਦੱਸਿਆ ਕਿ ਉਹ ਮਲੋਇਆ ’ਚ ਪਰਿਵਾਰ ਸਮੇਤ ਰਹਿੰਦੇ ਹਨ। ਉਸ ਦੀਆਂ ਦੋ ਧੀਆਂ ਅਤੇ ਇਕ ਪੁੱਤਰ ਹੈ। ਮੰਗਲਵਾਰ ਸ਼ਾਮ ਨੂੰ ਪਤਨੀ ਨਾਲ ਖਰੀਦਦਾਰੀ ਕਰਨ ਗਿਆ ਸੀ। ਉਸ ਨੂੰ ਮਲੋਇਆ ਬੱਸ ਅੱਡੇ ’ਤੇ ਆਪਣੇ ਆਟੋ ’ਚ ਛੱਡਣ ਤੋਂ ਬਾਅਦ ਅੱਗੇ ਚਲਾ ਗਿਆ। ਪਤਨੀ ਦੇ ਦੇਰ ਸ਼ਾਮ ਤਕ ਘਰ ਵਾਪਸ ਨਾ ਆਉਣ ’ਤੇ ਉਸ ਨੂੰ ਲੱਭਣਾ ਸ਼ੁਰੂ ਕੀਤਾ। ਇਸ ਦੀ ਸੂਚਨਾ ਵੀ ਮਲੋਇਆ ਥਾਣਾ ਪੁਲਿਸ ਨੂੰ ਦਿੱਤੀ ਗਈ। ਹਾਲਾਂਕਿ ਸਵੇਰੇ ਲਗਪਗ 9.30 ਵਜੇ ਉਸ ਦੀ ਪਤਨੀ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ। ਉਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ’ਤੇ ਥਾਣੇ ਅੰਦਰ ਪੁੱਛਗਿੱਛ ਦੌਰਾਨ ਉਸ ਨੂੰ ਥੱਪਡ਼ ਮਾਰੇ ਜਾਣ ਦੇ ਦੋਸ਼ ਵੀ ਲਗਾਏ। ਹਾਲਾਂਕਿ ਪੁਲਿਸ ਉਸ ਨੇ ਉਸ ਦੇ ਦੋਸ਼ਾਂ ਨੂੰ ਗਲਤ ਕਰਾਰ ਦੇ ਕੇ ਸਿਰਫ ਪੁੱਛਗਿੱਛ ਕਰਕੇ ਬਿਆਨ ਦਰਜ ਕਰਨ ਦਾ ਹਵਾਲਾ ਦੇ ਰਹੀ ਹੈ।

 

Vinkmag ad
Share Our Daily Posts

News Desk

Read Previous

OMG ! ਪੰਜਾਬ ਪੁਲਿਸ ਵਿਭਾਗ ‘ਚ ਤਰੱਕੀਆਂ ਦਾ ਫਰਜ਼ੀਵਾੜਾ, DGP ਦੇ ਜਾਅਲੀ ਦਸਤਖਤਾਂ ਨਾਲ 11 ਮੁਲਾਜ਼ਮ ਕਰ ਦਿੱਤੇ ਪ੍ਰਮੋਟ

Read Next

ਤਰਨਤਾਰਨ ਦੇ ਭਿੱਖੀਵਿੰਡ ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ