Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਤਰਨਤਾਰਨ ਦੇ ਭਿੱਖੀਵਿੰਡ ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਭਿੱਖੀਵਿੰਡ: ਤਰਨਤਾਰਨ ਜ਼ਿਲ੍ਹੇ ਦੇ ਥਾਣਾਂ ਝਬਾਲ ਅਧੀਨ ਪੈਂਦੇ ਪਿੰਡ ਦੋਦੇ ਨਿਵਾਸੀ 29 ਸਾਲਾਂ ਨੌਜਵਾਨ ਦਾ ਭਿੱਖੀਵਿੰਡ ਵਿਖੇ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੇਰ ਰਾਤ ਵਾਪਰੀ ਉਕਤ ਘਟਨਾ ਸਬੰਧੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਹਰਸਿਮਰਨ ਸਿੰਘ ਪੁੱਤਰ ਜਤਿੰਦਰ ਸਿੰਘ ਵਾਸੀ ਪਿੰਡ ਦੋਦੇ ਨੂੰ ਭਿੱਖੀਵਿੰਡ ਪਿੰਡ ‘ਚ ਕਿਸੇ ਵੱਲੋਂ ਗੋਲੀਆਂ ਮਾਰ ਦਿੱਤੀਆਂ ਗਈਆਂ। ਗੰਭੀਰ ਜ਼ਖ਼ਮੀ ਹੋਏ ਹਰਸਿਮਰਨ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਮੌਕੇ ਤੇ ਪੁੱਜੀ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਹਰਸਿਮਰਨ ਸਿੰਘ ਦਾ ਪਿਤਾ ਜਤਿੰਦਰ ਸਿੰਘ ਵਾਸੀ ਦੋਦੇ ਸ਼੍ਰੋਮਣੀ ਕਮੇਟੀ ਦਾ ਕਰਮਚਾਰੀ ਹੈ ਅਤੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਬਤੌਰ ਇਲੈਕਟ੍ਰੀਸ਼ਨ ਡਿਊਟੀ ਕਰਦਾ ਹੈ। ਫਿਲਹਾਲ ਕਤਲ ਦੇ ਕਾਰਨਾਂ ਦੀ ਜਾਂਚ ਪੁਲਿਸ ਕਰ ਰਹੀ ਹੈ।
Vinkmag ad
Share Our Daily Posts

News Desk

Read Previous

ਚੰਡੀਗੜ੍ਹ ਦੇ ਜੰਗਲਾਤ ਏਰੀਏ ‘ਚ ਨਗਨ ਹਾਲਤ ’ਚ ਮਿਲੀ ਔਰਤ ਦੀ ਲਾਸ਼, ਜਬਰ ਜਨਾਹ ਤੋਂ ਬਾਅਦ ਹੱਤਿਆ ਦਾ ਖ਼ਦਸ਼ਾ

Read Next

ਟਰੱਕ ਚਾਲਕ ਨੇ ਐਕਟਿਵਾ ਸਵਾਰ ਨੂੰ ਕੁਚਲਿਆ, ਮੌਤ