Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਟਰੱਕ ਚਾਲਕ ਨੇ ਐਕਟਿਵਾ ਸਵਾਰ ਨੂੰ ਕੁਚਲਿਆ, ਮੌਤ

ਭੋਗਪੁਰ : ਪਿੰਡ ਡੱਲੀ ਕੋਲ ਤੇਜ਼ ਰਫ਼ਤਾਰ ਟਰੱਕ ਵੱਲੋਂ ਐਕਟਿਵਾ ਸਵਾਰ ਬਜ਼ੁਰਗ ਨੂੰ ਟਾਇਰ ਹੇਠ ਕੁਚਲਣ ਕਾਰਨ ਮੌਤ ਹੋ ਗਈ । ਮਿਲੀ ਜਾਣਕਾਰੀ ਅਨੁਸਾਰ ਐਕਟਿਵਾ ਸਵਾਰ ਬਜ਼ੁਰਗ ਜਲੰਧਰ ਤੋਂ ਭੋਗਪੁਰ ਵੱਲ ਨੂੰ ਆ ਰਿਹਾ ਸੀ, ਜਿਸ ਨੂੰ ਪਿੱਛੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰਦਿਆਂ ਕੁਚਲ ਦਿੱਤਾ ਤੇ ਟਰੱਕ ਖੜ੍ਹਾ ਕਰ ਕੇ ਆਪ ਫ਼ਰਾਰ ਹੋ ਗਿਆ। ਜਾਣਕਾਰੀ ਦਿੰਦਿਆਂ ਥਾਣੇਦਾਰ ਸੁਿਲੰਦਰ ਸਿੰਘ ਨੇ ਦੱਸਿਆ ਕਿ ਪੀਬੀ 07 ਏਐੱਸ 4781 ਟਰੱਕ ਚਾਲਕ ਜਲੰਧਰ ਤੋਂ ਪਠਾਨਕੋਟ ਵੱਲ ਜਾ ਰਿਹਾ ਸੀ। ਤੇਜ਼ ਰਫਤਾਰ ਟਰੱਕ ਨੇ ਪੀਬੀ 08 ਈਐੱਨ 3622 ਨੰਬਰ ਐਕਟਿਵਾ ਸਵਾਰ ਬਜ਼ੁਰਗ ਨੂੰ ਦਰੜ ਦਿੱਤਾ। ਮਿ੍ਤਕ ਕੋਲੋਂ ਕੋਈ ਸ਼ਨਾਖਤੀ ਕਾਰਡ ਨਹੀਂ ਮਿਲਿਆ, ਜਦਕਿ ਐਕਟਿਵਾ ਵਿਚੋਂ ਮਿਲੀ ਆਰਸੀ ਜਤਿੰਦਰ ਮੋਹਨ ਭੱਲਾ ਪੁੱਤਰ ਹਰੀ ਦਾਸ ਭੱਲਾ ਮਕਾਨ ਨੰਬਰ 15, ਗਲੀ ਨੰਬਰ 1 ਸੁਦਰਸ਼ਨ ਪਾਰਕ ਮਕਸੂਦਾਂ ਦਾਣਾ ਮੰਡੀ ਜਲੰਧਰ ਦੇ ਨਾਂਅ ‘ਤੇ ਦਰਜ ਸੀ। ਤਫਤੀਸ਼ੀ ਅਫਸਰ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਦੇਖਣ ‘ਤੇ ਪਤਾ ਚਲਿਆ ਕਿ ਟੱਕਰ ਮਾਰਨ ਉਪਰੰਤ ਟਰੱਕ ਚਾਲਕ ਫਰਾਰ ਹੋ ਗਿਆ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਹਿਕਾਰੀ ਹਸਪਤਾਲ ਜਲੰਧਰ ਵਿਖੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਟਰੱਕ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਤਰਨਤਾਰਨ ਦੇ ਭਿੱਖੀਵਿੰਡ ‘ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Read Next

ਚੋਣਾਂ ਨੇੜੇ ਦੇਖਦਿਆਂ ਪਿੰਡ-ਪਿੰਡ ਬਣਨ ਲੱਗੀ ਦੇਸੀ ਸ਼ਰਾਬ, ਸ਼ਾਮ ਹੁੰਦੇ ਹੀ ਉੱਠਣ ਲੱਗਦਾ ਹੈ ਕਿ ਭੱਠੀਆਂ ’ਚੋਂ ਧੂੰਆਂ